15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਦੇ ਮੁਫ਼ਤ ਇਲਾਜ ਲਈ ਲੋਕ ਸਿਹਤ ਕਾਰਡ ਬਣਵਾਉਣ-ਕੰਰਵ ਇਕਬਾਲ ਸਿੰਘ <br/>

Ad Position 21
No active advertisement
ਅਜੀਤ ਡੈਸਕ 11-03-2026
ਕਪੂਰਥਲਾ, 10 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਬਣਾਉਣ ਲਈ ਗੁਰਦੁਆਰਾ ਸੰਗਤ ਸਾਹਿਬ ਮਾਰਕਫੈੱਡ ਚੌਕ ਕਪੂਰਥਲਾ ਵਿਖੇ 6 ਰੋਜ਼ਾ ਕੈਂਪ ਦੀ ਸ਼ੁਰੂਆਤ ਹੋਈ, ਜਿਸ ਦਾ ਉਦਘਾਟਨ ਕੰਵਰ ਇਕਬਾਲ ਸਿੰਘ ਚੇਅਰਪਰਸਨ ਜ਼ਿਲ੍ਹਾ ਟਰੇਡਰਜ਼ ਬੋਰਡ ਕਪੂਰਥਲਾ ਨੇ ਕੀਤਾ | ਇਸ ਮੌਕੇ ਬੋਲਦਿਆਂ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਦਾ ਮੁਫ਼ਤ ਇਲਾਜ ਕਰਵਾਉਣ ਲਈ ਸਿਹਤ ਕਾਰਡ ਬਣਵਾਉਣ ਤਾਂ ਜੋ ਉਨ੍ਹਾਂ ਨੂੰ ਭਵਿੱਖ ਵਿਚ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਹਿੰਦਰਪਾਲ ਸਿੰਘ ਬੇਦੀ ਨੇ ਦੱਸਿਆ ਕਿ ਸਿਹਤ ਕਾਰਡ ਬਣਾਉਣ ਸੰਬੰਧੀ ਅੱਜ ਸ਼ੁਰੂ ਹੋਇਆ ਕੈਂਪ 15 ਮਾਰਚ ਤੱਕ ਚੱਲੇਗਾ ਤੇ ਰੋਜ਼ਾਨਾ ਸਵੇਰੇ ਸਾਢੇ 9 ਵਜੇ ਤੋਂ ਲੈ ਕੇ ਸਾਢੇ 4 ਵਜੇ ਤੱਕ ਲੋਕਾਂ ਦੇ ਸਿਹਤ ਕਾਰਡ ਬਣਾਏ ਜਾਣਗੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਦਿਨਾਂ ਦੌਰਾਨ ਗੁਰਦੁਆਰਾ ਸਾਹਿਬ ਵਿਚ ਆ ਕੇ ਕੈਂਪ ਤੋਂ ਲਾਹਾ ਲੈਣ | ਇਸ ਮੌਕੇ ਐਡਵੋਕੇਟ ਕਰਮਬੀਰ ਸਿੰਘ ਚੰਦੀ, ਸ਼ੇਖਰ ਕੁਮਾਰ, ਰਮੇਸ਼ ਕੁਮਾਰ, ਹਰਭਜਨ ਸਿੰਘ ਮਾਹੂੰ, ਉਂਕਾਰਦੀਪ ਸਿੰਘ, ਅਵਤਾਰ ਸਿੰਘ, ਬਲਵਿੰਦਰ ਸਿੰਘ ਵਿਰਦੀ, ਸਤਨਾਮ ਸਿੰਘ, ਬੀਬੀ ਨੀਕਿਤਾ, ਸੁਖਦੇਵ ਸਿੰਘ, ਗੁਰਨਾਮ ਸਿੰਘ, ਸਵਰਨ ਲਾਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੀ. ਐਸ. ਟੀ. ਸਕੂਲ ਬਿਹਾਰੀਪੁਰ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਅਗਲੀ ਖ਼ਬਰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਨੰਬਰਦਾਰ ਯੂਨੀਅਨ ਨੇ ਸਨਮਾਨ ਸਮਾਗਮ ਕਰਵਾਇਆ <br/>
Ad Position 24