22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਗੁਰਦੁਆਰਾ ਸੈਦਰਾਣਾ ਸਾਹਿਬ ਬਿੱਲੀ ਬੜੈਚ ਵਿਖੇ ਜੋੜ ਮੇਲੇ ਸੰਬੰਧੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 12-03-2026
ਡਡਵਿੰਡੀ, 11 ਮਾਰਚ (ਦਿਲਬਾਗ ਸਿੰਘ ਝੰਡ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਦੇ ਚਰਨ ਛੋਹ ਪ੍ਰਾਪਤ ਪਾਵਨ ਅਸਥਾਨ ਗੁਰਦੁਆਰਾ ਸੈਦਰਾਣਾ ਸਾਹਿਬ ਬਿੱਲੀ ਬੜੈਚ ਵਿਖੇ 20 ਤੋਂ 23 ਮਾਰਚ ਤੱਕ ਗੁਰੂ ਸਾਹਿਬ ਦਾ ਆਗਮਨ ਦਿਵਸ ਮੌਕੇ ਮਨਾਏ ਜਾ ਰਹੇ ਜੋੜ ਮੇਲੇ ਸਬੰਧੀ ਗੁਰਦੁਆਰਾ ਬਾਉਲੀ ਸਾਹਿਬ ਡੱਲਾ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਟਕਸਾਲੀ ਅਕਾਲੀ ਆਗੂ ਜਥੇਦਾਰ ਹਰਜਿੰਦਰ ਸਿੰਘ ਵਿਰਕ ਉਚੇਚੇ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਜਾਣਕਾਰੀ ਦਿੰਦਿਆਂ ਗੁਰਦੁਆਰਾ ਬਾਉਲੀ ਸਾਹਿਬ ਡੱਲਾ ਦੇ ਮੈਨੇਜਰ ਭਾਈ ਕੁਲਵਿੰਦਰ ਸਿੰਘ ਧਰਮਕੋਟ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਭਾਈ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸੈਦਰਾਣਾ ਸਾਹਿਬ ਬਿੱਲੀ ਬੜੈਚ ਦੇ ਮੁੱਖ ਸੇਵਾਦਾਰ ਬਾਬਾ ਗੁਰਮੇਜ ਸਿੰਘ ਦੀ ਦੇਖ ਰੇਖ ਹੇਠ ਕਰਵਾਏ ਜਾ ਰਹੇ ਇਸ ਜੋੜ ਮੇਲੇ ਦੌਰਾਨ ਮਹਾਨ ਗੁਰਮਤਿ ਸਮਾਗਮ ਤੇ ਅੰਮਿ੍ਤ ਸੰਚਾਰ ਸਮਾਗਮ ਕਰਵਾਇਆ ਜਾਵੇਗਾ, ਜਿਸ ਦੀਆਂ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ ਹਨ | ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਮਨਪ੍ਰੀਤ ਸਿੰਘ ਨੇ ਸੰਗਤਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ | ਉਨ੍ਹਾਂ ਦੱਸਿਆ ਕਿ 23 ਮਾਰਚ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ ਸਮਾਗਮ ਵਿਚ ਪੁੱਜ ਕੇ ਅੰਮਿ੍ਤ ਤਿਆਰ ਕਰਨਗੇ | ਉਨ੍ਹਾਂ ਦੱਸਿਆ ਕਿ ਅੰਮਿ੍ਤ ਛਕਣ ਵਾਲੇ ਗੁਰੂ ਪਿਆਰਿਆਂ ਨੂੰ ਕਕਾਰ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਵੱਲੋਂ ਮੁਫ਼ਤ ਦਿੱਤੇ ਜਾਣਗੇ | ਇਸ ਮੌਕੇ ਮੈਨੇਜਰ ਗੁਰਦੁਆਰਾ ਬਾਉਲੀ ਸਾਹਿਬ ਡੱਲਾ ਕੁਲਵਿੰਦਰ ਸਿੰਘ ਧਰਮਕੋਟ , ਜਥੇਦਾਰ ਹਰਜਿੰਦਰ ਸਿੰਘ ਵਿਰਕ, ਮਨਪ੍ਰੀਤ ਸਿੰਘ ਪ੍ਰਚਾਰਕ ਅਤੇ ਭਾਈ ਜਸਬੀਰ ਸਿੰਘ ਕਵੀਸ਼ਰੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਭੁਲੱਥ ਵਿਖੇ ਕਰਵਾਇਆ ਸਾਲਾਨਾ 'ਖੇਡ ਸਮਾਰੋਹ' <br/> ਅਗਲੀ ਖ਼ਬਰ 'ਸਾਡੇ ਬਜ਼ੁਰਗ ਸਾਡਾ ਮਾਣ' ਤਹਿਤ ਕਰਵਾਇਆ ਸਮਾਗਮ
Ad Position 24