28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਲੱਖਣ ਕੇ ਪੱਡਾ ਵਿਖੇ ਗੁਰਮਤਿ ਸਮਾਗਮ ਤੇ ਦਸਤਾਰ ਮੁਕਾਬਲੇ ਕੱਲ੍ਹ <br/>

Ad Position 21
No active advertisement
ਅਜੀਤ ਡੈਸਕ 13-03-2026
ਨਡਾਲਾ, 12 ਮਾਰਚ (ਰਘਬਿੰਦਰ ਸਿੰਘ)-ਖ਼ਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਦੂਜਾ ਗੁਰਮਤਿ ਸਮਾਗਮ ਤੇ ਦਸਤਾਰ ਮੁਕਾਬਲੇ 14 ਮਾਰਚ ਨੂੰ ਗੁਰਦੁਆਰਾ ਸਾਹਿਬ ਲਹਿੰਦਾ ਪਾਸਾ, ਪਿੰਡ ਲੱਖਣ ਕੇ ਪੱਡਾ ਵਿਖੇ ਕਰਵਾਏ ਜਾ ਰਹੇ ਹਨ | ਇਸ ਸਮਾਗਮ ਦੌਰਾਨ ਪ੍ਰਸਿੱਧ ਪ੍ਰਚਾਰਕ ਭਾਈ ਕੁਲਵੀਰ ਸਿੰਘ ਜਲੰਧਰ ਵਾਲੇ (ਕੀਰਤਨੀ ਜਥਾ) ਤੇ ਗਿਆਨੀ ਸਤਵੰਤ ਸਿੰਘ ਖ਼ਾਲਸਾ ਕਥਾ ਵਾਚਕ (ਹੈੱਡ ਕੁਆਰਟਰ ਦਫ਼ਤਰ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ) ਸੰਗਤਾਂ ਨੂੰ ਗੁਰਬਾਣੀ ਕਥਾ-ਕੀਰਤਨ ਰਾਹੀਂ ਨਿਹਾਲ ਕਰਨਗੇ | ਇਸ ਦੌਰਾਨ ਜ਼ਿਲ੍ਹਾ ਕਪੂਰਥਲਾ ਦੇ ਪਿੰਡਾਂ ਦੇ ਬੱਚੇ ਤੇ ਸਕੂਲੀ ਵਿਦਿਆਰਥੀ ਦੇ ਦਸਤਾਰ ਮੁਕਾਬਲੇ ਵੀ ਕਰਵਾਏ ਜਾਣਗੇ ਤੇ ਜੇਤੂਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ ਹੀ ਭਾਗ ਲੈ ਸਕਣਗੇ | ਇਸ ਮੌਕੇ ਆਉਣ ਵਾਲੀਆਂ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤੇਗਾ | ਇਸ ਸੰਬੰਧੀ ਜਾਣਕਾਰੀ ਭਾਈ ਰਣਜੀਤ ਸਿੰਘ, ਭਾਈ ਕੁਲਵਿੰਦਰ ਸਿੰਘ ਤੇ ਭਾਈ ਕੁਲਬੀਰ ਸਿੰਘ ਵਲੋਂ ਸਾਂਝੀ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਚਾਈਨਾ ਡੋਰ ਨਾਲ ਐਕਟਿਵਾ ਸਵਾਰ ਔਰਤ ਜ਼ਖ਼ਮੀ <br/> ਅਗਲੀ ਖ਼ਬਰ ਕਿਸਾਨ ਤੇ ਮਜ਼ਦੂਰ ਭਾਜਪਾ ਦੀ ਮੋਗਾ ਰੈਲੀ ਦੇ ਵਿਰੋਧ 'ਚ ਵੱਖ-ਵੱਖ ਥਾਵਾਂ 'ਤੇ ਪੁਤਲੇ ਸਾੜਣਗੇ-ਪਨੂੰ, ਬਾਊਪੁਰ <br/>
Ad Position 24