22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਕਾਂਸ਼ੀ ਰਾਮ ਦੇ ਜਨਮ ਦਿਨ 'ਤੇ ਕੀਤੀ ਜਾਣ ਵਾਲੀ ਰੈਲੀ 'ਚ ਵਰਕਰ ਵੱਧ-ਚੜ੍ਹ ਕੇ ਸ਼ਾਮਿਲ ਹੋਣ-ਥਾਪਰ <br/>

Ad Position 21
No active advertisement
ਅਜੀਤ ਡੈਸਕ 12-03-2026
ਕਪੂਰਥਲਾ, 11 ਮਾਰਚ (ਵਿ.ਪ੍ਰ.)-ਬਹੁਜਨ ਸਮਾਜ ਪਾਰਟੀ ਦੇ ਵਿਧਾਨ ਸਭਾ ਹਲਕਾ ਕਪੂਰਥਲਾ ਦੇ ਪ੍ਰਮੁੱਖ ਆਗੂਆਂ ਦੀ ਇਕ ਮੀਟਿੰਗ ਪਾਰਟੀ ਦੇ ਸੂਬਾ ਸਕੱਤਰ ਹਰਿੰਦਰ ਸ਼ੀਤਲ ਦੇ ਗ੍ਰਹਿ ਵਿਖੇ ਹਲਕਾ ਪ੍ਰਧਾਨ ਬਲਬੀਰ ਚੰਦ ਸਿਧਵਾਂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਵ. ਸਾਹਿਬ ਸ੍ਰੀ ਕਾਂਸ਼ੀ ਰਾਮ ਦਾ ਜਨਮ ਦਿਨ ਮਨਾਉਣ ਸਬੰਧੀ ਬਹਿਰਾਮ ਦੀ ਦਾਣਾ ਮੰਡੀ ਵਿਚ ਬਸਪਾ ਵਲੋਂ 15 ਮਾਰਚ ਨੂੰ ਕੀਤੀ ਜਾ ਰਹੀ ਰੈਲੀ ਨੂੰ ਸਫ਼ਲ ਬਣਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਤਰਸੇਮ ਸਿੰਘ ਥਾਪਰ ਨੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 15 ਮਾਰਚ ਨੂੰ ਸਵੇਰੇ 10 ਵਜੇ ਮੁਹੱਲਾ ਸ਼ਹਿਰੀਆਂ ਤੋਂ ਵੱਡੇ ਗੱਡੀਆਂ ਦੇ ਕਾਫ਼ਲੇ ਨਾਲ ਰੈਲੀ ਵਿਚ ਸ਼ਾਮਿਲ ਹੋਣ | ਉਨ੍ਹਾਂ ਕਿਹਾ ਕਿ ਇਸ ਰੈਲੀ ਦਾ ਮੰਤਵ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਚ ਬਹੁਜਨ ਸਮਾਜ ਪਾਰਟੀ ਦਾ ਰਾਜ ਸਥਾਪਿਤ ਕਰਨਾ ਹੈ | ਇਸ ਮੌਕੇ ਪਾਰਟੀ ਦੇ ਪ੍ਰਮੁੱਖ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਾਮਦਾਸੀਆ ਸਿੱਖ ਵੈੱਲਫੇਅਰ ਕੌਂਸਲ ਦੀ ਹੋਈ ਮੀਟਿੰਗ ਅਗਲੀ ਖ਼ਬਰ ਰੋਟਰੀ ਕਲੱਬ ਸੁਲਤਾਨਪੁਰ ਲੋਧੀ ਵਲੋਂ ਲੜਕੀ ਦੇ ਵਿਆਹ ਸਾਮਾਨ ਭੇਟ ਕੀਤਾ <br/>
Ad Position 24