ਫਗਵਾੜਾ, 12 ਮਾਰਚ (ਚਾਨਾ)-ਆਮ ਆਦਮੀ ਪਾਰਟੀ ਕਪੂਰਥਲਾ ਦੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਫ਼ਤਿਹ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਉਨ੍ਹਾਂ ਆਪਣੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਉਹ ਕੁਝ ਨਿੱਜੀ ਕਾਰਨਾਂ ਕਰਕੇ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦਿੰਦੇ ਹਨ | ਦੂਜੇ ਪਾਸੇ ਉਨ੍ਹਾਂ ਦੇ ਇਸ ਅਸਤੀਫ਼ੇ ਨਾਲ ਸਿਆਸੀ ਗਲਿਆਰਿਆਂ 'ਚ ਵੀ ਚਰਚਾ ਸ਼ੁਰੂ ਹੋ ਗਈ ਹੈ ਤੇ ਆਉਣ ਵਾਲੇ ਦਿਨਾਂ 'ਚ ਕੁੱਝ ਹੋਰ ਮੈਂਬਰਾਂ ਦੇ ਵੀ ਪਾਰਟੀ ਛੱਡਣ ਦੇ ਸੰਕੇਤ ਮਿਲੇ ਹਨ |