15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਕੇਂਦਰੀ ਜੇਲ੍ਹ 'ਚ ਹਵਾਲਾਤੀ ਦੀ ਸਾਥੀ ਨੇ ਕੀਤੀ ਕੁੱਟਮਾਰ ਤੇ ਬਦਫੈਲੀ

Ad Position 21
No active advertisement
ਅਜੀਤ ਡੈਸਕ 11-03-2026
ਕਪੂਰਥਲਾ, 10 ਮਾਰਚ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਬੰਦ ਇਕ ਹਵਾਲਾਤੀ ਦੀ ਕੁੱਟਮਾਰ ਕਰਨ ਤੇ ਉਸ ਨਾਲ ਬਦਫੈਲੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਹਵਾਲਾਤੀ ਬੱਬਰ ਪੁੱਤਰ ਹਰਜਿੰਦਰ ਵਾਸੀ ਰਿਸ਼ੀ ਨਗਰ ਫਿਲੌਰ ਨੇ ਦੱਸਿਆ ਕਿ ਉਹ ਪੀ. ਓ. ਦੇ ਕੇਸ ਵਿਚ ਕੇਂਦਰੀ ਜੇਲ੍ਹ ਕਪੂਰਥਲਾ ਵਿਚ ਬੰਦ ਹੈ ਤੇ ਅੱਜ ਪੁਰਾਣੀ ਰੰਜਿਸ਼ ਦੇ ਚੱਲਦਿਆਂ ਸਾਥੀ ਹਵਾਲਾਤੀਆਂ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਉਸ ਨਾਲ ਬਦਫੈਲੀ ਕੀਤੀ ਗਈ, ਜਿਸ ਨੂੰ ਇਲਾਜ ਲਈ ਜੇਲ੍ਹ ਗਾਰਦ ਵਲੋਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿਥੇ ਡਿਊਟੀ ਡਾਕਟਰ ਸ਼ੈਲਜਾ ਵਲੋਂ ਉਸ ਦਾ ਇਲਾਜ ਜਾਰੀ ਹੈ ਤੇ ਐਮ. ਐਲ. ਆਰ. ਕੱਟ ਕੇ ਕੋਤਵਾਲੀ ਥਾਣੇ ਨੂੰ ਭੇਜ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਚੋਰੀ ਦੀ ਸਕੂਟਰੀ ਸਮੇਤ ਇਕ ਕਾਬੂ ਅਗਲੀ ਖ਼ਬਰ ਰਾਜ ਕਮਲ ਸਿੰਘ ਭੁੱਲਰ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਮੀਟਿੰਗ <br/>
Ad Position 24