22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਕਰਵਾਇਆ ਸਨਮਾਨ ਸਮਾਗਮ <br/>

Ad Position 21
No active advertisement
ਅਜੀਤ ਡੈਸਕ 12-03-2026
ਫਗਵਾੜਾ, 11 ਮਾਰਚ (ਅਸ਼ੋਕ ਕੁਮਾਰ ਵਾਲੀਆ)-ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਅੰਤਰ-ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਇੱਕ ਸਨਮਾਨ ਸਮਾਗਮ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਲਖਵਿੰਦਰ ਕਲੇਰ ਦੀ ਅਗਵਾਈ ਹੇਠ ਸਥਾਨਕ ਆਡੀਟੋਰੀਅਮ ਵਿਖੇ ਕਰਵਾਇਆ ਗਿਆ | ਆਪਣਾ ਕਾਰੋਬਾਰ, ਆਪਣੀ ਪਛਾਣ ਸਿਰਨਾਵੇਂ ਹੇਠ ਆਯੋਜਿਤ ਇਸ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਆਮ ਆਦਮੀ ਪਾਰਟੀ ਦੇ ਸੂਬਾ ਸਪੋਕਸ ਪਰਸਨ ਹਰਨੂਰ ਸਿੰਘ ਹਰਜੀ ਮਾਨ ਹਲਕਾ ਇੰਚਾਰਜ ਫਗਵਾੜਾ ਨੇ ਸ਼ਿਰਕਤ ਕੀਤੀ | ਜਦਕਿ ਮੁੱਖ ਬੁਲਾਰਿਆਂ ਵਜੋਂ ਗਗਨਦੀਪ ਸਿੰਘ ਡੀ.ਪੀ.ਐਮ., ਕਰਨਵੀਰ ਕੁਮਾਰ ਬੀ.ਪੀ.ਐਮ., ਰੀਤਾ ਕਸ਼ਯਪ ਬੀ.ਪੀ.ਐਮ., ਸਾਕਸ਼ੀ ਲੱਦੜ ਐਕਟੀਵੁਮੈਨ ਕਪੂਰਥਲਾ ਤੋਂ ਇਲਾਵਾ ਗੁਰਦੀਪ ਸਿੰਘ ਦੀਪਾ ਸ਼ਾਮਲ ਹੋਏ | ਹਲਕਾ ਇੰਚਾਰਜ ਹਰਜੀ ਮਾਨ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅੱਜ ਦੇ ਸਮੇਂ ਵਿਚ ਮਹਿਲਾਵਾਂ ਹਰ ਖੇਤਰ ਵਿਚ ਆਪਣੀ ਯੋਗਤਾ ਦਾ ਲੋਹਾ ਮਨਵਾ ਰਹੀਆਂ ਹਨ | ਸਮਾਗਮ ਦੌਰਾਨ ਵੱਖ-ਵੱਖ ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਔਰਤਾਂ ਤੋਂ ਇਲਾਵਾ ਮਹਿਲਾ ਸਰਪੰਚਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਕੰਮ ਅਤੇ ਸਮਾਜਿਕ ਯੋਗਦਾਨ ਲਈ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਮੌਜੂਦ ਔਰਤਾਂ ਨੇ ਆਪਣੇ ਤਜਰਬੇ ਸਾਂਝੇ ਕਰਦੇ ਹੋਏ ਦੱਸਿਆ ਕਿ ਮਿਸ਼ਨ ਨਾਲ ਜੁੜ ਕੇ ਉਨ੍ਹਾਂ ਦੀ ਆਮਦਨ ਵਿਚ ਵਾਧਾ ਹੋਇਆ ਹੈ ਅਤੇ ਉਨ੍ਹਾਂ ਵਿਚ ਆਤਮ ਵਿਸ਼ਵਾਸ ਵੀ ਪੈਦਾ ਹੋਇਆ ਹੈ | ਪੀ.ਆਰ.ਪੀ. ਫਗਵਾੜਾ ਅਨੁਰਾਧਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਪੇਂਡੂ ਇਲਾਕਿਆਂ ਵਿਚ ਸਵੈ ਗਰੁੱਪ ਬਣਾ ਕੇ ਔਰਤਾਂ ਨੂੰ ਜੋੜਿਆ ਗਿਆ ਹੈ ਅਤੇ ਉਹ ਸਵੈ ਰੁਜ਼ਗਾਰ ਰਾਹੀਂ ਆਪਣੀ ਆਰਥਕ ਹਾਲਤ ਵਿਚ ਸੁਧਾਰ ਕਰਨ ਦੇ ਯੋਗ ਬਣੀਆਂ ਹਨ | ਅਖੀਰ ਵਿਚ ਪ੍ਰਬੰਧਕਾਂ ਵੱਲੋਂ ਸਮੂਹ ਪਤਵੰਤਿਆਂ ਨੂੰ ਸਨਮਾਨਿਤ ਕਰਦੇ ਹੋਏ ਧੰਨਵਾਦ ਕੀਤਾ ਗਿਆ | ਇਸ ਮੌਕੇ ਜੋਧਾ ਸਿੰਘ ਕਲਸਟਰ ਕੋਆਰਡੀਨੇਟਰ ਸੁਲਤਾਨਪੁਰ ਲੋਧੀ, ਮੇਜਰ ਸਿੰਘ ਜੀ.ਆਰ.ਐਸ., ਡਿਪਟੀ ਮੇਅਰ ਵਿੱਕੀ ਸੂਦ, ਪ੍ਰੋਫੈਸਰ ਭੁਪਿੰਦਰ ਕੌਰ, ਰੀਟਾ ਰਾਣੀ, ਸੋਢੀ ਸਿੰਘ, ਨੇਹਾ ਓਹਰੀ, ਵਰੁਨੀਕਾ ਬੇਦੀ, ਕੁਲਜੀਤ ਕੌਰ, ਸਲੋਨੀ ਜੈਨ, ਪ੍ਰੀਤੀ ਸ਼ਰਮਾ, ਕੌਂਸਲਰ ਪਰਵੀਨ ਠਾਕੁਰ, ਕੁਲਵੰਤ ਕੌਰ ਸਰਪੰਚ ਢੰਡੋਲੀ, ਸੁਨੀਤਾ ਸਰਪੰਚ ਦੁੱਗਾਂ, ਮਲਕੀਤ ਚੰਦ ਪੰਚਾਇਤ ਸਕੱਤਰ, ਸੁਲੱਖਣ ਸਿੰਘ ਟੀ.ਸੀ., ਸੁਰਿੰਦਰ ਕੁਮਾਰ ਏ.ਪੀ.ਓ., ਅਜੇ ਕੁਮਾਰ ਬਲਾਕ ਸੰਮਤੀ ਮੈਂਬਰ ਖਜੂਰਲਾ, ਅਮਰਿੰਦਰ ਸਿੰਘ ਸੈਣੀ, ਨਰਿੰਦਰ ਸਿੰਘ ਸਰਪੰਚ ਮਾਧੋਪੁਰ, ਰੇਨੂੰ ਰਾਣੀ, ਜਸਬੀਰ ਕੌਰ, ਨੀਰੂ, ਰਿਤਿਕਾ, ਕਾਮਨੀ, ਕਰੀਨਾ, ਪ੍ਰਦੀਪ ਕੌਰ, ਕਿਰਨ ਗੁਰਪ੍ਰੀਤ ਕੌਰ, ਬਲਵੀਰ ਠਾਕੁਰ, ਗੋਪੀ ਬੇਦੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਮਹਿਲਾਵਾਂ, ਸਵੈ ਸਹਾਇਤਾ ਸਮੂਹਾਂ ਦੇ ਮੈਂਬਰ ਅਤੇ ਵਿਭਾਗੀ ਅਧਿਕਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ 20 ਤੋਂ 22 ਮਾਰਚ ਤੱਕ ਕਰਵਾਇਆ ਜਾਵੇਗਾ 3 ਰੋਜ਼ਾ ਵਿਰਾਸਤੀ ਮੇਲਾ ਅਗਲੀ ਖ਼ਬਰ ਕੋਠੀ 'ਚੋਂ ਸਾਮਾਨ ਖ਼ੁਰਦ ਬੁਰਦ ਕਰਨ ਸੰਬੰਧੀ ਦਿਉਰ ਸਣੇ ਤਿੰਨ ਖ਼ਿਲਾਫ਼ ਕੇਸ ਦਰਜ
Ad Position 24