ਤਲਵੰਡੀ ਚੌਧਰੀਆਂ, 10 ਮਾਰਚ (ਪਰਸਨ ਲਾਲ ਭੋਲਾ)-ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਨੇ ਚੋਰੀ ਦੀ ਸਕੂਟਰੀ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਆਪਣੀ ਸ਼ਿਕਾਇਤ 'ਚ ਗਗਨਦੀਪ ਕੌਰ ਵਾਸੀ ਹਰਿਆਣਾ ਹਾਲ ਵਾਸੀ ਮੰਗੂਪੁਰ ਨੇ ਦੱਸਿਆ ਕਿ ਬੀਤੇ ਦਿਨ ਉਸ ਦੀ ਸਕੂਟਰੀ ਪਿੰਡ ਸੂਜੋਕਾਲੀਆ ਦੇ ਗੁਰਦੁਆਰਾ ਸਾਹਿਬ ਵਿਖੇ ਚੋਰੀ ਹੋ ਗਈ ਸੀ, ਜਿਸ ਸੰਬੰਧੀ ਥਾਣਾ ਤਲਵੰਡੀ ਚੌਧਰੀਆਂ ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਦੌਰਾਨ ਕਥਿਤ ਦੋਸ਼ੀ ਭੁਪਿੰਦਰ ਸਿੰਘ ਵਾਸੀ ਕਪੂਰਥਲਾ ਨੂੰ ਗਿ੍ਫ਼ਤਾਰ ਕੀਤਾ ਤੇ ਉਸ ਪਾਸੋਂ ਚੋਰੀ ਕੀਤੀ ਗਈ ਐਕਟਿਵਾ ਸਕੂਟਰੀ ਵੀ ਬਰਾਮਦ ਕਰ ਲਈ ਗਈ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ. ਐਸ. ਆਈ. ਸੁਰਜੀਤ ਸਿੰਘ ਵਲੋਂ ਕੀਤੀ ਜਾ ਰਹੀ ਹੈ |