28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਵੇਈਾ ਘਾਟ ਭੁਲੱਥ ਵਿਖੇ ਸ਼ੈੱਡ ਦਾ ਨਿਰਮਾਣ ਮੁਕੰਮਲ-ਬਾਬਾ ਬਾਜਵਾ <br/>

Ad Position 21
No active advertisement
ਅਜੀਤ ਡੈਸਕ 13-03-2026
ਭੁਲੱਥ, 12 ਮਾਰਚ (ਮੇਹਰ ਚੰਦ ਸਿੱਧੂ)-ਵੇਈਾ ਘਾਟ ਭੁਲੱਥ ਜਿਥੇ ਇਕ ਪਵਿੱਤਰ ਸਥਾਨ 'ਤੇ ਵਗ ਰਹੀ ਕਾਲੀ ਵੇਈਾ ਜਿਸ ਨੂੰ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਕਰਕੇ ਮੁਕੱਦਸ ਮੰਨਿਆ ਜਾਂਦਾ ਹੈ, ਉਥੇ ਗੁਰੂ ਨਾਨਕ ਦੇਵ ਜੀ ਨਾਮ ਲੇਵਾ ਸੰਗਤਾਂ ਵਲੋਂ ਹਰ ਸਾਲ ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਇਸ ਅਸਥਾਨ 'ਤੇ ਅਥਾਹ ਸ਼ਰਧਾ ਦੇਖਣ ਨੂੰ ਮਿਲਦੀ ਹੈ, ਇਹ ਪ੍ਰਗਟਾਵਾ ਕਰਦਿਆਂ ਵੇਈਾ ਘਾਟ ਭੁਲੱਥ ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਜਿਥੇ ਇਸ ਪਵਿੱਤਰ ਘਾਟ 'ਤੇ ਵਿਸਾਖੀ ਦੇ ਤਿਉਹਾਰ ਦੇ ਮੱਦੇਨਜ਼ਰ ਇਸ ਵਾਰ ਵੀ ਸਾਫ਼ ਸਫ਼ਾਈ ਦਾ ਕੰਮ ਚੱਲ ਰਿਹਾ ਹੈ, ਉਥੇ ਸੰਗਤਾਂ ਦੇ ਸਹਿਯੋਗ ਨਾਲ ਵੇਈਾ ਘਾਟ ਤੇ ਸ਼ੈੱਡ ਦਾ ਕੰਮ ਮੁਕੰਮਲ ਹੋ ਚੁੱਕਾ, ਉਨ੍ਹਾਂ ਦੱਸਿਆ ਕਿ ਵੇਈਾ ਘਾਟ 'ਤੇ ਹਰੇਕ ਧਰਮ, ਹਰੇਕ ਵਰਗ ਦੇ ਲੋਕਾਂ ਵਲੋਂ ਧਾਰਮਿਕ ਸਮਾਗਮ ਵੀ ਕਰਾਏ ਜਾਂਦੇ ਹਨ, ਤੇ ਪ੍ਰਵਾਸੀ ਲੋਕ ਛੱਟ ਪੂਜਾ ਵੀ ਕਰਦੇ ਹਨ, ਜਿਸ ਕਰਕੇ ਇਹ ਵੇਈਾ ਘਾਟ ਸਾਰੇ ਵਰਗਾਂ ਦੇ ਲੋਕਾਂ ਲਈ ਪਵਿੱਤਰ ਤੇ ਆਸਥਾ ਰੱਖਣ ਵਾਲਾ ਅਸਥਾਨ ਬਣਦਾ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਸੰਗਤਾਂ ਦੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਬਾਰਿਸ਼ਾਂ ਦੇ ਮੌਸਮ ਦੇ ਮੱਦੇਨਜ਼ਰ ਤੇ ਹੋਰ ਧਾਰਮਿਕ ਪ੍ਰੋਗਰਾਮਾਂ ਦੇ ਚੱਲਦਿਆਂ ਸੰਗਤਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਜਿਸ ਕਰਕੇ ਸੰਗਤਾਂ ਦੇ ਸਹਿਯੋਗ ਨਾਲ ਸ਼ੈੱਡ ਦਾ ਨਿਰਮਾਣ ਮੁਕੰਮਲ ਹੋ ਚੁੱਕਾ ਹੈ |

Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 8 'ਚ ਚੱਲਿਆ ਵਿਸ਼ੇਸ਼ ਸਫ਼ਾਈ ਅਭਿਆਨ <br/> ਅਗਲੀ ਖ਼ਬਰ ਸੰਤ ਬਾਬਾ ਦਲੀਪ ਸਿੰਘ ਦੀ ਬਰਸੀ ਸੰਬੰਧੀ ਤਿੰਨ ਰੋਜ਼ਾ ਗੁਰਮਤਿ ਸਮਾਗਮ ਅੱਜ ਤੋਂ <br/>
Ad Position 24