28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਸਹਿਕਾਰੀ ਸਭਾਵਾਂ ਰਾਹੀਂ ਮੈਂਬਰਾਂ ਨੂੰ ਲੋੜ ਅਨੁਸਾਰ ਖੇਤੀਬਾੜੀ ਸੰਦ ਵਾਜਬ ਰੇਟਾਂ 'ਤੇ ਮੁਹੱਈਆ ਕਰਵਾਏ ਜਾ ਰਹੇ-ਜੋਬਨਜੀਤ ਸਿੰਘ <br/>

Ad Position 21
No active advertisement
ਜ਼ਿਲ੍ਹਾ ਸਹਿਕਾਰੀ ਯੂਨੀਅਨ ਕਪੂਰਥਲਾ ਵਲੋਂ ਕੇਂਦਰੀ ਸਹਿਕਾਰੀ ਬੈਂਕ ਬੇਗੋਵਾਲ ਵਿਚ ਲਗਾਏ ਜਾਗਰੂਕਤਾ ਕੈਂਪ ਨੂੰ ਸੰਬੋਧਨ ਕਰਦੇ ਹੋਏ ਸਹਾਇਕ ਰਜਿਸਟਰਾਰ ਜੋਬਨਜੀਤ ਸਿੰਘ | ਤਸਵੀਰ : ਸੁਖਜਿੰਦਰ ਸਿੰਘ <br/> 13-03-2026
ਬੇਗੋਵਾਲ, 12 ਮਾਰਚ (ਸੁਖਜਿੰਦਰ ਸਿੰਘ)-ਸਹਿਕਾਰਤਾ ਵਿਭਾਗ ਕਪੂਰਥਲਾ ਵਲੋਂ ਜ਼ਿਲ੍ਹਾ ਸਹਿਕਾਰੀ ਯੂਨੀਅਨ ਦੇ ਸਹਿਯੋਗ ਨਾਲ ਜੋਬਨਜੀਤ ਸਿੰਘ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਭੁਲੱਥ ਦੀ ਪ੍ਰਧਾਨਗੀ ਹੇਠ ਕੇਂਦਰੀ ਸਹਿਕਾਰੀ ਬੈਂਕ ਬੇਗੋਵਾਲ ਵਿਚ ਜਾਗਰੂਕਤਾ ਕੈਂਪ ਲਗਾਇਆ | ਇਸ ਮੌਕੇ ਪੁੱਜੇ ਸਹਾਇਕ ਰਜਿਸਟਰਾਰ ਜੋਬਨਜੀਤ ਸਿੰਘ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਰਾਹੀਂ ਸਭਾ ਦੇ ਮੈਂਬਰਾਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਹਰ ਤਰ੍ਹਾਂ ਦੇ ਖੇਤੀਬਾੜੀ ਸੰਦ ਆਦਿ ਵਾਜਬ ਰੇਟਾਂ 'ਤੇ ਮੁਹੱਈਆ ਕਰਾਏ ਜਾ ਰਹੇ ਹਨ | ਇਸ ਤੋਂ ਇਲਾਵਾ ਮੈਂਬਰ ਮਿਆਰੀ ਖਾਦਾਂ, ਕੀਟਨਾਸ਼ਕ ਦਵਾਈਆਂ ਤੇ ਘਰੇਲੂ ਲੋੜਾਂ ਲਈ ਜ਼ਰੂਰੀ ਵਸਤੂਆਂ ਉੱਚ ਕੁਆਲਿਟੀ ਦੀ ਪਸ਼ੂ ਖ਼ੁਰਾਕ, ਘਰੇਲੂ ਲੋੜਾਂ ਦੀ ਪੂਰਤੀ ਲਈ ਘੱਟ ਵਿਆਜ ਉੱਪਰ ਕਰਜ਼ਾ ਤੇ ਫ਼ਸਲੀ ਕਰਜ਼ਾ ਮੁਹੱਈਆ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਕੇਂਦਰੀ ਸਹਿਕਾਰੀ ਬੈਂਕ ਰਾਹੀਂ ਵੀ ਲੋੜਵੰਦਾਂ ਨੂੰ ਘਰ ਬਣਾਉਣ, ਵਾਹਨ ਖ਼ਰੀਦਣ ਲਈ ਨਵਾਂ ਕਾਰੋਬਾਰ ਸ਼ੁਰੂ ਕਰਨ ਲਈ ਬਹੁਤ ਹੀ ਵਾਜਬ ਰੇਟਾਂ ਉੱਪਰ ਕਰਜ਼ੇ ਜਿੱਤੇ ਜਾ ਰਹੇ ਹਨ | ਇਸ ਲਈ ਮੈਂਬਰਾਂ ਨੂੰ ਵੱਧ ਤੋਂ ਵੱਧ ਸਹਿਕਾਰਤਾ ਲਹਿਰ ਨਾਲ ਜੁੜਨਾ ਚਾਹੀਦਾ ਅਤੇ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ ਦਾ ਲਾਹਾ ਲੈਣਾ ਚਾਹੀਦਾ ਹੈ | ਇਸ ਸਮੇਂ ਬਿਕਰਮਜੀਤ ਸਿੰਘ ਜ਼ਿਲ੍ਹਾ ਮੈਨੇਜਰ ਬਲਜਿੰਦਰ ਸਿੰਘ ਨਾਰੰਗਪੁਰ, ਅਮਨਦੀਪ ਸਿੰਘ ਰਾਏਪੁਰ ਪੀਰਬਖ਼ਸ਼, ਪਰਮਜੀਤ ਸਿੰਘ ਬਰਾਹੀਵਾਲ ਆਦਿ ਨੇ ਆਪੋ ਆਪਣੇ ਵਿਚਾਰਾਂ ਰਾਹੀਂ ਸਹਿਕਾਰਤਾ ਦੇ ਇਤਿਹਾਸ ਤੇ ਇਸ ਦੀਆਂ ਪ੍ਰਾਪਤੀਆਂ ਸੰਬੰਧੀ ਵਿਸ਼ਾ ਭਰਪੂਰ ਜਾਣਕਾਰੀ ਦਿੰਦਿਆਂ ਮੈਂਬਰਾਂ ਨੂੰ ਸਹਿਕਾਰੀ ਸਭਾ ਨਾਲ ਜੋੜ ਕੇ ਆਪਣੀਆਂ ਹਰ ਤਰ੍ਹਾਂ ਦੀਆਂ ਆਰਥਿਕ ਤੇ ਸਮਾਜਿਕ ਲੋੜਾਂ ਦੀ ਪੂਰਤੀ ਲਈ ਸਹਿਕਾਰੀ ਸਭਾ ਨਾਲ ਜੁੜਨ ਦੀ ਅਪੀਲ ਕੀਤੀ, ਇਸ ਦੇ ਨਾਲ ਹੀ ਸਹਿਕਾਰੀ ਸਭਾਵਾਂ ਦੀਆਂ ਪ੍ਰਬੰਧਕ ਕਮੇਟੀਆਂ ਦੀਆਂ ਚੋਣਾਂ ਸਮੇਂ ਪੜੇ੍ਹ ਲਿਖੇ ਤੇ ਅਗਾਂਹ ਵਧੂ ਸੋਚ ਦੇ ਧਾਰਨੀ ਮੈਂਬਰਾਂ ਨੂੰ ਚੁਣਨ ਵਾਸਤੇ ਕਿਹਾ | ਇਸ ਤੋਂ ਇਲਾਵਾ ਉਨ੍ਹਾਂ ਨੇ ਮੈਂਬਰਾਂ ਨੂੰ ਆਪਣੀਆਂ ਹਰ ਤਰ੍ਹਾਂ ਦੀਆਂ ਅਮਾਨਤਾਂ ਨੂੰ ਸਭਾਵਾਂ ਅੰਦਰ ਜਮਾਂ ਕਰਾਉਣ ਲਈ ਕਿਹਾ ਤਾਂ ਜੋ ਸੇਵਾਵਾਂ ਦਾ ਆਰਥਿਕ ਪੱਧਰ ਉੱਚਾ ਤੇ ਮਜ਼ਬੂਤ ਹੋ ਸਕੇ |

Ad Position 22
No active advertisement
ਪਿਛਲੀ ਖ਼ਬਰ ਐਲ. ਪੀ. ਜੀ. ਘਾਟ ਨਾਲ ਬਦਲ ਰਹੇ ਤਰੀਕੇ, ਲੋਕ ਮੁੜ ਮਿੱਟੀ ਦੇ ਤੇਲ ਵਾਲੇ ਸਟੋਵ ਲੱਭਣ ਲੱਗੇ <br/> ਅਗਲੀ ਖ਼ਬਰ ਅਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਭੁਲੱਥ ਵਿਖੇ ਕਰਵਾਇਆ ਧਾਰਮਿਕ ਸਮਾਗਮ <br/>
Ad Position 24