22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਨਸ਼ੀਲੀਆਂ ਗੋਲੀਆਂ ਸਣੇ 2 ਕਾਬੂ

Ad Position 21
No active advertisement
ਅਜੀਤ ਡੈਸਕ 12-03-2026
ਫਗਵਾੜਾ, 11 ਮਾਰਚ (ਹਰਜੋਤ ਸਿੰਘ ਚਾਨਾ)- ਸਤਨਾਮਪੁਰਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਣੇ ਇੱਕ ਮਹਿਲਾ ਤੇ ਵਿਅਕਤੀ ਨੂੰ ਕਾਬੂ ਕਰਕੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸਐਚਓ ਅਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਨਿਊ ਬਸੰਤ ਨਗਰ ਕਾਲੋਨੀ ਲਾਗਿਓਾ ਇੱਕ ਮਹਿਲਾ ਤੇ ਵਿਅਕਤੀ ਨੂੰ ਰੋਕ ਕੇ ਜਦੋਂ ਚੈਕਿੰਗ ਕੀਤੀ ਤਾਂ ਇਨ੍ਹਾਂ ਪਾਸੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਕਾਬੂ ਕੀਤੇ ਵਿਅਕਤੀ ਦੀ ਪਛਾਣ ਕਰਨ ਪੁੱਤਰ ਰਾਮ ਲਾਲ ਵਾਸੀ ਕੋਟਰਾਣੀ ਤੇ ਮੋਨਿਕਾ ਸੰਧੂ ਉਰਫ਼ ਸੋਨੂੰ ਵਾਸੀ ਪਿੰਡ ਚੱਕ ਹਕੀਮ ਵਜੋਂ ਹੋਈ ਹੈ | ਇਸੇ ਤਰ੍ਹਾਂ ਸਿਟੀ ਪੁਲਿਸ ਨੇ ਇੱਕ ਵਿਅਕਤੀ ਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਹੈ | ਕਾਬੂ ਕੀਤੇ ਵਿਅਕਤੀ ਦੀ ਪਛਾਣ ਹੁਸਨ ਲਾਲ ਉਰਫ਼ ਕਾਕਾ ਪੁੱਤਰ ਮਨਜੀਤ ਵਾਸੀ ਪਲਾਹੀ ਗੇਟ ਵਜੋਂ ਹੋਈ ਹੈ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਦਾ ਕਰੰਟ ਲੱਗਣ ਕਾਰਨ ਅਪਾਹਜ ਹੋਏ ਨੌਜਵਾਨ ਦੇ ਲਗਵਾਏ ਆਰਟੀਫੀਸ਼ਲ ਹੱਥ <br/> ਅਗਲੀ ਖ਼ਬਰ ਲੋਕ ਹਿਤੈਸ਼ੀ ਕਾਫ਼ਲਾ ਵਲੋਂ 23 ਮਾਰਚ ਨੂੰ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ
Ad Position 24