15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਪੰਜਾਬ ਸਰਕਾਰ ਸਰਕਾਰੀ ਜਾਇਦਾਦਾਂ ਵੇਚ ਕੇ ਅÏਰਤਾਂ ਨੂੰ ਦੇਵੇਗੀ 1 ਹਜ਼ਾਰ ਰੁਪਏ-ਚੰਦੀ <br/>

Ad Position 21
No active advertisement
ਅਜੀਤ ਡੈਸਕ 11-03-2026
ਫਗਵਾੜਾ, 10 ਮਾਰਚ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਦੀ ਮਾਨ ਸਰਕਾਰ ਜੋ ਝੂਠ ਦੇ ਸਹਾਰੇ ਹੋਂਦ 'ਚ ਆਈ ਹੈ, ਵਲੋਂ ਜੋ 1000 ਅÏਰਤਾਂ ਲਈ ਬਜਟ 'ਚ ਰੱਖੇ ਗਏ ਹਨ, ਉਹ ਕੇਵਲ 4 ਮਹੀਨੇ ਹੀ ਦੇਣਗੇ ਤੇ ਉਹ ਵੀ ਪੰਜਾਬ ਦੀਆਂ ਸਾਰੀਆਂ ਸਰਕਾਰੀ ਜਾਇਦਾਦਾਂ ਨੂੰ ਵੇਚ ਕੇ | ਇਹ ਪ੍ਰਗਟਾਵਾ ਫਗਵਾੜਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਦਿਹਾਤੀ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ ਨੇ ਰਾਣੀਪੁਰ ਕੰਬੋਆਂ ਵਿਖੇ ਇਕ ਰੱਖੇ ਗਏ ਸਮਾਗਮ ਦੌਰਾਨ ਕੀਤਾ | ਇਸ ਮੌਕੇ ਰਜਿੰਦਰ ਸਿੰਘ ਚੰਦੀ ਨੇ ਕਿਹਾ ਕਿ ਜਦੋਂ ਦੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਪੰਜਾਬ ਕਰਜ਼ੇ 'ਚ ਡੋਬ ਦਿੱਤਾ | ਰਜਿੰਦਰ ਸਿੰਘ ਚੰਦੀ ਨੇ ਆਖਿਆ ਕਿ ਪੰਜਾਬ ਵਿਚ ਪੰਜਾਬੀਆਂ ਦਾ ਰਾਜ ਨਹੀਂ ਦਿੱਲੀ ਵਾਲਿਆਂ ਦਾ ਰਾਜ ਚੱਲ ਰਿਹਾ ਹੈ ਅਤੇ ਪੰਜਾਬ ਦਾ ਸਾਰਾ ਪੈਸਾ ਆਮ ਆਦਮੀ ਪਾਰਟੀ ਦੀ ਸਰਕਾਰ ਦਿੱਲੀ ਲੈ ਕੇ ਜਾ ਰਹੀ ਹੈ | ਇਸ ਮੌਕੇ ਸਤਵਿੰਦਰ ਸਿੰਘ ਘੁੰਮਣ, ਬਿੰਦਰ ਸਿੰਘ ਰਾਵਲਪਿੰਡੀ, ਗੁਰਦੀਪ ਸਿੰਘ ਖੇੜਾ, ਅਵਤਾਰ ਸਿੰਘ ਮੰਗੀ, ਜੀਤੀ ਖੇੜਾ, ਬਲਜਿੰਦਰ ਸਿੰਘ ਫ਼ਤਿਹਗੜ੍ਹ, ਅਜਾਇਬ ਸਿੰਘ ਜਗਜੀਤਪੁਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਜਪਾ 'ਚ ਸ਼ਾਮਿਲ ਹੋਣ ਤੋਂ ਬਾਅਦ ਸੌਰਵ ਖੁੱਲਰ ਨਡਾਲਾ ਮੰਦਰ ਵਿਖੇ ਹੋਏ ਨਤਮਸਤਕ <br/> ਅਗਲੀ ਖ਼ਬਰ ਕ੍ਰਾਈਸਟ ਦਾ ਕਿੰਗ ਕਾਨਵੈਂਟ ਸਕੂਲ ਭੁਲੱਥ ਦਾ ਨਰਸਰੀ ਤੋਂ ਨੌਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ <br/>
Ad Position 24