28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਨਡਾਲਾ–ਢਿਲਵਾਂ ਨਵੀਂ ਸੜਕ ਦਾ ਉਦਘਾਟਨ, ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਹੋਈ ਪੂਰੀ <br/>

Ad Position 21
No active advertisement
ਅਜੀਤ ਡੈਸਕ 13-03-2026
ਢਿਲਵਾਂ/ਨਡਾਲਾ, 12 ਮਾਰਚ (ਗੋਬਿੰਦ ਸੁਖੀਜਾ, ਰਘਬਿੰਦਰ ਸਿੰਘ, ਪ੍ਰਵੀਨ ਕੁਮਾਰ)-ਹਲਕਾ ਭੁਲੱਥ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਵਲੋਂ ਢਿਲਵਾਂ ਵਿਖੇ ਨਡਾਲਾ–ਢਿਲਵਾਂ ਨਵੀਂ ਤਿਆਰ ਕੀਤੀ ਸੜਕ ਦਾ ਉਦਘਾਟਨ ਥਾਣਾ ਢਿਲਵਾਂ ਨਜ਼ਦੀਕ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਰੀਬਨ ਕੱਟ ਕੇ ਸੜਕ ਲੋਕਾਂ ਨੂੰ ਸਮਰਪਿਤ ਕੀਤੀ | ਇਸ ਦੌਰਾਨ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿਚ ਵੱਡੀ ਸਹੂਲਤ ਮਿਲੇਗੀ ਅਤੇ ਨਡਾਲਾ, ਢਿਲਵਾਂ ਸਮੇਤ ਨੇੜਲੇ ਪਿੰਡਾਂ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ 'ਤੇ ਹੱਲ ਕੀਤਾ ਜਾ ਰਿਹਾ ਹੈ | ਇਸ ਮੌਕੇ ਇਲਾਕੇ ਦੇ ਪੰਚਾਇਤ ਨੁਮਾਇੰਦਿਆਂ, ਬਲਜੀਤ ਸਿੰਘ ਢਿੱਲੋਂ ਸਿਟੀ ਪ੍ਰਧਾਨ, ਬਲਾਕ ਸੰਮਤੀ ਚੇਅਰਮੈਨ ਜਗਤਾਰ ਸਿੰਘ ਹੈਪੀ ਖੱਦਰ, ਕੁਲਵਿੰਦਰ ਸਿੰਘ ਲੱਕੀ, ਵਿੱਕੀ ਭੰਵਰਾ, ਰਿੰਕੂ ਪੱਡਾ, ਰਿੰਕੂ ਅਟਵਾਲ, ਮੰਗਲ ਸਿੰਘ, ਗੁਰਪ੍ਰੀਤ ਸਿੰਘ, ਦਲਬੀਰ ਸਿੰਘ ਵਸੀਕਾ ਕੌਂਸਲਰ, ਸੁਨੀਲ ਆਨੰਦ ਕੌਂਸਲਰ, ਹਰਨੇਕ ਸਿੰਘ ਚੱਕੀ ਵਾਲੇ, ਮਨਜੀਤ ਸਿੰਘ ਮਾਸਟਰ, ਦਿਲਦਾਰ ਸਿੰਘ ਦਾਰ, ਸੀਨੀਅਰ 'ਆਪ' ਆਗੂ ਕਰਮਜੀਤ ਸਿੰਘ ਢਿੱਲੋਂ, ਸੰਦੀਪ ਕੁਮਾਰ ਟੋਨੀ, ਕੌਂਸਲਰ ਸੰਦੀਪ ਸੈਣੀ, ਲੱਖਾ ਲਹੌਰੀਆ, ਸੰਦੀਪ ਕੁਮਾਰ ਯੂਥ ਕੋਆਰਡੀਨੇਟਰ, ਬਲਾਕ ਪ੍ਰਧਾਨ ਸੰਨੀ ਨਡਾਲਾ, ਬਲਾਕ ਪ੍ਰਧਾਨ ਹੈਪੀ ਖੱਖ, ਮੋਤੀ ਲਾਲ, ਪਿ੍ੰਸ ਨਡਾਲਾ ਅਤੇ ਵੱਡੀ ਗਿਣਤੀ ਵਿਚ ਸਥਾਨਕ ਲੋਕ ਵੀ ਮੌਜੂਦ ਸਨ, ਜਿਨ੍ਹਾਂ ਨੇ ਨਵੀਂ ਸੜਕ ਬਣਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ 'ਆਪ' ਸਰਕਾਰ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਨੇ ਵਿਧਾਨ ਸਭਾ 'ਚ ਚੁੱਕਿਆ ਬੰਗਾ ਰੋਡ ਦੀ ਮਾੜੀ ਹਾਲਤ ਦਾ ਮੁੱਦਾ <br/> ਅਗਲੀ ਖ਼ਬਰ ਸਿਵਲ ਹਸਪਤਾਲ ਵਿਖੇ ਵਿਸ਼ਵ ਗੁਰਦਾ ਦਿਵਸ ਮਨਾਇਆ <br/>
Ad Position 24