ਬੇਗੋਵਾਲ, 12 ਮਾਰਚ (ਸੁਖਜਿੰਦਰ ਸਿੰਘ)-ਨੰਗਲ ਲੁਬਾਣਾ ਦੇ ਬਾਨੀ ਮਹਾ ਤਪੱਸਵੀ ਬ੍ਰਹਮ ਗਿਆਨੀ ਸੰਤ ਬਾਬਾ ਦਲੀਪ ਸਿੰਘ ਦੀ ਸਾਲਾਨਾ 242ਵੀਂ ਬਰਸੀ ਸੰਬੰਧੀ ਤਿੰਨ ਰੋਜ਼ਾ ਗੁਰਮਤਿ ਸਮਾਗਮ 13 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ | ਇਸ ਸੰਬੰਧੀ ਪ੍ਰਧਾਨ ਰਣਧੀਰ ਸਿੰਘ ਧੀਰਾ, ਮੀਤ ਪ੍ਰਧਾਨ ਕੁਲਵਿੰਦਰ ਸਿੰਘ ਤੇ ਨੰਬਰਦਾਰ ਬਚਨ ਸਿੰਘ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਇਸ ਬਰਸੀ ਸੰਬੰਧੀ ਚੰਨਣ ਵਾਲੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਦੇ ਵਿਚ 13 ਮਾਰਚ ਨੂੰ ਗੁਰਮਤਿ ਵਿਚਾਰ ਸਮਾਗਮ ਹੋਵੇਗਾ, ਜਿਸ 'ਚ ਭਾਈ ਇਕਬਾਲ ਸਿੰਘ ਹਜ਼ੂਰੀ ਰਾਗੀ ਨੰਗਲਵਾਣਾ, ਭਾਈ ਭੁਪਿੰਦਰ ਸਿੰਘ ਬਾਜ ਕਥਾਵਾਚਕ, ਭਾਈ ਲਹਿਣਾ ਸਿੰਘ ਦਮਦਮੀ ਟਕਸਾਲ ਮਹਿਤਾ ਵਾਲੇ, ਭਾਈ ਮਹਿੰਦਰ ਸਿੰਘ ਹੋਤੀ ਮਰਦਾਨ ਮਕਸੂਦਪੁਰ ਵਾਲੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਉਨ੍ਹਾਂ ਇਹ ਵੀ ਦੱਸਿਆ ਕਿ 14 ਮਾਰਚ ਸ਼ਾਮ ਨੂੰ 6 ਵਜੇ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬਾਂ ਦੀ ਚੱਲ ਰਹੀ ਲੜੀ ਦੇ ਭੋਗ ਪਾਏ ਜਾਣਗੇ | ਉਪਰੰਤ ਧਾਰਮਿਕ ਤੇ ਸਮਾਜਿਕ ਨਾਟਕ ਵੀ ਖੇਡੇ ਜਾਣਗੇ | ਪ੍ਰਧਾਨ ਰਣਧੀਰ ਸਿੰਘ ਧੀਰਾ ਨੇ ਇਹ ਵੀ ਦੱਸਿਆ ਕਿ 15 ਮਾਰਚ ਨੂੰ ਸਵੇਰੇ 5 ਵਜੇ ਤੋਂ ਲੈ ਕੇ ਸ਼ਾਮੀ 4 ਵਜੇ ਤੱਕ ਮਹਾਨ ਕੀਰਤਨ ਦਰਬਾਰ ਹੋਏਗਾ, ਜਿਸ 'ਚ ਭਾਈ ਇਕਬਾਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਬਾਬਾ ਦਲੀਪ ਸਿੰਘ, ਭਾਈ ਜ਼ੋਰਾਵਰ ਸਿੰਘ ਅੰਮਿ੍ਤਸਰ ਵਾਲੇ, ਭਾਈ ਸਰੂਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਕੁਲਦੀਪ ਸਿੰਘ, ਗਿਆਨੀ ਕੁਲਵੰਤ ਸਿੰਘ, ਭਾਈ ਪ੍ਰੇਮਜੀਤ ਸਿੰਘ ਢੱਡੇ, ਭਾਈ ਫੌਜਾ ਸਿੰਘ ਫ਼ਕੀਰ ਢਾਡੀ ਕਵੀਸ਼ਰੀ ਜਥਾ ਲੁਧਿਆਣੇ ਵਾਲੇ ਆਦਿ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਨਗੇ | ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿਚ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ, ਸੁਖਪਾਲ ਸਿੰਘ ਖਹਿਰਾ ਵਿਧਾਇਕ ਭੁਲੱਥ ਤੇ ਹੋਰ ਵਿਸ਼ੇਸ਼ ਤੌਰ 'ਤੇ ਪੁੱਜਣਗੇ | ਇਸ ਸਮੇਂ ਜਥੇਦਾਰ ਗੁਰਮੀਤ ਸਿੰਘ ਜਨਰਲ ਸਕੱਤਰ, ਸਰਵਨ ਸਿੰਘ ਕੈਸ਼ੀਅਰ, ਰੇਸ਼ਮ ਸਿੰਘ ਕਮੇਟੀ ਮੈਂਬਰ, ਪਿਸ਼ੌਰਾ ਸਿੰਘ, ਕੈਪਟਨ ਹਰਬੰਸ ਸਿੰਘ ਸਰਪੰਚ, ਲਖਵਿੰਦਰ ਜੀਤ ਸਿੰਘ ਕਾਨੰੂਗੋ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |