28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਅਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਭੁਲੱਥ ਵਿਖੇ ਕਰਵਾਇਆ ਧਾਰਮਿਕ ਸਮਾਗਮ <br/>

Ad Position 21
No active advertisement
ਅਜੀਤ ਡੈਸਕ 13-03-2026
ਭੁਲੱਥ, 12 ਮਾਰਚ (ਮਨਜੀਤ ਸਿੰਘ ਰਤਨ)-ਅਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਭੁਲੱਥ ਵਿਖੇ ਵਿਦਿਆਰਥੀਆਂ, ਅਧਿਆਪਕਾਂ ਤੇ ਸਟਾਫ਼ ਦੀ ਖੁਸ਼ਹਾਲੀ, ਤੰਦਰੁਸਤੀ ਤੇ ਚੰਗੇ ਭਵਿੱਖ ਲਈ ਧਾਰਮਿਕ ਸਮਾਗਮ ਕਰਵਾਇਆ | ਸਮਾਗਮ 'ਚ ਵਿਦਿਆਰਥੀਆਂ ਵਲੋਂ ਵਾਹਿਗੁਰੂ ਜੀ ਦੀ ਕਿਰਪਾ ਪ੍ਰਾਪਤ ਕਰਨ ਲਈ ਸ੍ਰੀ ਸੁਖਮਨੀ ਸਾਹਿਬ, ਚੌਪਈ ਸਾਹਿਬ ਤੇ ਅਨੰਦ ਸਾਹਿਬ ਦਾ ਪਾਠ ਸ਼ਰਧਾ ਭਾਵਨਾ ਨਾਲ ਕੀਤਾ | ਧਾਰਮਿਕ ਸਮਾਗਮ ਦੌਰਾਨ ਸਕੂਲ ਦਾ ਮਾਹੌਲ ਆਤਮਿਕਤਾ ਤੇ ਸ਼ਾਂਤੀ ਨਾਲ ਭਰ ਗਿਆ | ਵਿਦਿਆਰਥੀਆਂ ਤੇ ਅਧਿਆਪਕਾਂ ਨੇ ਭਗਤੀ ਭਾਵਨਾ ਨਾਲ ਪਾਠ ਵਿਚ ਹਿੱਸਾ ਲਿਆ ਅਤੇ ਸਭ ਲਈ ਚੰਗੇ ਭਵਿੱਖ ਤੇ ਕਾਮਯਾਬੀ ਦੀ ਅਰਦਾਸ ਕੀਤੀ | ਇਸ ਮੌਕੇ ਸਕੂਲ ਦੇ ਚੇਅਰਮੈਨ ਬਲਵਿੰਦਰ ਸਿੰਘ ਚੀਮਾ ਤੇ ਪਿ੍ੰਸੀਪਲ ਗੁਰਿੰਦਰ ਕੌਰ ਨੇ ਸਭ ਨੂੰ ਵਧਾਈ ਦਿੱਤੀ ਤੇ ਆਏ ਹੋਏ ਪਤਵੰਤਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਹਿਕਾਰੀ ਸਭਾਵਾਂ ਰਾਹੀਂ ਮੈਂਬਰਾਂ ਨੂੰ ਲੋੜ ਅਨੁਸਾਰ ਖੇਤੀਬਾੜੀ ਸੰਦ ਵਾਜਬ ਰੇਟਾਂ 'ਤੇ ਮੁਹੱਈਆ ਕਰਵਾਏ ਜਾ ਰਹੇ-ਜੋਬਨਜੀ... ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਪੰਜਾਬ ਦਾ ਜਥਾ ਬਰਨਾਲਾ ਰੈਲੀ 'ਚ ਹੋਇਆ ਸ਼ਾਮਿਲ <br/>
Ad Position 24