22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਮੋਗਾ ਵਿਖੇ 14 ਨੂੰ ਹੋਣ ਵਾਲੀ ਭਾਜਪਾ ਦੀ ਰੈਲੀ ਲੋਕਾਂ 'ਚ ਨਵਾਂ ਉਤਸ਼ਾਹ ਭਰੇਗੀ-ਖੋਜੇਵਾਲ

Ad Position 21
No active advertisement
ਭਾਜਪਾ ਦੀ ਮੀਟਿੰਗ ਦੌਰਾਨ ਸ਼ਾਲੀਮਾਰ ਐਵੀਨਿਊ ਵਿਖੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ | ਉਨ੍ਹਾਂ ਨਾਲ ਮੱਸਾ ਸਿੰਘ, ਸੰਨੀ ਬੈਂਸ ਤੇ ਹੋਰ | ਤਸਵੀਰ : ਤਿਲਕਰਾਜ <br/> 12-03-2026
ਕਪੂਰਥਲਾ, 11 ਮਾਰਚ (ਸਡਾਨਾ)-ਭਾਜਪਾ ਦੀ 14 ਮਾਰਚ ਨੂੰ ਮੋਗਾ ਵਿਖੇ ਹੋਣ ਵਾਲੀ ਬਦਲਾਅ ਰੈਲੀ ਦੇ ਸਬੰਧ 'ਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਵਲੋਂ ਪਾਰਟੀ ਵਰਕਰਾਂ ਤੇ ਆਮ ਲੋਕਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਨਿਰੰਤਰ ਜਾਰੀ ਹੈ | ਵੱਖ-ਵੱਖ ਪਿੰਡਾਂ ਤੇ ਕਸਬਿਆਂ ਦੇ ਵੱਡੀ ਗਿਣਤੀ ਵਿਚ ਵਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਇਸ 14 ਮਾਰਚ ਦੀ ਰੈਲੀ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਹੈ | ਖੋਜੇਵਾਲ ਨੇ ਕਿਹਾ ਕਿ ਭਾਜਪਾ ਦੀਆਂ ਲੋਕ ਪੱਖੀ ਨੀਤੀਆਂ ਨੂੰ ਦੇਖਦੇ ਹੋਏ ਵੱਡੀ ਗਿਣਤੀ ਵਿਚ ਲੋਕ ਭਾਜਪਾ ਨਾਲ ਜੁੜ ਰਹੇ ਹਨ ਤੇ ਅੱਜ ਵੀ ਸ਼ਹਿਰ ਦੇ ਵਾਰਡ ਨੰਬਰ 1 ਸ਼ਾਲਮਾਰ ਐਵੀਨਿਊ ਦੇ 10 ਪਰਿਵਾਰਾਂ ਨੇ ਭਾਜਪਾ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਵਲੋਂ ਸਨਮਾਨਿਤ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਮੋਗਾ ਵਿਖੇ ਹੋਣ ਵਾਲੀ ਰੈਲੀ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਅਮਿਤ ਸ਼ਾਹ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ | ਉਨ੍ਹਾਂ ਦੱਸਿਆ ਕਿ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਜਿੱਥੇ ਵੱਖ-ਵੱਖ ਇਲਾਕਿਆਂ ਵਿਚ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਉੱਥੇ ਲੋਕਾਂ ਵਿਚ ਵੀ ਰੈਲੀ ਪ੍ਰਤੀ ਭਾਰੀ ਉਤਸ਼ਾਹ ਹੈ | ਅੱਜ ਦੀ ਮੀਟਿੰਗ ਮੌਕੇ ਰਿੰਕੂ ਮਿਸ਼ਰਾ, ਮਾਨਿਅਤਾ ਮਿਸ਼ਰਾ, ਬਲਬੀਰ ਸਿੰਘ, ਲੱਕੀ ਸਰਪੰਚ, ਕਮਲ ਪ੍ਰਭਾਕਰ, ਮੱਸਾ ਸਿੰਘ, ਸੰਨੀ ਬੈਂਸ, ਅਨਿਲ ਕੁਮਾਰ, ਸਰਬਜੀਤ ਬੰਟੀ, ਸਾਹਿਲ ਵਾਲੀਆ, ਮੰਗਾ, ਜਸ਼ਨ ਸਿੰਘ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਾਜ ਸਭਾ 'ਚ ਸੰਤ ਸੀਚੇਵਾਲ ਨੇ ਉਠਾਇਆ ਮਨੁੱਖੀ ਪੱਖ ਨਾਲ ਜੁੜਿਆ ਸੰਵੇਦਨਸ਼ੀਲ ਮੁੱਦਾ <br/> ਅਗਲੀ ਖ਼ਬਰ ਮਾਂਗੇਵਾਲ ਵਿਖੇ ਸਾਲਾਨਾ ਜੋਤਿ ਸਮਾਗਮ 25 ਨੂੰ <br/>
Ad Position 24