ਸੁਲਤਾਨਪੁਰ ਲੋਧੀ, 11 ਮਾਰਚ (ਥਿੰਦ)-ਪਿਛਲੇ ਕਈ ਸਾਲਾਂ ਤੋਂ ਸੁਲਤਾਨਪੁਰ ਲੋਧੀ ਤੇ ਇਸ ਦੇ ਆਸ ਪਾਸ ਇਲਾਕਿਆਂ ਵਿਚ ਲੋੜਵੰਦਾਂ ਦੀ ਮਦਦ ਕਰਨ, ਵਾਤਾਵਰਣ ਦੀ ਸ਼ੁੱਧਤਾ ਲਈ ਅਤੇ ਸਮਾਜਿਕ ਕੁਰੀਤੀਆਂ ਵਿਰੁੱਧ ਆਵਾਜ਼ ਉਠਾ ਰਹੇ ਰੋਟਰੀ ਕਲੱਬ ਸੁਲਤਾਨਪੁਰ ਲੋਧੀ ਵੱਲੋਂ ਪਿੰਡ ਬਿਧੀਪੁਰ ਵਿਖੇ ਇੱਕ ਲੋੜਵੰਦ ਪਰਿਵਾਰ ਨੂੰ ਉਸ ਦੀ ਲੜਕੀ ਦੇ ਵਿਆਹ ਮੌਕੇ ਲੋੜੀਂਦਾ ਸਾਮਾਨ ਭੇਟ ਕੀਤਾ | ਜਿਸ ਵਿਚ ਡਬਲ ਬੈੱਡ, ਗੱਦੇ, ਕੁਰਸੀਆਂ ਟੇਬਲ ਅਤੇ ਦੋ ਸੂਟ ਲੋੜਵੰਦ ਲੜਕੀ ਦੇ ਪਰਿਵਾਰ ਨੂੰ ਦਿੱਤੇ ਗਏ | ਇਸ ਮੌਕੇ ਜਾਣਕਾਰੀ ਦਿੰਦਿਆਂ ਰੋਟਰੀ ਕਲੱਬ ਦੇ ਪ੍ਰਧਾਨ ਕੁਲਵੰਤ ਸਿੰਘ ਨੂਰੋਵਾਲ ਨੇ ਕਿਹਾ ਕਿ ਕਲੱਬ ਵੱਲੋਂ ਪਿਛਲੇ ਕਈ ਸਾਲਾਂ ਤੋਂ ਲੋੜਵੰਦਾਂ ਦੀ ਮਦਦ ਕੀਤੀ ਜਾ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਮੇਰੇ ਕਾਰਜਕਾਲ ਦੌਰਾਨ ਵੱਖ-ਵੱਖ ਲੋੜਵੰਦ ਪਰਿਵਾਰਾਂ ਨੂੰ ਲੜਕੀਆਂ ਦੇ ਵਿਆਹ ਮੌਕੇ ਲੋੜੀਂਦਾ ਸਾਮਾਨ ਦਿੱਤਾ ਗਿਆ ਹੈ ਤਾਂ ਜੋ ਉਹ ਆਪਣੇ 'ਆਪ' ਨੂੰ ਕਿਸੇ ਤਰ੍ਹਾਂ ਕਮਜ਼ੋਰ ਨਾ ਸਮਝਣ | ਇਸ ਮੌਕੇ ਸੀਨੀਅਰ ਰੋਟੇਰੀਅਨ ਡਾ. ਹਰਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਕਲੱਬ ਦਾ ਮਕਸਦ ਸਮਾਜ ਵਿਚ ਹਰੇਕ ਲੋੜਵੰਦ ਦੀ ਮਦਦ ਕਰਨਾ ਹੈ | ਇਸ ਮੌਕੇ ਸੈਕਟਰੀ ਰਣਜੀਤ ਸਿੰਘ ਨੰਢਾ, ਰੋਟੇ ਬਲਜੀਤ ਸਿੰਘ ਬੱਲੀ, ਰੋਟੇ, ਡਾ. ਹਰਜੀਤ ਸਿੰਘ, ਰੋਟੇ ਭੁਪਿੰਦਰ ਸਿੰਘ, ਰੋਟੇ ਅਜੀਤਪਾਲ ਸਿੰਘ ਟਿੱਬਾ, ਰੋਟੇ ਅਜੀਤਪਾਲ ਸਿੰਘ ਬਾਜਵਾ, ਰੋਟੇ ਮਲਕੀਤ ਸਿੰਘ, ਰੋਟੇ ਸੁਖਰਾਜ ਸਿੰਘ, ਰੋਟੇ ਪਿ੍ੰਸੀਪਲ ਲਖਬੀਰ ਸਿੰਘ, ਐਨ.ਆਰ.ਆਈ. ਇੰਦਰਜੀਤ ਸਿੰਘ ਜਰਮਨੀ, ਰੋਟੇਰੀਅਨ ਮਲਕੀਤ ਸਿੰਘ ਰਣਧੀਰਪੁਰ, ਪਰਮਜੀਤ ਸਿੰਘ ਆਦਿ ਹਾਜ਼ਰ ਸਨ | ਇਸ ਮੌਕੇ ਸਾਬਕਾ ਸਰਪੰਚ ਰਣਜੀਤ ਸਿੰਘ ਬਿਧੀਪੁਰ ਨੇ ਲੋੜਵੰਦ ਪਰਿਵਾਰ ਦੀ ਮਦਦ ਕਰਨ ਤੇ ਰੋਟਰੀ ਕਲੱਬ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ |