ਫਗਵਾੜਾ, 10 ਮਾਰਚ (ਹਰਜੋਤ ਸਿੰਘ ਚਾਨਾ)-ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਸੰਬੰਧ 'ਚ ਨੰਬਰਦਾਰ ਯੂਨੀਅਨ ਰਜਿਸਟਰਡ ਫਗਵਾੜਾਕਪੂਰਥਲਾ ਵਲੋਂ ਵਿਸ਼ੇਸ਼ ਸਮਾਗਮ ਸਿਟੀ ਕਲੱਬ ਵਿਖੇ ਕਰਵਾਇਆ | ਇਸ ਦੌਰਾਨ ਏ. ਡੀ. ਸੀ. ਸ਼ਿਖਾ ਭਗਤ ਤੇ ਐਸ. ਪੀ. ਮਾਧਵੀ ਸ਼ਰਮਾ ਨੂੰ ਸਨਮਾਨਿਤ ਕੀਤਾ | ਯੂਨੀਅਨ ਦੇ ਅਹੁਦੇਦਾਰਾਂ ਨੇ ਕਿਹਾ ਕਿ ਦੋਵੇਂ ਅਧਿਕਾਰੀਆਂ ਵਲੋਂ ਸ਼ਹਿਰ ਦੇ ਬਾਜ਼ਾਰਾਂ 'ਚ ਟ੍ਰੈਫ਼ਿਕ ਦੀ ਲੰਮੇ ਸਮੇਂ ਤੋਂ ਚੱਲ ਰਹੀ ਸਮੱਸਿਆ ਨੂੰ ਦੂਰ ਕਰਵਾਉਣ ਲਈ ਕੀਤੇ ਗਏ ਉਪਰਾਲਿਆਂ ਨਾਲ ਸ਼ਹਿਰ ਵਾਸੀਆਂ ਨੇ ਕੁਝ ਰਾਹਤ ਮਹਿਸੂਸ ਕੀਤੀ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਪ੍ਰਮੁੱਖ ਅਹੁਦਿਆਂ ਤੇ ਦੋਨੋਂ ਮਹਿਲਾਵਾਂ ਤਾਇਨਾਤ ਹਨ ਉਨ੍ਹਾਂ ਆਸ ਪ੍ਰਗਟਾਉਂਦਿਆਂ ਕਿਹਾ ਕਿ ਇਹ ਸ਼ਹਿਰ ਦੀ ਬਿਹਤਰੀ ਤੇ ਲੋਕਾਂ ਦੇ ਹਿਤਾਂ ਦੀ ਪੂਰੀ ਤਰ੍ਹਾਂ ਰਾਖੀ ਕਰਨਗੀਆਂ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਖਵੰਤ ਸਿੰਘ ਕੰਗ, ਫਗਵਾੜਾ ਪ੍ਰਧਾਨ ਬਲਦੇਵ ਕਿ੍ਸ਼ਨ, ਜ਼ਿਲ੍ਹਾ ਕਾਰਜਕਾਰੀ ਮੈਂਬਰ ਸਰਬਜੀਤ ਸਿੰਘ ਚਾਨਾ, ਗੁਰਮੀਤ ਸਿੰਘ ਪਲਾਹੀ ਸਮੇਤ ਵੱਡੀ ਗਿਣਤੀ 'ਚ ਯੂਨੀਅਨ ਦੇ ਮੈਂਬਰ ਤੇ ਅਹੁਦੇਦਾਰ ਸ਼ਾਮਿਲ ਸਨ |