22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

'ਸਾਡੇ ਬਜ਼ੁਰਗ ਸਾਡਾ ਮਾਣ' ਤਹਿਤ ਕਰਵਾਇਆ ਸਮਾਗਮ

Ad Position 21
No active advertisement
ਅਜੀਤ ਡੈਸਕ 12-03-2026
ਬੇਗੋਵਾਲ, 11 ਮਾਰਚ (ਸੁਖਜਿੰਦਰ ਸਿੰਘ)-ਕੇਂਦਰ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਤੇ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਅਟਲ ਵਯੋ ਅਭਿਊਦਯ ਯੋਜਨਾ ਦੇ ਤਹਿਤ ਸਾਡੇ 'ਬਜ਼ੁਰਗ ਸਾਡਾ ਮਾਣ, ਦੀ ਫਲੈਗਸ਼ਿੱਪ ਸਕੀਮ ਦੇ ਤਹਿਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਬਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਲੁਬਾਣਾ ਵਿਖੇ ਬਲਾਕ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ਬੱਚਿਆਂ ਅਤੇ ਆਏ ਹੋਏ ਬਜ਼ੁਰਗਾਂ ਦੇ ਵਿਚ ਇੰਟਰ ਜਨਰੇਸ਼ਨਲ ਬੋਂਡਿੰਗ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ ਵਿਚ ਬਜ਼ੁਰਗਾਂ ਵੱਲੋਂ ਆਪਣੀਆਂ ਪ੍ਰਾਪਤੀਆਂ ਸਬੰਧੀ ਕੀਤੀ ਗਈ ਮਿਹਨਤ ਅਤੇ ਤਜਰਬਿਆਂ ਨੂੰ ਬੱਚਿਆਂ ਨਾਲ ਸਾਂਝਾ ਕੀਤਾ ਗਿਆ | ਪਟਵਾਰੀ ਅਜੀਤ ਸਿੰਘ ਵਲੋਂ ਪਹਿਲਾਂ ਕੀਤੀ ਗਈ ਫੌਜ ਦੀ ਸੇਵਾ ਅਤੇ ਬਾਅਦ ਵਿਚ ਪੰਜਾਬ ਸਰਕਾਰ ਦੀ ਸੇਵਾ ਦੇ ਤਜਰਬਿਆਂ ਨੂੰ ਬੱਚਿਆਂ ਨਾਲ ਵਿਸ਼ੇਸ਼ ਤੌਰ 'ਤੇ ਸਾਂਝੇ ਕੀਤਾ ਗਿਆ | ਪਿੰਡ ਦੇ ਸਰਪੰਚ ਕੈਪਟਨ ਹਰਬੰਸ ਸਿੰਘ ਕੈਪਟਨ ਰੂਪ ਸਿੰਘ ਤੇ ਪੰਚਾਇਤ ਮੈਂਬਰਾਂ ਵੱਲੋਂ ਵੀ ਬੱਚਿਆਂ ਨਾਲ ਵੱਖ-ਵੱਖ ਤਜਰਬੇ ਸਾਂਝੇ ਕੀਤੇ ਗਏ | ਇਸ ਪ੍ਰੋਗਰਾਮ ਵਿਚ ਹੀ ਯੋਗਾ ਸੈਸ਼ਨ ਅਤੇ ਡਿਜੀਟਲ ਅਤੇ ਫਾਇਨਾਂਸ਼ੀਅਲ ਲਿਟਰੇਸੀ ਤਹਿਤ ਬਜ਼ੁਰਗਾਂ ਨੂੰ ਵਰਤਮਾਨ ਸਮੇਂ ਵਿਚ ਹੋ ਰਹੀ ਧੋਖੇਬਾਜ਼ੀ ਤੋਂ ਕਿਵੇਂ ਬਚਣਾ ਹੈ ਬਾਰੇ ਜਾਣਕਾਰੀ ਦਿੱਤੀ ਗਈ | ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਬਲਵਿੰਦਰਜੀਤ ਸਿੰਘ ਵੱਲੋਂ ਨੈਸ਼ਨਲ ਐਕਸ਼ਨ ਪਲਾਨ ਫੋਰ ਸੀਨੀਅਰ ਸਿਟੀਜ਼ਨ ਦੇ ਤਹਿਤ ਪਹਿਲਾਂ ਲਗਾਏ ਗਏ ਮੈਡੀਕਲ ਕੈਂਪਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਲੋੜਵੰਦ ਵਿਅਕਤੀਆਂ ਨੂੰ ਮੋਤੀਆ ਬਿੰਦ ਦੀ ਆਪੇ੍ਰਸ਼ਨ ਕਰਵਾਉਣ ਲਈ ਸਰਕਾਰ ਵੱਲੋਂ ਜਾਰੀ ਗਰਾਂਟ ਬਾਰੇ ਜਾਣਕਾਰੀ ਦਿੱਤੀ ਗਈ ਜਿਸ ਦੇ ਤਹਿਤ ਵੱਖ-ਵੱਖ ਹਸਪਤਾਲਾਂ ਵਿਚ ਮੋਤੀਆਂ ਬਿੰਦ ਦੇ ਮੁਫ਼ਤ ਆਪੇ੍ਰਸ਼ਨ ਬਾਰੇ ਦੱਸਿਆ ਗਿਆ | ਸਟੇਜ ਸਕੱਤਰ ਮਾਸਟਰ ਮਨਜਿੰਦਰ ਪਾਲ ਸਿੰਘ ਵਲੋਂ ਬਜ਼ੁਰਗਾਂ ਦੀ ਜ਼ਿੰਦਗੀ ਵਿਚ ਲੋੜ ਤੇ ਮਹੱਤਤਾ ਬਾਰੇ ਦੱਸਿਆ ਗਿਆ | ਇਸ ਸਮਾਗਮ ਵਿਚ ਸੱਤ ਬਜ਼ੁਰਗ ਇਸਤਰੀਆਂ ਅਤੇ 10 ਮਰਦਾਂ ਨੂੰ ਵਿਸ਼ੇਸ਼ ਸਨਮਾਨ ਰਾਹੀਂ ਸਨਮਾਨਿਤ ਕੀਤਾ ਗਿਆ | ਇਸ ਸਮਾਗਮ ਵਿਚ ਮੈਂਬਰ ਪੰਚਾਇਤ ਪਰਮਜੀਤ ਸਿੰਘ ਬੱਲੀ, ਰਣਜੀਤ ਸਿੰਘ ਸੁਪਰਵਾਈਜ਼ਰ, ਲਖਵਿੰਦਰ ਕੌਰ, ਲੈਕਚਰਾਰ ਹੀਰਾ ਲਾਲ ਤੇ ਹੋਰ ਪਤਵੰਤੇ ਸੱਜਣਾਂ ਅਤੇ ਬੱਚਿਆਂ ਨੇ ਭਾਗ ਲਿਆ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸੈਦਰਾਣਾ ਸਾਹਿਬ ਬਿੱਲੀ ਬੜੈਚ ਵਿਖੇ ਜੋੜ ਮੇਲੇ ਸੰਬੰਧੀ ਮੀਟਿੰਗ <br/> ਅਗਲੀ ਖ਼ਬਰ ਖੋਹਬਾਜ਼ੀ ਦੇ ਮਾਮਲੇ 'ਚ ਬਰੀ
Ad Position 24