22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਸੀਡੀਪੀਓ ਦਫ਼ਤਰ ਵਿਖੇ 'ਪੋਸ਼ਣ ਵੀ ਪੜ੍ਹਾਈ ਵੀ' ਸੰਬੰਧੀ 3 ਦਿਨਾਂ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 12-03-2026
ਸੁਲਤਾਨਪੁਰ ਲੋਧੀ, 11 ਮਾਰਚ (ਨਰੇਸ਼ ਹੈਪੀ)-ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਦੇ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਕਪੂਰਥਲਾ ਦੀ ਯੋਗ ਅਗਵਾਈ ਹੇਠ ਸੀਡੀਪੀਓ ਦਫ਼ਤਰ ਸੁਲਤਾਨਪੁਰ ਲੋਧੀ ਵਿਖੇ ਪੋਸ਼ਣ ਅਭਿਆਨ ਅਧੀਨ 'ਪੋਸ਼ਣ ਵੀ ਪੜ੍ਹਾਈ ਵੀ' ਸਬੰਧੀ ਤਿੰਨ ਦਿਨਾਂ ਟਰੇਨਿੰਗ ਪ੍ਰੋਗਰਾਮ ਲਗਾਇਆ ਗਿਆ | ਇਸ ਟਰੇਨਿੰਗ ਦਾ ਮੁੱਖ ਉਦੇਸ਼ ਆਂਗਣਵਾੜੀ ਵਰਕਰਾਂ ਨੂੰ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ ਸੀ ਸੀ ਐਂਡ ਐਜੂਕੇਸ਼ਨ) ਅਤੇ ਰਾਸ਼ਟਰੀ ਸਿੱਖਿਆ ਨੀਤੀ (ਐਨ.ਈ.ਪੀ.) ਅਧੀਨ ਬੱਚਿਆਂ ਦੇ ਸਮੂਹਿਕ ਵਿਕਾਸ ਲਈ ਤਿਆਰ ਕਰਨਾ ਹੈ | ਟਰੇਨਿੰਗ ਦੌਰਾਨ ਆਂਗਣਵਾੜੀ ਵਰਕਰਾਂ ਨੂੰ ਪੋਸ਼ਣ ਵੀ ਪੜ੍ਹਾਈ ਵੀ, ਪਾਠਕ੍ਰਮ, ਨਵ ਚੇਤਨਾ ਅਤੇ ਆਧਾਰਸ਼ਿਲਾ ਵਰਗੇ ਮਹੱਤਵਪੂਰਨ ਹਿੱਸਿਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ, ਜੋ ਬੱਚਿਆਂ ਦੀ ਸ਼ੁਰੂਆਤੀ ਸਿੱਖਿਆ, ਪੋਸ਼ਣ ਜਾਗਰੂਕਤਾ ਅਤੇ ਉਨ੍ਹਾਂ ਦੇ ਸਰੀਰਕ, ਬੌਧਿਕ ਅਤੇ ਭਾਵਨਾਤਮਕ ਵਿਕਾਸ 'ਤੇ ਕੇਂਦਰਿਤ ਹਨ | ਟਰੇਨਿੰਗ ਦਾ ਪਹਿਲਾ ਸੈਸ਼ਨ ਪ੍ਰਥਮ ਟੀਮ ਵੱਲੋਂ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਗਤੀਵਿਧੀਆਂ ਅਤੇ ਇੰਟਰਐਕਟਿਵ ਤਰੀਕਿਆਂ ਰਾਹੀਂ ਸਿਖਲਾਈ ਦਿੱਤੀ ਗਈ | ਇਹ ਗਤੀਵਿਧੀਆਂ ਬਹੁਤ ਹੀ ਰਚਨਾਤਮਕ ਸਨ ਅਤੇ ਸਾਰੇ ਭਾਗੀਦਾਰਾਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਟਰੇਨਿੰਗ ਪ੍ਰੋਗਰਾਮ ਵਿਚ ਕੁੱਲ 90 ਆਂਗਣਵਾੜੀ ਵਰਕਰਾਂ ਨੇ ਸੁਪਰਵਾਈਜ਼ਰਾਂ ਸਮੇਤ ਭਾਗ ਲਿਆ | ਇਹ ਟਰੇਨਿੰਗ ਆਂਗਣਵਾੜੀ ਪੱਧਰ 'ਤੇ ਬੱਚਿਆਂ ਦੀ ਪੋਸ਼ਣ ਸਥਿਤੀ, ਸ਼ੁਰੂਆਤੀ ਸਿੱਖਿਆ ਅਤੇ ਸਮੂਹਿਕ ਵਿਕਾਸ ਨੂੰ ਹੋਰ ਮਜ਼ਬੂਤ ਬਣਾਉਣ ਵਿਚ ਮਦਦਗਾਰ ਸਾਬਤ ਹੋਵੇਗੀ | ਇਸ ਟਰੇਨਿੰਗ ਦੌਰਾਨ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ, ਸੁਲਤਾਨਪੁਰ ਲੋਧੀ ਖੁਸ਼ਮੀਤ ਕੌਰ, ਬਲਾਕ ਪੋਸ਼ਨ ਕੋਆਰਡੀਨੇਟਰ ਮਨਜੀਤ ਕੌਰ, ਚਰਨਜੀਤ ਕੁਮਾਰ, ਪ੍ਰਥਮ ਟੀਮ ਤੋਂ ਸੋਨਾਲੀ ਸੰਧੂ, ਸੁਪਰਵਾਈਜ਼ਰ ਸੰਦੀਪ ਕੌਰ, ਕੁਲਜਿੰਦਰ ਕੌਰ, ਜੀਵਨ ਜੋਤੀ, ਕਨੂ ਪ੍ਰੀਆ, ਸਹਿਜਪ੍ਰੀਤ ਕੌਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਸੁਲਤਾਨਪੁਰ ਲੋਧੀ ਵਲੋਂ ਲੜਕੀ ਦੇ ਵਿਆਹ ਸਾਮਾਨ ਭੇਟ ਕੀਤਾ <br/> ਅਗਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਪਿੰਡ ਜਾਤੀਕੇ ਵਿਖੇ ਕਿਸਾਨਾਂ ਲਈ ਜਾਗਰੂਕਤਾ ਕੈਂਪ <br/>
Ad Position 24