ਢਿਲਵਾਂ, 11 ਮਾਰਚ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਮੰਦਿਰ ਪ੍ਰਬੰਧਕ ਕਮੇਟੀ ਮਾਂਗੇਵਾਲ ਵੱਲ ਸਮੂਹ ਪਿੰਡ ਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ 28 ਵਾਂ ਸਾਲਾਨਾ ਜੋਤਿ ਸਮਾਗਮ ਮਾਤਾ ਵੈਸ਼ਨੋ ਦੇਵੀ ਮੰਦਿਰ ਮਾਂਗੇਵਾਲ ਵਿਖੇ 25 ਮਾਰਚ ਨੂੰ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ .ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਸਵਿੰਦਰ ਪਾਲ ਸੁਖੀਜਾ,ਵਿਸ਼ਾਲ ਸੁਖੀਜਾ ਨੇ ਦੱਸਿਆ ਕਿ 25 ਮਾਰਚ ਨੂੰ ਰਾਮ ਭਜਨ ਮੰਡਲੀ ਢਿਲਵਾਂ ਵੱਲੋਂ ਸਵੇਰੇ 10 ਵਜੇ ਤੋਂ 1 ਵਜੇ ਤੱਕ ਮਹਾਂਮਾਈ ਦਾ ਗੁਣਗਾਨ ਕੀਤਾ ਜਾਵੇਗਾ ਉਪਰੰਤ ਬੈਂਡ-ਵਾਜਿਆਂ ਨਾਲ ਪਵਿੱਤਰ ਜੋਤਿ ਦਾ ਸਵਾਗਤ ਕੀਤਾ ਜਾਵੇਗਾ, ਮਾਤਾ ਜੀ ਦਾ ਲੰਗਰ ਭੰਡਾਰਾ ਅਤੁੱਟ ਵਰਤਾਇਆ ਜਾਵੇਗਾ |