ਕਪੂਰਥਲਾ, 12 ਮਾਰਚ (ਅਮਨਜੋਤ ਸਿੰਘ ਵਾਲੀਆ)-ਪਿੰਡ ਸੈਦੋਵਾਲ ਵਿਖੇ ਇਕ ਵਿਅਕਤੀ ਵਲੋਂ ਗੁਆਂਢੀਆਂ ਨਾਲ ਲੜ ਕੇ ਕੋਈ ਜ਼ਹਿਰੀਲੀ ਵਸਤੂ ਖਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਸਿਵਲ ਹਸਪਤਾਲ ਕਪੂਰਥਲਾ ਵਿਖੇ ਜ਼ੇਰੇ ਇਲਾਜ ਸੰਤੋਖ ਸਿੰਘ ਪੁੱਤਰ ਹਰੀ ਸਿੰਘ ਵਾਸੀ ਸੈਦੋਵਾਲ ਨੇ ਦੱਸਿਆ ਕਿ ਉਸ ਦਾ ਗੁਆਂਢੀਆਂ ਨਾਲ ਝਗੜਾ ਹੋ ਗਿਆ ਸੀ, ਜਿਸ ਤੋਂ ਬਾਅਦ ਉਸ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਦੀ ਸਿਹਤ ਖ਼ਰਾਬ ਹੋਣ 'ਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਸਾਹਿਲ ਗਰਗ ਵਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |