ਕਪੂਰਥਲਾ, 12 ਮਾਰਚ (ਵਿ.ਪ੍ਰ.)-ਬਾਬਾ ਛਨਾਕੀ ਸ਼ਾਹ ਦੀ ਯਾਦ ਵਿਚ ਚੇਲਾ ਪਰਿਵਾਰ ਖੋਜੇਵਾਲ ਵਲੋਂ ਪਿੰਡ ਵਿਖੇ ਕੁਸ਼ਤੀਆਂ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਸ਼ਿਰਕਤ ਕੀਤੀ ਤੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ | ਖੋਜੇਵਾਲ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕਦਾ ਹੈ ਅਤੇ ਮੇਲੇ ਤੇ ਕੁਸ਼ਤੀਆਂ ਦੇ ਮੁਕਾਬਲੇ ਸਾਡੇ ਸੱਭਿਆਚਾਰ ਦੀ ਪਹਿਚਾਣ ਹਨ | ਉਨ੍ਹਾਂ ਪ੍ਰਬੰਧਕਾਂ ਦੇ ਇਸ ਉੱਦਮ ਦੀ ਵੀ ਸ਼ਲਾਘਾ ਕੀਤੀ | ਇਸ ਮੌਕੇ ਜੋਗਿੰਦਰ ਸਿੰਘ ਫ਼ੌਜੀ, ਸੁਰਜੀਤ ਸਿੰਘ ਬਿੱਟੂ, ਜਸਬੀਰ ਸਿੰਘ ਜੱਗਾ, ਸੁਖਵਿੰਦਰ ਸਿੰਘ, ਕਪੂਰ ਸਿੰਘ ਦਿਉਲ, ਲੱਖੀ ਦਿਉਲ, ਰੌਣਕੀ ਰਾਮ, ਸਰਬਜੀਤ ਸਿੰਘ ਦਿਉਲ ਤੇ ਹੋਰ ਹਾਜ਼ਰ ਸਨ |