22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਨਗਰ ਪਾਲਿਕਾ ਕਰਮਚਾਰੀ ਸੰਗਠਨ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਕੀਤੀ ਨਾਅਰੇਬਾਜ਼ੀ

Ad Position 21
No active advertisement
ਅਜੀਤ ਡੈਸਕ 12-03-2026
ਕਪੂਰਥਲਾ, 11 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਨਗਰ ਪਾਲਿਕਾ ਕਰਮਚਾਰੀ ਸੰਗਠਨ ਵਲੋਂ ਨਗਰ ਨਿਗਮ ਕਪੂਰਥਲਾ ਦੇ ਮੁਲਾਜ਼ਮਾਂ ਦੀਆਂ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਅਮਲੀ ਰੂਪ ਨਾ ਦਿੱਤੇ ਜਾਣ ਦੇ ਰੋਸ ਵਜੋਂ ਅੱਜ ਸੰਗਠਨ ਦੇ ਪ੍ਰਧਾਨ ਗੋਪਾਲ ਥਾਪਰ ਦੀ ਅਗਵਾਈ ਵਿਚ ਨਗਰ ਨਿਗਮ ਦੇ ਮੁਲਾਜ਼ਮਾਂ ਨੇ ਨਿਗਮ ਦੇ ਦਫ਼ਤਰ ਮੂਹਰੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਬੋਲਦਿਆਂ ਗੋਪਾਲ ਥਾਪਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਗਰ ਨਿਗਮ ਤੇ ਨਗਰ ਕੌਂਸਲ ਦੇ ਮੁਲਾਜ਼ਮਾਂ ਦੀਆਂ ਪਿਛਲੇ ਲੰਮੇ ਅਰਸੇ ਤੋਂ ਲਟਕਦੀਆਂ ਮੰਗਾਂ ਵੱਲ ਧਿਆਨ ਨਾ ਦਿੱਤੇ ਜਾਣ ਕਾਰਨ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਵਲੋਂ ਨਗਰ ਨਿਗਮ ਦੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਬਾਰੇ ਸਥਾਨਕ ਸਰਕਾਰਾਂ ਵਿਭਾਗ ਦੇ ਸਾਬਕਾ ਮੰਤਰੀ ਇੰਦਰਬੀਰ ਸਿੰਘ ਨਿੱਝਰ, ਬਲਕਾਰ ਸਿੰਘ ਤੇ ਡਾ. ਰਵਜੋਤ ਸਿੰਘ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗਾਂ ਵੀ ਹੋ ਚੁੱਕੀਆਂ ਹਨ | ਇਸੇ ਤਰ੍ਹਾਂ ਪੰਜਾਬ ਦੇ ਵਿੱਤ ਮੰਤਰੀ ਨਾਲ ਵੀ ਮੀਟਿੰਗ ਹੋ ਚੁੱਕੀ ਹੈ, ਪਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਅਜੇ ਤੱਕ ਨਿਪਟਾਰਾ ਨਹੀਂ ਹੋਇਆ, ਜਿਸ ਕਾਰਨ ਪੰਜਾਬ ਦੀਆਂ ਸਮੂਹ ਨਗਰ ਨਿਗਮਾਂ, ਨਗਰ ਕੌਂਸਲਾਂ ਵਿਚ ਕੰਮ ਕਰਦੇ ਮੁਲਾਜ਼ਮਾਂ, ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਸੰਗਠਨ ਦੇ ਪ੍ਰਧਾਨ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਕੋਈ ਅਮਲੀ ਰੂਪ ਨਾ ਦਿੱਤਾ ਗਿਆ ਤਾਂ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੇ ਮੁਲਾਜ਼ਮ, ਸਫ਼ਾਈ ਸੇਵਕ ਤੇ ਸੀਵਰਮੈਂਨ 6 ਮਈ ਤੋਂ ਕਲਮ ਛੋੜ ਹੜਤਾਲ ਕਰਨਗੇ ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਥਾਪਰ ਸਕੂਲ ਆਫ਼ ਮੈਨੇਜਮੈਂਟ ਵਲੋਂ ਲੌਰੈਂਸ਼ੀਅਨ ਯੂਨੀਵਰਸਿਟੀ ਕੈਨੇਡਾ ਨਾਲ ਭਾਈਵਾਲੀ <br/> ਅਗਲੀ ਖ਼ਬਰ ਗੈਸ ਏਜੰਸੀ ਤੇ ਪੈਟਰੋਲ ਪੰਪ ਮਾਲਕ ਗੈਸ ਤੇ ਤੇਲ ਦੀ ਸਪਲਾਈ ਨਿਰਧਾਰਿਤ ਰੇਟਾਂ 'ਤੇ ਯਕੀਨੀ ਬਣਾਉਣ-ਪੰਚਾਲ <br/>
Ad Position 24