22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਰਾਜ ਸਭਾ 'ਚ ਸੰਤ ਸੀਚੇਵਾਲ ਨੇ ਉਠਾਇਆ ਮਨੁੱਖੀ ਪੱਖ ਨਾਲ ਜੁੜਿਆ ਸੰਵੇਦਨਸ਼ੀਲ ਮੁੱਦਾ <br/>

Ad Position 21
No active advertisement
ਅਜੀਤ ਡੈਸਕ 12-03-2026
ਸੁਲਤਾਨਪੁਰ ਲੋਧੀ, 11 ਮਾਰਚ (ਨਰੇਸ਼ ਹੈਪੀ)-ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਬਹੁਤ ਹੀ ਸੰਵੇਦਨਸ਼ੀਲ ਮੁੱਦੇ ਨੂੰ ਚੁੱਕਦਿਆਂ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਵਿਦੇਸ਼ਾਂ ਵਿਚ ਕਿਸੇ ਨਾ ਕਿਸੇ ਕਾਰਨ ਆਪਣੀ ਜਾਨ ਗੁਆਉਣ ਵਾਲੇ ਨੌਜਵਾਨਾਂ ਦੀਆਂ ਮਿ੍ਤਕ ਦੇਹਾਂ ਨੂੰ ਸਰਕਾਰ ਘਰ ਤੱਕ ਪਹੁੰਚਦਾ ਕਰਨ ਲਈ ਢੁਕਵੇਂ ਇੰਤਜ਼ਾਮ ਕਰੇ | ਉਨ੍ਹਾਂ ਰਾਜ ਸਭਾ ਦੇ ਹਾਊਸ ਵਿਚ ਸਪੈਸ਼ਲ ਮੈਨਸ਼ਨ ਤਹਿਤ ਮੁੱਦਾ ਚੁੱਕਿਆ | ਸੰਤ ਸੀਚੇਵਾਲ ਨੇ ਦੱਸਿਆ ਕਿ ਹਰ ਸਾਲ ਭਾਰਤੀ ਨਾਗਰਿਕ ਰੋਜ਼ਗਾਰ ਦੀ ਭਾਲ ਵਿਚ ਜਾਂ ਸਿੱਖਿਆ ਹਾਸਲ ਕਰਨ ਲਈ ਵਿਦੇਸ਼ਾਂ ਵੱਲ ਰੁੱਖ ਕਰਦੇ ਹਨ | ਬਦਕਿਸਮਤੀ ਨਾਲ, ਕਈ ਕਾਰਨਾਂ ਕਰਕੇ ਵਿਦੇਸ਼ਾਂ ਵਿਚ ਰਹਿੰਦਿਆਂ ਕਈ ਭਾਰਤੀ ਨਾਗਰਿਕਾਂ ਦੀ ਮੌਤ ਹੋ ਜਾਂਦੀ ਹੈ | ਵਿਦੇਸ਼ਾਂ ਵਿਚ ਬੇਗਾਨੀ ਧਰਤੀ ਤੇ ਜਾਨ ਗੁਆਉਣ ਵਾਲੇ ਨੌਜਵਾਨਾਂ ਦੇ ਮਿ੍ਤਕ ਸਰੀਰ ਭਾਰਤ ਭੇਜਣ ਦਾ ਪ੍ਰਬੰਧ ਤਾਂ ਭਾਰਤ ਸਰਕਾਰ ਕਰ ਦਿੰਦੀ ਹੈ | ਮਿ੍ਤਕ ਸਰੀਰ ਨੂੰ ਭਾਰਤ ਲਿਆਉਣ ਵਿਚ ਵੀ ਲੱਖਾਂ ਰੁਪਏ ਖ਼ਰਚ ਹੋ ਜਾਂਦੇ ਹਨ | ਅਮਰੀਕਾ ਜਾਂ ਕੈਨੇਡਾ ਵਿਚ ਮਾਰੇ ਜਾਣ ਵਾਲੇ ਭਾਰਤੀ ਨਾਗਰਿਕਾਂ ਦੇ ਮਿ੍ਤਕ ਸਰੀਰ ਦੇਸ਼ ਭੇਜਣ ਵਿਚ 20 ਤੋਂ 25 ਲੱਖ ਦਾ ਖਰਚਾ ਆ ਜਾਂਦਾ ਹੈ | ਸੰਤ ਸੀਚੇਵਾਲ ਨੇ ਮੰਗ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਨੂੰ ਮਿ੍ਤਕ ਦੇਹਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਮੁਫ਼ਤ ਪਹੁੰਚਾਉਣ ਦਾ ਪ੍ਰਬੰਧ ਕਰੇ ਜਾਂ ਫਿਰ ਵੱਧ ਤੋਂ ਵੱਧ ਸਬਸਿਡੀ ਵਾਲਾ ਕਿਰਾਇਆ ਨਿਰਧਾਰਿਤ ਕਰੇ ਜਾਂ ਬਹੁਤ ਹੀ ਘੱਟ ਦਰਾਂ ਨਾਲ ਨਿੱਜੀ ਵਾਹਨਾਂ ਜਾਂ ਸਰਕਾਰੀ ਵਾਹਨਾਂ ਦਾ ਪ੍ਰਬੰਧ ਕਰਕੇ ਦੇਵੇ | ਸੰਤ ਸੀਚੇਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਬਤੌਰ ਰਾਜ ਸਭਾ ਦੇ ਮੈਂਬਰ ਹੰੁਦਿਆਂ 50 ਦੇ ਕਰੀਬ ਮਿ੍ਤਕ ਦੇਹਾਂ ਨੂੰ ਵਿਦੇਸ਼ਾਂ ਵਿਚ ਮੰਗਵਾਇਆ ਹੈ | ਆਰਥਿਕ ਪੱਖੋਂ ਟੁੱਟੇ ਮਾਪੇ ਆਪਣੇ ਪੁੱਤਰ ਜਾਂ ਧੀ ਨੂੰ ਸਦਾ ਲਈ ਗੁਆਉਣ ਤੋਂ ਬਾਅਦ ਕੱਖਾਂ ਤੋਂ ਵੀ ਹੌਲੇ ਹੋ ਜਾਂਦੇ ਹਨ | ਅਜਿਹੀ ਸਥਿਤੀ ਵਿਚ ਏਅਰਪੋਰਟ ਤੋਂ ਮਿ੍ਤਕ ਸਰੀਰ ਨੂੰ ਘਰ ਪਹੁੰਚਾਉਣਾ ਵੀ ਵੱਡੀ ਚੁਨੌਤੀ ਬਣ ਜਾਂਦਾ ਹੈ |

Ad Position 22
No active advertisement
ਪਿਛਲੀ ਖ਼ਬਰ ਕੈਨੇਡਾ 'ਚ ਅਫ਼ਸਰ ਬਣੀ ਮਕੜੋਨਾਂ ਕਲਾਂ ਦੀ ਬੇਟੀ ਦਾ ਪਿੰਡ ਵਾਸੀਆਂ ਵਲੋਂ ਸਨਮਾਨ <br/> ਅਗਲੀ ਖ਼ਬਰ ਮੋਗਾ ਵਿਖੇ 14 ਨੂੰ ਹੋਣ ਵਾਲੀ ਭਾਜਪਾ ਦੀ ਰੈਲੀ ਲੋਕਾਂ 'ਚ ਨਵਾਂ ਉਤਸ਼ਾਹ ਭਰੇਗੀ-ਖੋਜੇਵਾਲ
Ad Position 24