28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ ਦੌਰਾਨ ਸ਼ਾਹਕੋਟ ਸ਼ਹਿਰ ਦੀਆਂ ਮਹਿਲਾ ਉੱਦਮੀਆਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 13-03-2026
ਸ਼ਾਹਕੋਟ, 12 ਮਾਰਚ (ਸੁਖਦੀਪ ਸਿੰਘ)-ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਪੰਜਾਬ ਦੀਆਂ ਮਹਿਲਾ ਉਦਮੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾ ਰਿਹਾ ਹੈ | ਇਸੇ ਤਹਿਤ ਬੀ. ਡੀ. ਪੀ. ਓ. ਦਫ਼ਤਰ ਸ਼ਾਹਕੋਟ ਵਿਖੇ ਸਰੋਜ ਢੰਡ ਹਲਕਾ ਵਾਇਸ ਕੋਆਰਡੀਨੇਟਰ 'ਆਪ' ਸ਼ਾਹਕੋਟ ਦੀ ਅਗਵਾਈ 'ਚ ਕਰਵਾਏ ਸਮਾਗਮ ਦੌਰਾਨ ਬੀ. ਪੀ. ਐੱਮ. ਗੁਰਜੰਟ ਸਿੰਘ ਵਲੋਂ ਸ਼ਾਹਕੋਟ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੀਆਂ ਮਹਿਲਾ ਉਦਮੀਆਂ ਦਾ ਪ੍ਰਸੰਸਾ ਪੱਤਰ ਭੇਟ ਕਰਕੇ ਸਨਮਾਨ ਕੀਤਾ | ਇਸ ਮੌਕੇ ਸਰੋਜ ਢੰਡ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਔਰਤਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹਾ ਹੈ ਅਤੇ ਸਰਕਾਰ ਵਲੋਂ ਚੋਣਾਂ ਸਮੇਂ ਜੋ ਵੀ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਪੂਰਾ ਕੀਤਾ ਗਿਆ ਹੈ | ਇਸ ਮੌਕੇ ਨਵਜੋਤ ਕੌਰ ਸਹੋਤਾ ਬਲਾਕ ਪ੍ਰਧਾਨ ਮਹਿਲਾ ਵਿੰਗ, ਨੇਹਾ ਰਿਹਾਨ, ਨਵਜੋਤ ਕੌਰ, ਕਵਿਤਾ ਵਡੈਹਰਾ, ਹੇਮਾ ਸ਼ਰਮਾ, ਰਜੇਸ਼ ਕੁਮਾਰੀ, ਸ਼ਾਲੂ ਰਿਹਾਨ, ਕਰਮਜੀਤ ਕੌਰ, ਸੋਨੀਆ, ਰੂਪ ਲਾਲ ਸ਼ਰਮਾ ਫਾਊਾਡਰ ਮੈਂਬਰ, ਪ੍ਰਦੀਪ ਸ਼ਰਮਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਸਪਾ ਤੇ ਅਕਾਲੀ ਦਲ ਨੇ ਮਿਲ ਕੇ ਬੀਬੀ ਸੰਦੀਪ ਕੌਰ ਨੂੰ ਬਲਾਕ ਸੰਮਤੀ ਫਿਲੌਰ ਦੀ ਚੇਅਰਪਰਸਨ ਤੇ ਬੀਬੀ ਨਛੱਤਰ ਕੌਰ ਨੂੰ... ਅਗਲੀ ਖ਼ਬਰ ਸ਼ਾਹਕੋਟ ਵਿਖੇ 'ਆਪ' ਮਹਿਲਾ ਆਗੂਆਂ ਤੇ ਵਰਕਰਾਂ ਨੇ ਸੁਖਪਾਲ ਖਹਿਰਾ ਦਾ ਪੁਤਲਾ ਫੂਕਿਆ
Ad Position 24