22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ <br/>

Ad Position 21
No active advertisement
ਅਜੀਤ ਡੈਸਕ 12-03-2026
ਕਪੂਰਥਲਾ, 11 ਮਾਰਚ (ਸਡਾਨਾ)-ਅੱਜ ਦੁਪਹਿਰ ਦੇ ਸਮੇਂ ਮੁਹੱਬਤ ਨਗਰ ਵਿਖੇ ਇਕ ਘਰ ਦੇ ਬਾਹਰੋਂ ਅਣਪਛਾਤਾ ਚੋਰ ਮੋਟਰਸਾਈਕਲ ਚੋਰੀ ਕਰਕੇ ਫਰਾਰ ਹੋ ਗਿਆ | ਇਹ ਪੂਰੀ ਘਟਨਾ ਇਕ ਘਰ ਦੇ ਬਾਹਰ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ ਹੈ | ਸੂਚਨਾ ਉਪਰੰਤ ਥਾਣਾ ਸਿਟੀ ਪੁਲਿਸ ਨੇ ਮਾਮਲੇ ਦੀ ਜਾਂਚ ਆਰੰਭ ਕਰ ਦਿੱਤੀ ਹੈ | ਪ੍ਰਾਪਤ ਵੇਰਵੇ ਅਨੁਸਾਰ ਮੁਹੱਬਤ ਨਗਰ ਵਿਖੇ ਇਕ ਘਰ ਵਿਚ ਰੰਗ ਦਾ ਕੰਮ ਕਰ ਰਹੇ ਵਿਸ਼ਾਲ ਕੁਮਾਰ ਵਾਸੀ ਬੱਕਰਖਾਨਾ ਨੇ ਦੱਸਿਆ ਕਿ ਦੁਪਹਿਰ ਦੇ ਸਮੇਂ ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ | ਘਟਨਾ ਸਬੰਧੀ ਪੀੜਤ ਨੌਜਵਾਨ ਨੇ ਥਾਣਾ ਸਿਟੀ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ | ਥਾਣਾ ਸਿਟੀ ਮੁਖੀ ਇੰਸਪੈਕਟਰ ਅਮਨਦੀਪ ਨਾਹਰ ਨੇ ਦੱਸਿਆ ਕਿ ਜਲਦੀ ਹੀ ਚੋਰ ਨੂੰ ਕਾਬੂ ਕਰਕੇ ਮੋਟਰਸਾਈਕਲ ਬਰਾਮਦ ਕਰ ਲਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਅੱਜ <br/> ਅਗਲੀ ਖ਼ਬਰ ਸਕੂਲਾਂ 'ਚ ਰਸੋਈ ਦੇ ਬਗ਼ੀਚੇ ਬੱਚਿਆਂ ਨੂੰ ਪ੍ਰਦਾਨ ਕਰ ਸਕਦੇ ਕੁਦਰਤੀ ਪੋਸ਼ਣ- ਵਿਜੇ ਦੱਤ <br/>
Ad Position 24