ਸੁਲਤਾਨਪੁਰ ਲੋਧੀ, 12 ਮਾਰਚ (ਨਰੇਸ਼ ਹੈਪੀ)-ਪਾਵਨ ਨਗਰੀ ਸੁਲਤਾਨਪੁਰ ਲੋਧੀ ਨੂੰ ਸਾਫ਼-ਸੁਥਰਾ ਬਣਾਉਣ ਦੇ ਉਦੇਸ਼ ਨਾਲ ਵਾਰਡ ਨੰਬਰ ਅੱਠ 'ਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਚੇਅਰਮੈਨ ਦੀ ਅਗਵਾਈ ਹੇਠ 'ਆਪ' ਆਗੂਆਂ ਤੇ ਸਫ਼ਾਈ ਸੇਵਕਾਂ ਵਲੋਂ ਸਫ਼ਾਈ ਅਭਿਆਨ ਚਲਾਇਆ | ਮੁਹੱਲਾ ਮੋਰੀ ਨਿਵਾਸੀਆਂ ਨੇ ਆਮ ਆਦਮੀ ਪਾਰਟੀ ਦੀ ਇਸ ਮੁਹਿੰਮ ਦੀ ਸ਼ਲਾਘਾ ਕੀਤੀ | ਇਸ ਅਭਿਆਨ ਦੇ ਤਹਿਤ ਵਾਰਡ ਨੰਬਰ ਅੱਠ ਦੇ ਕਈ ਖੇਤਰਾਂ ਵਿਚ ਨਾਲੀਆਂ ਦੀ ਸਫ਼ਾਈ, ਕੂੜੇ ਦੇ ਢੇਰ ਹਟਾਉਣ ਤੋਂ ਇਲਾਵਾ ਗਲੀਆਂ ਨੂੰ ਸਾਫ਼ ਸੁਥਰਾ ਬਣਾਉਣ ਦਾ ਕੰਮ ਵੀ ਕੀਤਾ | ਇਸ ਮੌਕੇ ਚੇਅਰਮੈਨ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਹਿਰਾਂ ਤੇ ਪਿੰਡਾਂ ਨੂੰ ਸਾਫ਼ ਸੁਥਰਾ ਬਣਾਉਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਸਵੱਛਤਾ ਅਭਿਆਨ ਨੂੰ ਸਫਲ ਬਣਾਉਣ ਲਈ ਪ੍ਰਸ਼ਾਸਨ ਅਤੇ ਆਮ ਜਨਤਾ ਦੋਨਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ | ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਤਾੜਨਾ ਕੀਤੀ ਕਿ ਸਫ਼ਾਈ ਵਿਵਸਥਾ ਵਿਚ ਕਿਸੇ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਮੌਕੇ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ ਨੇ ਕਿਹਾ ਕਿ ਹੁਣ ਖੇਤਰ ਦੇ ਲੋਕ ਜਾਗਰੂਕ ਹੋ ਚੁੱਕੇ ਹਨ ਅਤੇ ਸ਼ਹਿਰ ਨੂੰ ਸਾਫ਼ ਸੁਥਰਾ ਬਣਾਉਣ ਲਈ ਪ੍ਰਸ਼ਾਸਨ ਦਾ ਵੀ ਸਹਿਯੋਗ ਕਰ ਰਹੇ ਹਨ | ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਹਰ ਨਾਗਰਿਕ ਆਪਣੇ ਘਰ ਤੇ ਆਸ ਪਾਸ ਦੇ ਖੇਤਰ ਨੂੰ ਸਾਫ਼ ਰੱਖਣ ਦੀ ਜ਼ਿੰਮੇਵਾਰੀ ਨਿਭਾਏ ਤਾਂ ਪੂਰਾ ਸ਼ਹਿਰ ਸਾਫ਼ ਸੁਥਰਾ ਬਣ ਸਕਦਾ ਹੈ | ਇਸ ਮੌਕੇ ਚੇਅਰਮੈਨ ਸੱਜਣ ਸਿੰਘ ਚੀਮਾ ਤੋਂ ਇਲਾਵਾ ਸ਼ਹਿਰੀ ਪ੍ਰਧਾਨ ਰਾਜੀਵ ਧੀਰ, ਕਾਰਜ ਸਾਧਕ ਅਫ਼ਸਰ ਬਲਜੀਤ ਸਿੰਘ ਬਿਲਗਾ, ਕੌਂਸਲਰ ਰਜਿੰਦਰ ਸਿੰਘ, ਸਾਬਕਾ ਕੌਂਸਲਰ ਵਿੱਕੀ ਚੌਹਾਨ, ਸੀਵਰੇਜ ਵਿਭਾਗ ਦੇ ਐਸ. ਡੀ. ਓ. ਰਾਜਵਿੰਦਰ ਸਿੰਘ, ਬਲਾਕ ਪ੍ਰਧਾਨ ਕਮਲਪ੍ਰੀਤ ਸੋਨੀ, ਲਕਸ਼ਮੀ ਕਾਂਤ ਸੋਨੂੰ, ਦੀਪਕ ਕੁਮਾਰ ਦੀਪੂ, ਛਿੰਦਰਪਾਲ, ਸਤਨਾਮ ਸਿੰਘ, ਗੁਰਪ੍ਰੀਤ ਸਿੰਘ, ਸੰਜੀਵ ਘਈ, ਪ੍ਰਧਾਨ ਬਿੱਟੂ ਸਹੋਤਾ, ਸੰਨੀ ਨਾਹਰ, ਗਗਨ ਨਾਹਰ ਆਦਿ ਵੀ ਹਾਜ਼ਰ ਸਨ |