15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਬੀ. ਐਸ. ਟੀ. ਸਕੂਲ ਬਿਹਾਰੀਪੁਰ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

Ad Position 21
No active advertisement
ਬੀ. ਐਸ. ਟੀ. ਸਕੂਲ ਬਿਹਾਰੀਪੁਰ ਵਿਖੇ ਕਰਵਾਏ ਇਨਾਮ ਵੰਡ ਸਮਾਰੋਹ ਮੌਕੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਕੁਲਵੰਤ ਸਿੰਘ, ਬੀਰਇੰਦਰ ਸਿੰਘ ਪੰਨੂ, ਗੁਰਸੇਵਕ ਸਿੰਘ ਬੱਲ, ਤੇਜਵਿੰਦਰ ਸਿੰਘ ਤੇ ਹੋਰ | ਤਸਵੀਰ : ਸੋਢੀ <br/> 11-03-2026
ਹੁਸੈਨਪੁਰ, 10 ਮਾਰਚ (ਤਰਲੋਚਨ ਸਿੰਘ ਸੋਢੀ)-ਬੀ. ਐਸ. ਟੀ. ਸਕੂਲ ਬਿਹਾਰੀਪੁਰ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ, ਜਿਸ ਵਿਚ ਸਕੂਲ ਦੀ ਨਵੀਂ ਮੈਨੇਜਮੈਂਟ ਕਮੇਟੀ ਦੇ ਕੁਲਬੀਰ ਸਿੰਘ ਮਾਨ, ਪ੍ਰਧਾਨ ਕੁਲਵੰਤ ਸਿੰਘ, ਵਾਈਸ ਪ੍ਰਧਾਨ ਹਰਸ਼ਦੀਪ ਸਿੰਘ ਰੰਧਾਵਾ, ਡਾਇਰੈਕਟਰ ਬੀਰਇੰਦਰ ਸਿੰਘ ਪੰਨੂ, ਸਕੂਲ ਦੇ ਪਿ੍ੰਸੀਪਲ ਗੁਰਸੇਵਕ ਸਿੰਘ ਬੱਲ ਤੇ ਤੇਜਵਿੰਦਰ ਸਿੰਘ ਕੈਂਪਸ ਮੈਨੇਜਰ ਨੇ ਵਿਸ਼ੇਸ਼ ਤੌਰ ਸ਼ਿਰਕਤ ਕੀਤੀ | ਸਮਾਗਮ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਨੇ ਪਵਿੱਤਰ ਗੁਰਬਾਣੀ ਦਾ ਪਾਠ ਕਰਕੇ ਕੀਤੀ ਅਤੇ ਉਸ ਤੋਂ ਉਪਰੰਤ ਬਾਅਦ ਵਿਦਿਆਰਥੀਆਂ ਨੇ ਲੋਕ ਗੀਤ, ਕਵਿਤਾਵਾਂ ਦੇ ਨਾਲ-ਨਾਲ ਪੰਜਾਬ ਦੇ ਸੱਭਿਆਚਾਰ ਦਾ ਪ੍ਰਤੀਕ ਗਿੱਧਾ ਭੰਗੜਾ ਪੇਸ਼ ਕਰਕੇ ਸਰੋਤਿਆਂ ਨੂੰ ਕੀਲਿਆ | ਇਸੇ ਦੌਰਾਨ ਨਰਸਰੀ ਐਲ. ਕੇ. ਜੀ., ਯੂ. ਕੇ. ਜੀ. ਅਤੇ ਪੰਜਵੀਂ ਤੱਕ ਦੇ ਸਾਰੇ ਵਿਦਿਆਰਥੀਆਂ ਨੂੰ ਸਾਲਾਨਾ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਤੇ ਕ੍ਰਮਵਾਰ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਸਨਮਾਨ ਚਿੰਨ੍ਹ, ਤਗਮੇ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਸਮਾਗਮ ਮੌਕੇ ਸਾਲਾਨਾ ਪ੍ਰੀਖਿਆਵਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਵਧਾਈ ਦਿੰਦਿਆਂ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਕੁਲਵੰਤ ਸਿੰਘ ਨੇ ਕਿਹਾ ਕਿ ਹਰ ਵਿਦਿਆਰਥੀ ਨੂੰ ਪੂਰੀ ਇਮਾਨਦਾਰੀ ਨਾਲ ਅਤੇ ਮਿਹਨਤ ਤੇ ਲਗਨ ਨਾਲ ਪੜ੍ਹਨਾ ਚਾਹੀਦਾ ਹੈ ਇਸ ਨਾਲ ਸਕੂਲ ਅਧਿਆਪਕਾਂ ਅਤੇ ਤੁਹਾਡੇ ਮਾਪਿਆਂ ਦਾ ਤੁਹਾਡੇ ਪ੍ਰਤੀ ਵਧੇਰੇ ਉਤਸ਼ਾਹ ਵਧਦਾ ਹੈ ਤਾਂ ਹੀ ਉਹ ਤੁਹਾਨੂੰ ਉੱਚ ਸਿੱਖਿਆ ਗ੍ਰਹਿਣ ਕਰਨ 'ਚ ਤੁਹਾਡਾ ਸਾਥ ਦੇਣਗੇ | ਇਸ ਮੌਕੇ ਸਮੂਹ ਸਕੂਲ ਸਟਾਫ਼, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕ੍ਰਾਈਸਟ ਦਾ ਕਿੰਗ ਕਾਨਵੈਂਟ ਸਕੂਲ ਭੁਲੱਥ ਦਾ ਨਰਸਰੀ ਤੋਂ ਨੌਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ <br/> ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਦੇ ਮੁਫ਼ਤ ਇਲਾਜ ਲਈ ਲੋਕ ਸਿਹਤ ਕਾਰਡ ਬਣਵਾਉਣ-ਕੰਰਵ ਇਕਬਾਲ ਸਿੰਘ <br/>
Ad Position 24