ਸੁਲਤਾਨਪੁਰ ਲੋਧੀ, 11 ਮਾਰਚ (ਨਰੇਸ਼ ਹੈਪੀ, ਥਿੰਦ)-ਗੁਰੂ ਨਾਨਕ ਖ਼ਾਲਸਾ ਕਾਲਜ, ਸੁਲਤਾਨਪੁਰ ਲੋਧੀ ਵਿਚ ਕਾਲਜ ਦੇ ਐਨ.ਐੱਸ.ਐੱਸ ਯੂਨਿਟ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਇਸ ਮੌਕੇ ਐਡਵੋਕੇਟ ਸੀਮਾ ਸੇਠੀ ਨੇ ਲੀਗਲ ਅਵੇਅਰਨੈੱਸ ਪ੍ਰੋਗਰਾਮ ਦੇ ਤਹਿਤ ਵਿਦਿਆਰਥੀਆਂ ਨੂੰ ਮਹਿਲਾ ਦਿਵਸ ਤੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਔਰਤਾਂ ਨਾਲ ਸੰਬੰਧਿਤ ਕਾਨੰੂਨਾਂ ਤੋਂ ਜਾਣੂ ਕਰਵਾਇਆ | ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਨੇ ਮਹਿਲਾ ਦਿਵਸ ਨੂੰ ਸਮਰਪਿਤ ਕਵਿਤਾਵਾਂ ਪੇਸ਼ ਕੀਤੀਆਂ | ਇਸ ਪ੍ਰੋਗਰਾਮ ਦੌਰਾਨ ਕਾਲਜ ਦੇ ਐਨ.ਐਸ.ਐਸ ਯੂਨਿਟ ਦੇ ਮੁਖੀ ਪ੍ਰੋ.ਰਿਸ਼ੂ ਬਾਲਾ ਨੇ ਨਾਰੀ ਚੇਤਨਾ ਨਾਲ ਸਬੰਧਿਤ ਕਵਿਤਾ ਪੇਸ਼ ਕੀਤੀ | ਇਸ ਮੌਕੇ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ.ਜਸਬੀਰ ਕੌਰ ਨੇ ਵਿਦਿਆਰਥਣਾਂ ਨੂੰ ਔਰਤਾਂ ਦਿਵਸ ਬਾਰੇ ਦੱਸਦਿਆਂ ਹੋਇਆ ਔਰਤਾਂ ਦੇ ਹੱਕਾਂ ਬਾਰੇ ਜਾਣੂ ਕਰਵਾਇਆ ਅਤੇ ਸਮਾਜਿਕ ਜੀਵਨ ਵਿਚ ਔਰਤਾਂ ਵੱਲੋਂ ਨਿਭਾਈ ਜਾ ਰਹੀ ਮਹੱਤਵਪੂਰਨ ਭੂਮਿਕਾ ਦੀ ਅਹਿਮੀਅਤ ਦੱਸੀ | ਉਨ੍ਹਾਂ ਨੇ ਲੜਕੀਆਂ ਦੀ ਸਿੱਖਿਆ 'ਤੇ ਜ਼ੋਰ ਦੇਣ ਲਈ ਕਿਹਾ ਕਿਉਂਕਿ ਨਾਰੀ ਹੀ ਸਮਾਜ ਨੂੰ ਤਰੱਕੀ ਦੇ ਰਸਤੇ 'ਤੇ ਪਾ ਸਕਦੀ ਹੈ | ਇਸ ਮੌਕੇ ਲੜਕੀਆਂ ਵਿੰਗ ਦੇ ਕੋਆਰਡੀਨੇਟਰ ਪ੍ਰੋ. ਸੁਖਪਾਲ ਸਿੰਘ, ਪ੍ਰੋ. ਸੰਦੀਪ ਕੌਰ, ਪ੍ਰੋ. ਜਸਵੀਰ ਕੌਰ, ਪ੍ਰੋ ਰਮਨਪ੍ਰੀਤ, ਪ੍ਰੋ ਰਮਨਦੀਪ ਕੌਰ, ਪ੍ਰੋ ਹਰਜਾਪ ਸਿੰਘ ਆਦਿ ਵੀ ਹਾਜ਼ਰ ਸਨ |