28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਕੱਲ੍ਹ ਤੋਂ 15 ਸਾਲ ਦੀਆਂ ਲੜਕੀਆਂ ਨੂੰ ਐਚ. ਪੀ. ਈ. ਵੈਕਸੀਨ ਜ਼ਰੂਰ ਲਗਵਾਈ ਜਾਵੇ-ਐਸ. ਐਮ. ਓ. ਹਰਜਿੰਦਰ ਸਿੰਘ <br/>

Ad Position 21
No active advertisement
ਅਜੀਤ ਡੈਸਕ 13-03-2026
ਭੁਲੱਥ, 12 ਮਾਰਚ (ਮੇਹਰ ਚੰਦ ਸਿੱਧੂ)-ਭਾਰਤ 'ਚ ਬੱਚੇਦਾਨੀ ਦੇ ਮੂੰਹ ਦਾ ਕੈਂਸਰ ਔਰਤਾਂ ਦੀ ਮੌਤ ਦਾ ਇਕ ਵੱਡਾ ਕਾਰਨ ਹੈ, ਜਿਸ ਕਰਕੇ 14 ਤੋਂ 15 ਸਾਲ ਦੀਆਂ ਲੜਕੀਆਂ ਨੂੰ ਐਚ. ਪੀ. ਵੀ. ਵੈਕਸੀਨ ਜ਼ਰੂਰ ਲਗਵਾਉਣੀ ਚਾਹੀਦੀ ਹੈ | ਇਹ ਪ੍ਰਗਟਾਵਾ ਕਰਦਿਆਂ ਸਿਵਲ ਹਸਪਤਾਲ ਭੁਲੱਥ ਦੇ ਐਸ. ਐਮ. ਓ. ਡਾ. ਹਰਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਐਚ. ਪੀ. ਵੀ. ਵੈਕਸੀਨ ਦੀ ਸ਼ੁਰੂਆਤ ਪੰਜਾਬ ਅੰਦਰ ਕੀਤੀ ਗਈ ਹੈ, ਜਿਸ ਕਰਕੇ 14 ਤੋਂ 15 ਸਾਲ ਦੀਆਂ ਲੜਕੀਆਂ ਨੂੰ ਸਰਕਾਰੀ ਹਸਪਤਾਲ ਭੁਲੱਥ ਵਿਖੇ ਪਹੁੰਚ ਕੇ ਇਹ ਵੈਕਸੀਨ ਜ਼ਰੂਰ ਲਗਾਉਣੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਇਹ ਵੈਕਸੀਨ ਬਿਲਕੁਲ ਮੁਫ਼ਤ ਵਿਚ ਲਗਾਈ ਜਾ ਰਹੀ ਹੈ, ਜਿਸ ਕਰਕੇ ਵੈਕਸੀਨ ਲਗਵਾਉਣ ਲਈ ਲਾਭਪਾਤਰੀ ਨੂੰ ਆਪਣਾ ਆਧਾਰ ਕਾਰਡ ਨਾਲ ਲੈ ਕੇ ਆਉਣਾ ਚਾਹੀਦਾ ਹੈ | ਇਸ ਮੌਕੇ ਸਿਹਤ ਵਰਕਰ ਗੁਰਜੀਤ ਸਿੰਘ ਤੇ ਹੋਰ ਕਰਮਚਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਪੰਜਾਬ ਦਾ ਜਥਾ ਬਰਨਾਲਾ ਰੈਲੀ 'ਚ ਹੋਇਆ ਸ਼ਾਮਿਲ <br/> ਅਗਲੀ ਖ਼ਬਰ ਜ਼ਮਾਨਤ ਲਈ ਜਾਅਲੀ ਕਾਗ਼ਜ਼ਾਤ ਲਗਾਉਣ ਦੇ ਮਾਮਲੇ 'ਚ ਪੰਜ ਵਿਰੁੱਧ ਕੇਸ ਦਰਜ
Ad Position 24