15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਸ਼੍ਰੋਮਣੀ ਸਤਿਗੁਰੂ ਕਬੀਰ ਮੰਦਰ ਪ੍ਰਬੰਧਨ ਕਮੇਟੀ ਵਲੋਂ ਸਮਾਗਮ ਦੀਆਂ ਤਿਆਰੀਆਂ ਸ਼ੁਰੂ

Ad Position 21
No active advertisement
ਅਜੀਤ ਡੈਸਕ 11-03-2026
ਜਲੰਧਰ, 10 ਮਾਰਚ (ਸ਼ੈਲੀ)-ਸ਼੍ਰੋਮਣੀ ਸਤਿਗੁਰੂ ਕਬੀਰ ਮੰਦਰ ਪ੍ਰਬੰਧਕ ਕਮੇਟੀ ਬਸਤੀ ਸ਼ੇਖ ਵਲੋਂ ਸਤਿਗੁਰੂ ਕਬੀਰ ਜੀ ਮਹਾਰਾਜ ਦੀ ਬਾਣੀ ਦੇ ਪ੍ਰਚਾਰ ਤਹਿਤ ਵਿਸ਼ਾਲ ਸਤਿਸੰਗ ਸਮਾਗਮ 12 ਅਪ੍ਰੈਲ ਨੂੰ ਸਤਿਗੁਰੂ ਕਬੀਰ ਭਵਨ 120 ਫੁੱਟੀ ਰੋਡ ਜਲੰਧਰ ਸਵੇਰੇ 10 ਤੋਂ 2 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਬਾਰੇ ਸ਼੍ਰੋਮਣੀ ਸਤਿਗੁਰੂ ਕਬੀਰ ਮੰਦਰ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਰਤਨ ਲਾਲ ਭਗਤ, ਪ੍ਰਧਾਨ ਵਿਨੋਦ ਬੋਬੀ ਨੇ ਜਾਣਕਾਰੀ ਦਿੰਦੇ ਦੱਸਿਆ ਵਿਸ਼ਾਲ ਸਤਿਸੰਗ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਮਹੰਤ ਜਗਦੀਸ਼ ਦਾਸ ਸਤਿਸੰਗ ਦੁਆਰਾ ਸੰਗਤਾਂ ਨੂੰ ਸਤਿਗੁਰੂ ਕਬੀਰ ਜੀ ਦੀ ਬਾਣੀ ਰਾਹੀਂ ਨਿਹਾਲ ਕਰਨਗੇ | ਇਸ ਤੋਂ ਇਲਾਵਾ ਭਾਈ ਗੁਰਮੀਤ ਸਿੰਘ ਜੀ ਛੇਵੀਂ ਪਾਤਿਸ਼ਾਹੀ ਗੁਰਦੁਆਰਾ ਬਸਤੀ ਸ਼ੇਖ ਤੋਂ, ਸੁਰਜੀਤ ਸਿੰਘ ਮੌਜੀ (ਪੰਜਾਬ ਪ੍ਰਚਾਰਕ) ਪਾਠੀ ਰਾਮ ਲਾਲ, ਪਾਠੀ ਸੁਰਿੰਦਰ ਸਿੰਘ, ਕਿ੍ਸ਼ਨ ਕੁਮਾਰ ਸਤਿਗੁਰੂ ਕਬੀਰ ਦੀ ਵਿਚਾਰਧਾਰਾ ਬਾਰੇ ਜਾਣੂ ਕਰਵਾਉਣਗੇ | ਇਸ ਸੰਬੰਧੀ ਕਮੇਟੀ ਵਲੋਂ ਧਾਰਮਿਕ ਅਤੇ ਸਮਾਜਿਕ ਤੇ ਵੱਖ-ਵੱਖ ਕਬੀਰ ਮੰਦਰਾਂ ਦੇ ਪ੍ਰਧਾਨ ਤੇ ਉਨ੍ਹਾਂ ਅਹੁਦੇਦਾਰ ਨੂੰ ਸੱਦਾ ਪੱਤਰ ਦਿੱਤੇ ਜਾ ਰਹੇ ਹਨ | ਜਿਨ੍ਹਾਂ 'ਚੋਂ ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ, ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਕਾਂਗਰਸ ਪਾਰਟੀ ਰਾਜਿੰਦਰ ਬੇਰੀ, ਸਾਬਕਾ ਮੰਤਰੀ ਅਵਤਾਰ ਹੈਨਰੀ, ਸਾਬਕਾ ਵਿਧਾਇਕ ਤੇ ਸੰਸਦੀ ਸਕੱਤਰ ਕੇ. ਡੀ. ਭੰਡਾਰੀ, ਅਮਿ੍ਤਪਾਲ ਸਿੰਘ (ਚੇਅਰਮੈਨ ਪਲਾਨਿੰਗ ਬੋਰਡ ਜਲੰਧਰ), 'ਆਪ' ਨੇਤਾ ਸੁਭਾਸ਼ ਗੌਰੀਆਂ, ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਸ਼ੋਭਾ ਭਗਤ, ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸਹਾਇਕ ਪ੍ਰੈੱਸ ਸਕੱਤਰ ਗਣੇਸ਼ ਭਗਤ ਤੇ ਹੋਰਨਾਂ ਨੂੰ ਸੱਦਾ ਦਿੱਤਾ ਗਿਆ | ਇਸ ਮੌਕੇ ਉਪ ਚੇਅਰਮੈਨ ਅਰਵਿੰਦ ਦਮਾਥੀਆ, ਉਪ ਪ੍ਰਧਾਨ ਭਾਨੂੰ ਪ੍ਰਤਾਪ ਅੱਤਰੀ, ਜਰਨਲ ਸਕੱਤਰ ਸੁਰਿੰਦਰ ਕੁਮਾਰ, ਸਕੱਤਰ ਸ਼ਮੀ ਭਗਤ, ਕੈਸ਼ੀਅਰ ਚਰਨਜੀਤ ਭਗਤ, ਕੋਆਰਡੀਨੇਟਰ ਗੁਲਸ਼ਨ ਅਜ਼ਾਦ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਟਿ੍ਨਿਟੀ ਕਾਲਜ ਜਲੰਧਰ ਵਿਖੇ ਸਾਇੰਸ ਦਿਵਸ ਨੂੰ ਸਮਰਪਿਤ ਦੋ ਦਿਨਾਂ ਪ੍ਰੋਗਰਾਮ ਸਮਾਗਮ <br/> ਅਗਲੀ ਖ਼ਬਰ ਡੀ.ਏ.ਵੀ. ਕਾਲਜ ਜਲੰਧਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ <br/>
Ad Position 24