ਨਡਾਲਾ, 11 ਮਾਰਚ (ਰਘਬਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਨਡਾਲਾ ਦੀ ਇੱਕ ਮੀਟਿੰਗ ਅੱਜ 12 ਮਾਰਚ ਨੂੰ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ ਅਤੇ ਬਲਾਕ ਪ੍ਰਧਾਨ ਜੋਗਾ ਸਿੰਘ ਇਬਰਾਹੀਮਵਾਲ ਦੀ ਪ੍ਰਧਾਨਗੀ ਹੇਠ ਕਿਸਾਨਾਂ ਨੂੰ ਆਉਂਦੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਗੁਰਦੁਆਰਾ ਬਾਊਲੀ ਸਾਹਿਬ ਨਡਾਲਾ ਵਿਖੇ ਸਵੇਰੇ 11:30 ਵਜੇ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਆਖਿਆ ਕਿ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇੱਕ ਮਹੱਤਵਪੂਰਨ ਮੀਟਿੰਗ ਵਿਚ ਕਿਸਾਨਾਂ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ | ਉਨ੍ਹਾਂ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਗੱਲਬਾਤ ਕਰਦੇ ਹੋਏ ਕਿਹਾ ਕਿ ਵੱਧ ਚੜ ਕੇ ਮੀਟਿੰਗ ਵਿਚ ਸ਼ਾਮਿਲ ਹੋਵੋ ਤਾਂ ਜੋ ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ |