ਕਪੂਰਥਲਾ, 12 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਸੰਤ ਬਾਬਾ ਦਇਆ ਰਾਮ ਤੇ ਬਾਬਾ ਰਣਜੀਤ ਸਿੰਘ ਦੀ ਯਾਦ 'ਚ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਦਇਆ ਰਾਮ ਮਨਸੂਰਵਾਲ ਦੋਨਾ ਵਿਖੇ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਗੁਰਦੁਆਰਾ ਸਾਹਿਬ ਨਾਲ ਸੰਬੰਧਿਤ ਬੀਬੀਆਂ ਦੇ ਜਥੇ ਨੇ ਸ਼ਬਦ ਗਾਇਣ ਕੀਤੇ ਤੇ ਬਾਅਦ ਵਿਚ ਭਾਈ ਬਿੰਦਰ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਾਲਿਆਂ ਦੇ ਜਥੇ ਨੇ ਤੰਤੀ ਸਾਜਾਂ ਰਾਹੀਂ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ | ਅਰਦਾਸ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਜਸਵਿੰਦਰ ਸਿੰਘ ਤੇ ਪ੍ਰੋ. ਗੁਰਦੀਪ ਸਿੰਘ ਵਾਲੀਆ, ਪ੍ਰਧਾਨ ਰਵਿੰਦਰ ਸਿੰਘ ਵਾਲੀਆ, ਸ਼ੋ੍ਰਮਣੀ ਅਕਾਲੀ ਦਲ ਦੇ ਕਪੂਰਥਲਾ ਹਲਕੇ ਦੇ ਇੰਚਾਰਜ ਐਚ. ਐਸ. ਵਾਲੀਆ, ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੌਂਸਲਰ ਹਰਬੰਸ ਸਿੰਘ ਵਾਲੀਆ, ਅਜੀਤ ਸਿੰਘ ਵਾਲੀਆ, ਪਰਮਿੰਦਰ ਸਿੰਘ ਬੌਬੀ ਵਾਲੀਆ, ਕੰਵਲਜੀਤ ਸਿੰਘ ਵਾਲੀਆ, ਜਗਤ ਸਿੰਘ, ਮਨਦੀਪ ਸਿੰਘ, ਸੰਦੀਪ ਸਿੰਘ ਦਿੱਲੀ ਵਾਲੇ, ਰਾਮ ਸਿੰਘ, ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਜਸਵਿੰਦਰ ਸਿੰਘ, ਸਤਨਾਮ ਸਿੰਘ ਵਾਲੀਆ ਤੇ ਦੂਰ ਦੁਰਾਡੇ ਤੋਂ ਆਈਆਂ ਸੰਗਤਾਂ ਨੇ ਗੁਰਦੁਆਰਾ ਸਾਹਿਬ 'ਚ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ | ਅੱਜ ਸਵੇਰ ਤੋਂ ਸ਼ਾਮ ਤੱਕ ਸੰਗਤਾਂ ਨੇ ਭੋਰਾ ਸਾਹਿਬ ਦੇ ਦਰਸ਼ਨ ਕੀਤੇ | ਇਸ ਮੌਕੇ ਪ੍ਰੋ. ਹਰਪ੍ਰੀਤ ਸਿੰਘ ਤੇ ਪੰਜਾਬ ਐਂਡ ਸਿੰਧ ਬੈਂਕ ਤੋਂ ਸੇਵਾ ਮੁਕਤ ਹੋਏ ਏ. ਜੀ. ਐਮ. ਗੁਰਬਖ਼ਸ਼ ਸਿੰਘ ਨੇ ਸਿੱਖ ਧਰਮ ਨਾਲ ਸੰਬੰਧਿਤ ਪੁਸਤਕਾਂ ਦੀ ਵੀ ਪ੍ਰਦਰਸ਼ਨੀ ਲਗਾਈ ਗਈ ਤੇ ਵੱਡੀ ਗਿਣਤੀ 'ਚ ਸੰਗਤਾਂ ਨੇ ਪ੍ਰਦਰਸ਼ਨੀ ਵਿਚੋਂ ਮੁਫ਼ਤ ਕਿਤਾਬਾਂ ਪ੍ਰਾਪਤ ਕੀਤੀਆਂ |