28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

'ਪ੍ਰੋ: ਪਿਆਰਾ ਸਿੰਘ ਭੋਗਲ ਯਾਦਗਾਰੀ ਪੱਤਰਕਾਰ ਪੁਰਸਕਾਰ' ਪ੍ਰਸਿੱਧ ਪੱਤਰਕਾਰ ਵਰਿੰਦਰ ਵਾਲੀਆ ਨੂੰ ਮਿਲੇਗਾ <br/>

Ad Position 21
No active advertisement
ਅਜੀਤ ਡੈਸਕ 13-03-2026
ਫਗਵਾੜਾ, 12 ਮਾਰਚ (ਅਸ਼ੋਕ ਕੁਮਾਰ ਵਾਲੀਆ)-ਪੰਜਾਬੀ ਵਿਰਸਾ ਟਰੱਸਟ (ਰਜਿ:) ਵਲੋਂ ਪ੍ਰੋ: ਪਿਆਰਾ ਸਿੰਘ ਭੋਗਲ ਯਾਦਗਾਰੀ ਪੱਤਰਕਾਰ ਪੁਰਸਕਾਰ ਇਸ ਵਰ੍ਹੇ ਪ੍ਰਸਿੱਧ ਪੱਤਰਕਾਰ ਵਰਿੰਦਰ ਵਾਲੀਆ ਤੇ 10ਵਾਂ-2025 ਮਾਣਮੱਤਾ ਪੱਤਰਕਾਰ ਪੁਰਸਕਾਰ ਕਾਲਮਨਵੀਸ ਡਾ. ਅਮਨਪ੍ਰੀਤ ਸਿੰਘ ਬਰਾੜ ਨੂੰ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ | ਪਿਛਲੇ ਵਰ੍ਹੇ ਪ੍ਰੋ: ਪਿਆਰਾ ਸਿੰਘ ਭੋਗਲ ਯਾਦਗਾਰੀ ਪੱਤਰਕਾਰ ਪੁਰਸਕਾਰ ਪ੍ਰਸਿੱਧ ਪੱਤਰਕਾਰ ਡਾ. ਸਵਰਾਜਬੀਰ ਤੇ ਮਾਣਮੱਤਾ 2024 ਪੱਤਰਕਾਰ ਪੁਰਸਕਾਰ ਡਾ. ਰਣਜੀਤ ਸਿੰਘ ਘੁੰਮਣ ਤੇ ਦੀਪਕ ਸ਼ਰਮਾ ਚਨਾਰਥਲ ਨੂੰ ਦਿੱਤਾ ਗਿਆ ਸੀ | ਇਹ ਫ਼ੈਸਲਾ ਪੰਜਾਬੀ ਵਿਰਸਾ ਟਰੱਸਟ ਵਲੋਂ ਬਣਾਈ ਚੋਣ ਕਮੇਟੀ, ਜਿਸ 'ਚ ਪ੍ਰਸਿੱਧ ਪੱਤਰਕਾਰ ਸਤਨਾਮ ਸਿੰਘ ਮਾਣਕ, ਲੇਖਕ ਡਾ. ਲਖਵਿੰਦਰ ਸਿੰਘ ਜੌਹਲ, ਪ੍ਰਸਿੱਧ ਲੇਖਕ ਤੇ ਪੱਤਰਕਾਰ ਪ੍ਰੋ. ਜਸਵੰਤ ਸਿੰਘ ਗੰਡਮ, ਕਾਲਮਨਵੀਸ ਪਿ੍ੰ. ਗੁਰਮੀਤ ਸਿੰਘ ਪਲਾਹੀ ਸ਼ਾਮਿਲ ਸਨ, ਵਲੋਂ ਕੀਤਾ ਗਿਆ | ਇਸ ਸੰਬੰਧੀ ਸਮਾਗਮ 29 ਮਾਰਚ ਨੂੰ ਫਗਵਾੜਾ ਵਿਖੇ ਆਯੋਜਿਤ ਕੀਤਾ ਜਾਵੇਗਾ | ਪੰਜਾਬੀ ਵਿਰਸਾ ਟਰੱਸਟ ਦੇ ਪ੍ਰਧਾਨ ਪ੍ਰੋ: ਜਸਵੰਤ ਸਿੰਘ ਗੰਡਮ ਤੇ ਜਨਰਲ ਸਕੱਤਰ ਪਿ੍ੰ. ਗੁਰਮੀਤ ਸਿੰਘ ਪਲਾਹੀ ਨੇ ਦੱਸਿਆ ਕਿ ਇਸ ਤੋਂ ਪਹਿਲਾ ਟਰੱਸਟ ਵਲੋਂ ਨਰਪਾਲ ਸਿੰਘ ਸ਼ੇਰਗਿੱਲ, ਪ੍ਰੋ. ਜਸਵੰਤ ਸਿੰਘ ਗੰਡਮ, ਪ੍ਰੋ. ਪਿਆਰਾ ਸਿੰਘ ਭੋਗਲ, ਠਾਕਰ ਦਾਸ ਚਾਵਲਾ, ਡਾ. ਸਵਰਾਜ ਸਿੰਘ, ਆਈ. ਪੀ. ਸਿੰਘ, ਡਾ. ਗਿਆਨ ਸਿੰਘ, ਅਵਤਾਰ ਸਿੰਘ ਸ਼ੇਰਗਿੱਲ, ਡਾ. ਐਸ. ਐਸ. ਛੀਨਾ, ਗੁਰਚਰਨ ਸਿੰਘ ਨੂਰਪੁਰ, ਸਤਨਾਮ ਸਿੰਘ ਮਾਣਕ, ਚਰਨਜੀਤ ਸਿੰਘ ਭੁੱਲਰ, ਉਜਾਗਰ ਸਿੰਘ ਸਾਬਕਾ ਡੀ. ਪੀ. ਆਰ. ਓ., ਡਾ. ਸ਼ਿਆਮ ਸੁੰਦਰ ਦੀਪਤੀ, ਕੁਲਦੀਪ ਸਿੰਘ ਬੇਦੀ, ਰਚਨਾ ਖਹਿਰਾ, ਡਾਯ ਰਣਜੀਤ ਸਿੰਘ ਘੁੰਮਣ, ਦੀਪਕ ਸ਼ਰਮਾ ਚਨਾਰਥਲ ਨੂੰ ਇਹ ਮਾਣਮੱਤਾ ਪੱਤਰਕਾਰ ਪੁਰਸਕਾਰ ਪ੍ਰਦਾਨ ਕੀਤਾ ਜਾ ਚੁੱਕਾ ਹੈ |

Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਦਇਆ ਰਾਮ ਤੇ ਬਾਬਾ ਰਣਜੀਤ ਸਿੰਘ ਦੀ ਯਾਦ 'ਚ ਜੋੜ ਮੇਲਾ ਕਰਵਾਇਆ <br/> ਅਗਲੀ ਖ਼ਬਰ ਗੁਆਂਢੀਆਂ ਨਾਲ ਲੜ ਕੇ ਵਿਅਕਤੀ ਨੇ ਜ਼ਹਿਰੀਲੀ ਵਸਤੂ ਨਿਗਲੀ <br/>
Ad Position 24