ਜਲੰਧਰ, 10 ਮਾਰਚ (ਜਸਪਾਲ ਸਿੰਘ)-ਵਿਧਾਨ ਸਭਾ ਹਲਕਾ ਨਕੋਦਰ ਦੇ ਸੀਨੀਅਰ ਆਗੂ ਐਡਵੋਕੇਟ ਰਾਜਕਮਲ ਸਿੰਘ ਭੁੱਲਰ ਦੇ ਗ੍ਰਹਿ ਪਿੰਡ ਭੁੱਲਰਾਂ ਵਿਖੇ ਪਾਰਟੀ ਆਗੂਆਂ ਤੇ ਵਰਕਰਾਂ ਦੀ ਇਕ ਮੀਟਿੰਗ ਹੋਈ, ਜਿਸ 'ਚ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਹਰਜੋਤ ਸਿੰਘ ਫਰਵਾਲਾ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸਮਰਥਨ ਦੇਣ ਦਾ ਐਲਾਨ ਕੀਤਾ | ਇਸ ਸੰਬੰਧੀ ਸ. ਰਾਜਕਮਲ ਸਿੰਘ ਭੁੱਲਰ ਨੇ ਕਿਹਾ ਕਿ ਸ. ਹਰਜੋਤ ਸਿੰਘ ਫਰਵਾਲਾ ਮੌਜੂਦਾ ਬਲਾਕ ਸੰਮਤੀ ਮੈਂਬਰ ਹਨ ਤੇ ਉਨ੍ਹਾਂ ਨੂੰ ਕੁੱਝ ਕਾਰਨਾਂ ਕਰਕੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨੀ ਪਈ ਸੀ ਪਰ ਉਨ੍ਹਾਂ ਮੁੜ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਹਮਾਇਤ ਦਿੱਤੀ ਹੈ | ਉਨ੍ਹਾਂ ਕਿਹਾ ਕਿ ਸ. ਹਰਜੋਤ ਸਿੰਘ ਫਰਵਾਲਾ ਦਾ ਮੰਨਣਾ ਹੈ ਕਿ ਉਹ ਪਹਿਲਾਂ ਵੀ ਅਕਾਲੀ ਸਨ ਤੇ ਰਹਿਣਗੇ ਵੀ ਅਕਾਲੀ | ਸ. ਫਰਵਾਲਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ 'ਤੇ ਭਰੋਸਾ ਜਤਾਉਂਦੇ ਹੋਏ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਹੋਰ ਵੀ ਸਰਗਰਮੀ ਨਾਲ ਕੰਮ ਕਰਨਗੇ | ਇਸ ਮੌਕੇ ਸ. ਭੁੱਲਰ ਨੇ ਹਰਜੋਤ ਸਿੰਘ ਫਰਵਾਲਾ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਤਜ਼ਰਬੇ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ | ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਨੂਰਮਹਿਲ ਬਲਾਕ ਵਿਚੋਂ ਦੋ ਹੋਰ ਸ਼੍ਰੋਮਣੀ ਅਕਾਲੀ ਦਲ ਦੇ ਬਲਾਕ ਸੰਮਤੀ ਮੈਂਬਰਾਂ ਡਾ. ਜੱਸੀ ਤੇ ਬੀਬੀ ਰਾਣੋ ਬੁਰਜ ਹਸਨ ਨੇ ਵੀ ਸ. ਫਰਵਾਲਾ ਦੇ ਨਾਲ ਬਲਾਕ ਸੰਮਤੀ ਚੇਅਰਮੈਨ ਦੀ ਚੋਣ 'ਚ ਉਨ੍ਹਾਂ ਕਿਸੇ ਵੀ ਪਾਰਟੀ ਨੂੰ ਹਮਾਇਤ ਨਾ ਦੇਣ ਦਾ ਫੈਸਲਾ ਕੀਤਾ ਹੈ | ਇਸ ਮੌਕੇ ਡੁੰਗਰ ਸਿੰਘ ਭੁੱਲਰ ਸਾਬਕਾ ਚੇਅਰਮੈਨ, ਪਰਵਿੰਦਰ ਸਿੰਘ ਸ਼ਾਮਪੁਰ ਵਾਈਸ ਚੇਅਰਮੈਨ, ਕਮਲਜੀਤ ਸਿੰਘ ਗੋਖਾ ਪਵਾਦੜਾ, ਸਰਪੰਚ ਪ੍ਰੀਤਮ ਸਿੰਘ ਬੁਰਜ ਹਸਨ, ਕੁਲਵਿੰਦਰ ਸਿੰਘ ਕੰਦੋਲਾ ਖੁਰਦ, ਬਲਵਿੰਦਰ ਸਿੰਘ ਕੰਦੋਲਾ ਕਲਾਂ, ਪੱਪੂ ਕੰਦੋਲਾ ਕਲਾਂ ਆਦਿ ਵੀ ਮੌਜੂਦ ਸਨ |