28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਨਗਰ ਨਿਗਮ ਦੇ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਸ਼ਾਲੀਮਾਰ ਬਾਗ ਦੇ ਬਾਹਰ ਦਿੱਤਾ ਧਰਨਾ <br/>

Ad Position 21
No active advertisement
ਅਜੀਤ ਡੈਸਕ 13-03-2026
ਕਪੂਰਥਲਾ, 12 ਮਾਰਚ (ਅਮਰਜੀਤ ਕੋਮਲ)-ਨਗਰ ਪਾਲਿਕਾ ਕਰਮਚਾਰੀ ਸੰਗਠਨ ਵਲੋਂ ਆਪਣੀਆਂ ਪਿਛਲੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਤੇ ਪੰਜਾਬ ਸਰਕਾਰ ਵਲੋਂ ਬਜਟ 'ਚ ਮੁਲਾਜ਼ਮਾਂ ਨੂੰ ਕੋਈ ਵੀ ਲਾਭ ਨਾ ਦਿੱਤੇ ਜਾਣ ਦੇ ਵਿਰੋਧ 'ਚ ਦੂਜੇ ਦਿਨ ਨਗਰ ਨਿਗਮ ਕਪੂਰਥਲਾ ਦੇ ਮੁਲਾਜ਼ਮਾਂ ਨੇ ਸੰਗਠਨ ਦੇ ਪ੍ਰਧਾਨ ਗੋਪਾਲ ਥਾਪਰ ਦੀ ਅਗਵਾਈ 'ਚ ਸ਼ਾਲੀਮਾਰ ਬਾਗ ਦੇ ਬਾਹਰ ਅੱਧਾ ਘੰਟਾ ਸੜਕ 'ਤੇ ਧਰਨਾ ਦੇ ਕੇ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਗੋਪਾਲ ਥਾਪਰ ਨੇ ਕਿਹਾ ਕਿ ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਵਲੋਂ ਸਮੇਂ ਸਮੇਂ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀਆਂ ਤੇ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੇ ਜਾਣ ਦੇ ਬਾਵਜੂਦ ਵੀ ਉਨ੍ਹਾਂ ਦੀ ਕਿਸੇ ਵੀ ਮੰਗ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ | ਸੰਗਠਨ ਦੇ ਪ੍ਰਧਾਨ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਨੇ ਅਮਲੀ ਰੂਪ ਨਾ ਦਿੱਤਾ ਤਾਂ 6 ਮਈ ਤੋਂ ਨਗਰ ਨਿਗਮਾਂ ਦੇ ਮੁਲਾਜ਼ਮ ਮਿਉਂਸੀਪਲ ਐਕਸ਼ਨ ਕਮੇਟੀ ਦੀ ਅਗਵਾਈ ਵਿਚ ਅਣਮਿੱਥੇ ਸਮੇਂ ਲਈ ਕਲਮ ਛੋੜ ਹੜਤਾਲ ਕਰਨਗੇ | ਧਰਨੇ ਮੌਕੇ ਰਜੇਸ਼ ਸਹੋਤਾ, ਅਨਿਲ ਸਹੋਤਾ, ਵਿਜੇ ਕੁਮਾਰ, ਇੰਸਪੈਕਟਰ ਭਜਨ ਸਿੰਘ, ਸੈਨੇਟਰੀ ਇੰਸਪੈਕਟਰ ਰਿੰਪੀ ਕਲਿਆਣ, ਇੰਸਪੈਕਟਰ ਮਨੋਜ ਕੁਮਾਰ ਰੱਤੀ, ਇੰਸਪੈਕਟਰ ਸੰਜੇ ਧੀਰ, ਜੀਵਨ ਸਿੰਘ ਸਹੋਤਾ, ਪੁਨੀਤ ਧਵਨ, ਹਰਪ੍ਰੀਤ ਸਿੰਘ, ਜੇ. ਈ. ਤਰਲੋਚਨ ਸਿੰਘ, ਜੇ. ਈ. ਪਿ੍ਤਪਾਲ ਸਿੰਘ ਪਾਲੀ, ਪਵਨ ਕੁਮਾਰ ਤੋਂ ਇਲਾਵਾ ਨਿਗਮ ਦੇ ਹੋਰ ਮੁਲਾਜ਼ਮ ਵੱਡੀ ਗਿਣਤੀ 'ਚ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 'ਨੈਕ ਐਕਰੀਡੇਸ਼ਨ ਪ੍ਰਕਿਰਿਆ' ਵਿਚ ਸਹੀ ਤੇ ਸੁਚੱਜਾ ਦਸਤਾਵੇਜ਼ੀਕਰਨ ਮਹੱਤਵਪੂਰਨ ਭੂਮਿਕਾ ਨਿਭਾਉਂਦਾ-ਡਾ. ਹਰਵਿੰਦਰ ਕੌਰ... ਅਗਲੀ ਖ਼ਬਰ ਮੈਡੀਕਲ ਸਟੋਰ 'ਤੇ ਛਾਪਾ-ਪਾਬੰਦੀਸ਼ੁਦਾ ਦਵਾਈਆਂ ਬਰਾਮਦ <br/>
Ad Position 24