28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਮਾਲ ਗੱਡੀ ਹੇਠਾਂ ਆਉਣ ਕਾਰਨ ਇਕ ਦੀ ਮੌਤ

Ad Position 21
No active advertisement
ਅਜੀਤ ਡੈਸਕ 13-03-2026

ਕਪੂਰਥਲਾ, 12 ਮਾਰਚ (ਅਮਨਜੋਤ ਸਿੰਘ ਵਾਲੀਆ)-ਖੋਜੇਵਾਲ ਨੇੜੇ ਰੇਲਵੇ ਲਾਈਨਾਂ 'ਤੇ ਮਾਲ ਗੱਡੀ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਏ. ਐਸ. ਆਈ. ਸ਼ਕੀਲ ਮੁਹੰਮਦ ਨੇ ਦੱਸਿਆ ਕਿ ਬੀਤੀ ਦੇਰ ਰਾਤ ਜਲੰਧਰ ਤੋਂ ਫ਼ਿਰੋਜਪੁਰ ਨੂੰ ਜਾ ਰਹੀ ਇਕ ਮਾਲ ਗੱਡੀ ਹੇਠਾਂ ਲਗਪਗ 58 ਸਾਲਾਂ ਵਿਅਕਤੀ ਦੇ ਆਉਣ ਕਾਰਨ ਉਸ ਦੀ ਮੌਤ ਹੋ ਗਈ ਸੀ, ਜਿਸ ਦੀ ਸੂਚਨਾ ਮਿਲਣ 'ਤੇ ਉਹ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਉਸ ਦੀ ਸ਼ਨਾਖ਼ਤ ਲਈ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤੀ ਗਈ | ਜਿਸ ਦੀ ਅੱਜ ਬਾਅਦ ਦੁਪਹਿਰ ਸ਼ਨਾਖ਼ਤ ਦਲਵਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਸ਼ਿਵ ਕਾਲੋਨੀ ਪਾਰਕ ਵਜੋਂ ਹੋਈ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ | ਇਸ ਸੰਬੰਧੀ ਮਿ੍ਤਕ ਵਿਅਕਤੀ ਦੇ ਪਿਤਾ ਗੁਰਦੀਪ ਸਿੰਘ ਨੇ ਦੱਸਿਆ ਕਿ ਉਹ ਆਪਣੇ ਲੜਕੇ ਦੀ ਭਾਲ ਕੱਲ ਤੋਂ ਕਰ ਰਹੇ ਸਨ ਤੇ ਇਸ ਸੰਬੰਧੀ ਥਾਣਾ ਸਿਟੀ ਪੁਲਿਸ ਵਿਖੇ ਅੱਜ ਦਰਖਾਸਤ ਵੀ ਦਿੱਤੀ ਗਈ ਸੀ |
ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ਕਰਨ ਦੇ ਦੋਸ਼ ਹੇਠ ਇਕ ਵਿਰੁੱਧ ਕੇਸ ਦਰਜ
ਕਪੂਰਥਲਾ, 12 ਮਾਰਚ (ਸਡਾਨਾ)-ਵਿਦੇਸ਼ ਭੇਜਣ ਦੇ ਝਾਂਸੇ ਧੋਖਾਧੜੀ ਕਰਨ ਦੇ ਦੋਸ਼ ਹੇਠ ਕੋਤਵਾਲੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੀ ਸ਼ਿਕਾਇਤ ਵਿਚ ਬਲਵਿੰਦਰ ਸਿੰਘ ਵਾਸੀ ਨਵਾਂ ਪਿੰਡ ਭੱਠੇ ਨੇ ਦੱਸਿਆ ਕਿ ਕਥਿਤ ਦੋਸ਼ੀ ਨਿਰਵੈਰ ਸਿੰਘ ਵਾਸੀ ਅੰਮਿ੍ਤਸਰ ਨੇ ਉਸ ਦੇ ਲੜਕੇ ਨੂੰ ਵਿਦੇਸ਼ ਭੇਜਣ ਲਈ ਉਨ੍ਹਾਂ ਨਾਲ ਕਥਿਤ ਤੌਰ 'ਤੇ ਸਾਢੇ 3 ਲੱਖ ਰੁਪਏ ਦੀ ਠੱਗੀ ਮਾਰੀ | ਸ਼ਿਕਾਇਤ ਦੀ ਜਾਂਚ ਉਪਰੰਤ ਕੋਤਵਾਲੀ ਪੁਲਿਸ ਨੇ ਉਕਤ ਵਿਅਕਤੀ ਵਿਰੁੱਧ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ ਤੇ ਮਾਮਲੇ ਦੀ ਜਾਂਚ ਡੀ. ਐਸ. ਪੀ. ਸਬ ਡਵੀਜ਼ਨ ਵਲੋਂ ਕੀਤੀ ਜਾ ਰਹੀ ਹੈ |


Ad Position 22
No active advertisement
ਪਿਛਲੀ ਖ਼ਬਰ ਸ਼ੇਖੂਪੁਰ ਵਿਖੇ ਇਕ ਘਰ 'ਚੋਂ ਅਣਪਛਾਤੇ ਚੋਰ 75 ਲੱਖ ਦਾ ਸੋਨਾ, ਨਕਦੀ ਤੇ ਹੋਰ ਸਾਮਾਨ ਲੈ ਕੇ ਫ਼ਰਾਰ <br/> ਅਗਲੀ ਖ਼ਬਰ ਫਗਵਾੜਾ ਸ਼ੂਗਰ ਮਿੱਲ ਨੇ ਆਟੋਮੈਟਿਕ ਮਸ਼ੀਨ ਨਾਲ ਗੰਨੇ ਦੀ ਬਿਜਾਈ ਸ਼ੁਰੂ ਕਰਵਾਈ <br/>
Ad Position 24