28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਨਾਬਾਲਗ ਲੜਕੀ ਨੂੰ ਬਲੈਕਮੇਲ ਕਰਨ 'ਤੇ ਨੌਜਵਾਨ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 13-03-2026

ਫਗਵਾੜਾ, 12 ਮਾਰਚ (ਹਰਜੋਤ ਸਿੰਘ ਚਾਨਾ)-ਆਪਣੀ ਹੀ ਜਮਾਤੀ ਨਾਬਾਲਗ ਲੜਕੀ ਨੂੰ ਬਲੈਕਮੇਲ ਕਰਨ ਤੇ ਇਤਰਾਜ਼ਯੋਗ ਫ਼ੋਟੋਆਂ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਦੇ ਸੰਬੰਧ 'ਚ ਰਾਵਲਪਿੰਡੀ ਪੁਲਿਸ ਨੇ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਦੀ ਲੜਕੀ ਜੋ ਕਿ ਨਾਬਾਲਗ ਹੈ ਤੇ ਰਾਵਲਪਿੰਡੀ ਵਿਖੇ ਨਿੱਜੀ ਸਕੂਲ 'ਚ ਪੜ੍ਹਦੀ ਹੈ ਤੇ ਉਸ ਦੇ ਨਾਲ ਪੜ੍ਹਦੇ ਲੜਕੇ ਨੇ ਪਹਿਲਾ ਉਸਨੂੰ ਆਪਣੇ ਪ੍ਰੇਮ ਜਾਲ 'ਚ ਫ਼ਸਾ ਲਿਆ ਤੇ ਫ਼ਿਰ ਉਸਦੀਆਂ ਇਤਰਾਜ਼ਯੋਗ ਫ਼ੋਟੋਆਂ ਖਿੱਚੀਆਂ ਤੇ ਫ਼ਿਰ ਉਸ ਨੂੰ ਬਲੈਕਮੇਲ ਕਰਨ ਲੱਗ ਪਿਆ ਤੇ ਜਾਅਲੀ ਆਈ. ਡੀ. ਬਣਾ ਕੇ ਉਸ ਦੀ ਲੜਕੀ ਦੀਆਂ ਇਤਰਾਜ਼ਯੋਗ ਫ਼ੋਟੋਆਂ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀਆਂ | ਜਿਸ ਸੰਬੰਧ 'ਚ ਪੁਲਿਸ ਨੇ ਦੋਸ਼ੀ ਜੋ ਕਿ ਨਬਾਲਗ ਹੈ, ਖ਼ਿਲਾਫ਼ ਕੇਸ ਦਰਜ ਕੀਤਾ ਹੈ |
ਅੱਜ ਬਿਜਲੀ ਬੰਦ ਰਹੇਗੀ
ਫੱਤੂਢੀਂਗਾ, 12 ਮਾਰਚ (ਬਲਜੀਤ ਸਿੰਘ)-ਸਹਾਇਕ ਕਾਰਜਕਾਰੀ ਇੰਜੀਨੀਅਰ ਸਬ ਮੰਡਲ ਪਾਵਰ ਕਾਰਪੋਰੇਸ਼ਨ ਉੱਚਾ ਬੇਟ ਜਤਿੰਦਰ ਪਾਲ ਸਿੰਘ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਦੱਸਿਆ ਕਿ 13 ਮਾਰਚ ਨੂੰ ਸਵੇਰੇ 9.30 ਤੋਂ ਲੈ ਕੇ ਸ਼ਾਮ 4 ਵਜੇ ਤੱਕ ਇੰਡਸਟਰੀ ਫੀਡਰ ਤੇ ਗੁਰ ਸਰ ਸਾਹਿਬ ਫੀਡਰ ਦੀ ਜ਼ਰੂਰੀ ਮੁਰੰਮਤ ਕਾਰਨ ਪਿੰਡ ਫੱਤੂਢੀਂਗਾ, ਉੱਚਾ ਬੇਟ, ਖਾਨਪੁਰ, ਦੇਸਲ, ਫਜਲਾਬਾਦ, ਮੁੰਡੀ ਆਦਿ ਦੀ ਘਰੇਲੂ ਤੇ ਵਪਾਰਕ ਸਪਲਾਈ ਬੰਦ ਰਹੇਗੀ |

Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਦਲੀਪ ਸਿੰਘ ਦੀ ਬਰਸੀ ਸੰਬੰਧੀ ਤਿੰਨ ਰੋਜ਼ਾ ਗੁਰਮਤਿ ਸਮਾਗਮ ਅੱਜ ਤੋਂ <br/> ਅਗਲੀ ਖ਼ਬਰ ਬੰਗਾ ਰੋਡ ਸੜਕ ਦਾ ਨਿਰਮਾਣ ਜਲਦ ਸ਼ੁਰੂ ਹੋਵੇਗਾ-ਡਾ. ਚੱਬੇਵਾਲ
Ad Position 24