28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਬੰਗਾ ਰੋਡ ਸੜਕ ਦਾ ਨਿਰਮਾਣ ਜਲਦ ਸ਼ੁਰੂ ਹੋਵੇਗਾ-ਡਾ. ਚੱਬੇਵਾਲ

Ad Position 21
No active advertisement
ਅਜੀਤ ਡੈਸਕ 13-03-2026
ਫਗਵਾੜਾ, 12 ਮਾਰਚ (ਹਰਜੋਤ ਸਿੰਘ ਚਾਨਾ)-ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਦੇ ਕਿਹਾ ਹੈ ਕਿ ਫਗਵਾੜਾ ਦੀ ਮੁੱਖ ਬੰਗਾ ਰੋਡ ਸੜਕ ਦਾ ਨਿਰਮਾਣ ਕੰਮ ਜਲਦ ਹੀ ਸ਼ੁਰੂ ਹੋਣ ਜਾ ਰਿਹਾ ਹੈ | ਇਸ ਸੜਕ ਦੇ ਨਿਰਮਾਣ ਲਈ ਕਰੀਬ 3 ਕਰੋੜ 88 ਲੱਖ ਰੁਪਏ ਮਨਜ਼ੂਰ ਹੋ ਚੁੱਕੇ ਹਨ ਤੇ ਇਸ ਸੰਬੰਧੀ ਸਾਰੀ ਕਾਗ਼ਜ਼ੀ ਕਾਰਵਾਈ ਵੀ ਮੁਕੰਮਲ ਹੋ ਗਈ ਹੈ ਤੇ ਹੁਣ ਵਿਭਾਗ ਵਲੋਂ ਜਲਦ ਹੀ ਸੜਕ ਦਾ ਕੰਮ ਸ਼ੁਰੂ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਫਗਵਾੜਾ ਵਿਧਾਨ ਸਭਾ ਖੇਤਰ ਦੇ ਲੋਕ ਲੰਬੇ ਸਮੇਂ ਤੋਂ ਪਲਾਹੀ ਰੋਡ 'ਤੇ ਬੰਗਾ ਰੋਡ ਦੀ ਮੁਰੰਮਤ ਤੇ ਨਵੀਂ ਸੜਕ ਦੀ ਮੰਗ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਲੋਕਾਂ ਦੀ ਮੰਗ ਨੂੰ ਧਿਆਨ 'ਚ ਰੱਖਦਿਆਂ ਸਭ ਤੋਂ ਪਹਿਲਾਂ ਪਲਾਹੀ ਰੋਡ ਦਾ ਨਿਰਮਾਣ ਕਰਵਾਇਆ ਗਿਆ | ਲਗਪਗ 2.60 ਕਿੱਲੋਮੀਟਰ ਲੰਬੀ ਪਲਾਹੀ ਰੋਡ 'ਤੇ ਕਰੀਬ 1 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਸੜਕ ਦਾ ਕੰਮ ਪੂਰਾ ਕੀਤਾ ਗਿਆ ਹੈ ਤੇ ਹੁਣ ਇਸ ਦਾ ਲੋਕਾਂ ਨੂੰ ਲਾਭ ਮਿਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਹੁਣ 5.20 ਕਿੱਲੋਮੀਟਰ ਲੰਬੀ ਬੰਗਾ ਰੋਡ ਦੀ ਸੜਕ ਦਾ ਨਿਰਮਾਣ ਵੀ ਜਲਦ ਸ਼ੁਰੂ ਹੋਵੇਗਾ | ਇਸ ਪ੍ਰਾਜੈਕਟ ਲਈ ਲੋੜੀਂਦੀ ਸਾਰੀ ਪ੍ਰਸ਼ਾਸਕੀ ਮਨਜ਼ੂਰੀ ਤੇ ਕਾਗ਼ਜ਼ੀ ਕਾਰਵਾਈ ਪੂਰੀ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਲੋਕਾਂ ਦੀ ਹਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਨਾਬਾਲਗ ਲੜਕੀ ਨੂੰ ਬਲੈਕਮੇਲ ਕਰਨ 'ਤੇ ਨੌਜਵਾਨ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਪੰਜਾਬ ਵਿਧਾਨ ਸਭਾ ਦੇ ਘਿਰਾਓ ਲਈ ਗੌਰਮਿੰਟ ਟੀਚਰ ਯੂਨੀਅਨ ਕਪੂਰਥਲਾ ਦੇ ਆਗੂਆਂ ਨੇ ਕੀਤੀ ਸ਼ਮੂਲੀਅਤ <br/>
Ad Position 24