22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਸੰਤ ਬਾਬਾ ਦਇਆ ਰਾਮ ਤੇ ਬਾਬਾ ਰਣਜੀਤ ਸਿੰਘ ਦੀ ਯਾਦ 'ਚ ਜੋੜ ਮੇਲਾ ਅੱਜ

Ad Position 21
No active advertisement
ਅਜੀਤ ਡੈਸਕ 12-03-2026
ਕਪੂਰਥਲਾ, 11 ਮਾਰਚ (ਵਿ.ਪ੍ਰ.)-ਗੁਰਦੁਆਰਾ ਸੰਤ ਬਾਬਾ ਦਇਆ ਰਾਮ ਤੇ ਬਾਬਾ ਰਣਜੀਤ ਸਿੰਘ ਦੀ ਯਾਦ ਵਿਚ ਪਿੰਡ ਮਨਸੂਰਵਾਲ ਦੇ ਗੁਰਦੁਆਰਾ ਬਾਬਾ ਦਇਆ ਰਾਮ ਵਿਖੇ 12 ਮਾਰਚ ਨੂੰ ਸਾਲਾਨਾ ਜੋੜ ਮੇਲਾ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਜਸਵਿੰਦਰ ਸਿੰਘ, ਗੁਰਦੀਪ ਸਿੰਘ ਤੇ ਪ੍ਰਬੰਧਕ ਕਮੇਟੀ ਦੇ ਹੋਰ ਮੈਂਬਰਾਂ ਨੇ ਦੱਸਿਆ ਕਿ 12 ਮਾਰਚ ਨੂੰ ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਵਿਚ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪੈਣਗੇ | ਉਪਰੰਤ ਉੱਘੇ ਕੀਰਤਨੀਏ ਤੇ ਢਾਡੀ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ | ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ 12 ਮਾਰਚ ਨੂੰ ਇਸ ਸਾਲਾਨਾ ਜੋੜ ਮੇਲੇ ਵਿਚ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ |
Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਨੇ ਦੁਕਾਨਾਂ ਦੇ ਬਾਹਰ ਵਧਾ ਕੇ ਰੱਖਿਆ ਕੀਤਾ ਜ਼ਬਤ <br/> ਅਗਲੀ ਖ਼ਬਰ ਸਰਪੰਚ ਜਗਤਾਰ ਸਿੰਘ ਹੈਪੀ ਖੱਦਰ ਬਣੇ ਬਲਾਕ ਸੰਮਤੀ ਨਡਾਲਾ ਦੇ ਚੇਅਰਮੈਨ <br/>
Ad Position 24