22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਜੈ ਭੀਮ ਟੀਮ ਪੰਜਾਬ ਕਰੇਗੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਦਾ ਵਿਰੋਧ- ਡਾ. ਜੱਖੂ

Ad Position 21
No active advertisement
ਅਜੀਤ ਡੈਸਕ 12-03-2026
ਜਲੰਧਰ, 11 ਮਾਰਚ (ਹਰਵਿੰਦਰ ਸਿੰਘ ਫੁੱਲ)-ਭਾਜਪਾ ਵਾਲੇ ਸੂਬਿਆਂ 'ਚ ਸਰਕਾਰਾਂ ਦੀ ਸ਼ਹਿ 'ਤੇ ਦਲਿਤਾਂ ਅਤੇ ਧਾਰਮਿਕ ਘੱਟ ਗਿਣਤੀਆਂ 'ਤੇ ਜ਼ੁਲਮ ਨੂੰ ਮੁੱਦਾ ਬਣਾਉਂਦਿਆਂ ਜੈ ਭੀਮ ਟੀਮ ਪੰਜਾਬ ਵਲੋਂ ਅਮਿਤ ਸ਼ਾਹ ਦੀ ਪੰਜਾਬ ਫੇਰੀ ਦੇ ਵਿਰੋਧ ਦਾ ਐਲਾਨ ਕੀਤਾ ਗਿਆ ਹੈ | ਸਥਾਨਕ ਪੰਜਾਬ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੰਸਥਾ ਦੇ ਮੁਖੀ ਡਾ. ਹਰਜਿੰਦਰ ਸਿੰਘ ਜੱਖੂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ 'ਤੇ 14 ਮਾਰਚ ਨੂੰ ਅੰਬੇਡਕਰੀ ਸਮਾਜ, ਅਨੁਸੂਚਿਤ ਅਤੇ ਪਿਛੜੀਆਂ ਸ਼੍ਰੇਣੀਆਂ ਅਤੇ ਧਾਰਮਿਕ ਘੱਟ ਗਿਣਤੀਆਂ ਨੂੰ ਵਿਰੋਧ ਵਜੋਂ ਆਪੋ ਆਪਣੇ ਘਰਾਂ 'ਤੇ ਕਾਲੇ ਝੰਡੇ ਲਹਿਰਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜੈ ਭੀਮ ਟੀਮ ਪੰਜਾਬ ਦੇ ਸਮਾਜਿਕ ਵਿੰਗ ਜੈ ਭੀਮ ਯੂਨਾਈਟਡ ਵੋਇਸ ਆਫ ਪੰਜਾਬ ਅਤੇ ਜੈ ਭੀਮ ਯੂਨਾਈਟਡ ਵੂਮੈਨ ਫੈਡਰੇਸ਼ਨ ਦੇ ਆਗੂਆਂ ਦੀ ਕੋਰ ਕਮੇਟੀ ਦੀ ਮੀਟਿੰਗ 'ਚ ਉਪਰੋਕਤ ਅਹਿਮ ਫੈਸਲਾ ਕੀਤਾ ਗਿਆ ਹੈ | ਡਾ. ਜੱਖੂ ਨੇ ਪੰਜਾਬ ਹਿਤੈਸ਼ੀ ਬੁੱਧੀ ਜੀਵੀ ਵਰਗ, ਦਲਿਤ ਅਤੇ ਸਿੱਖ ਸਮਾਜ ਨੂੰ ਅਪੀਲ ਕੀਤੀ ਕਿ ਜੇਕਰ ਅਣਖ ਰੱਖਦੇ ਹੋ ਅਤੇ ਆਉਣ ਵਾਲੀਆ ਪੀੜ੍ਹੀਆ ਨੂੰ ਬਚਾਉਣਾ ਚਾਹੁੰਦੇ ਹੋ ਤਾ 14 ਮਾਰਚ ਦੇ ਇਕੱਠ ਤੇ ਦੂਰੀ ਬਣਾ ਕੇ ਰੱਖੋਂ | ਇਸ ਮੌਕੇ ਪਿ੍ਸੀਪਲ ਕੇਵਲ ਸਿੰਘ, ਗੁਰਚਰਨ ਸਿੰਘ ਉੱਪਲ, ਹੈਪੀ ਕੌਲ, ਜਗਬੀਰ ਸਿੰਘ ਸਹੂੰਗੜਾ, ਮਾਸਟਰ ਕੁਲਦੀਪ ਸਿੰਘ ਮਸੀਤੀ, ਜਸਵੰਤ ਸਿੰਘ ਫÏਜੀ, ਬੀਬੀ ਕੁਲਵਿੰਦਰ ਕÏਰ ਕਪੂਰਥਲਾ ਤੇ ਹੋਰ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ
Ad Position 24