28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਰਾਜ ਸਭਾ 'ਚ ਪੰਜਾਬ ਦੇ ਪਾਣੀਆਂ ਦੀ ਗੂੰਜ <br/>

Ad Position 21
No active advertisement
ਅਜੀਤ ਡੈਸਕ 13-03-2026
ਸੁਲਤਾਨਪੁਰ ਲੋਧੀ, 12 ਮਾਰਚ (ਥਿੰਦ)-ਖੇਤੀ ਪ੍ਰਧਾਨ ਸੂਬੇ ਪੰਜਾਬ ਦੇ ਪਾਣੀਆਂ ਦੇ ਸੰਕਟ ਦਾ ਮਾਮਲਾ ਇਕ ਵਾਰ ਫਿਰ ਰਾਜ ਸਭਾ 'ਚ ਜ਼ੋਰਦਾਰ ਢੰਗ ਨਾਲ ਉੱਠਿਆ ਹੈ | ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਡਿਗਦੇ ਪੱਧਰ 'ਤੇ ਗੰਭੀਰ ਚਿੰਤਾ ਜਤਾਉਂਦਿਆਂ ਕੇਂਦਰ ਸਰਕਾਰ ਨੂੰ ਸਿੱਧੇ ਸਵਾਲ ਕੀਤੇ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪਾਣੀ ਦੇ ਸੰਕਟ ਨੂੰ ਗੰਭੀਰਤਾ ਨਾਲ ਨਾ ਲਿਆ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਪੰਜਾਬ ਦੀ ਕਿਸਾਨੀ ਤੇ ਮਜ਼ਦੂਰ ਵਰਗ ਨੂੰ ਭਾਰੀ ਨੁਕਸਾਨ ਝੱਲਣਾ ਪਵੇਗਾ | ਜ਼ਿਕਰਯੋਗ ਹੈ ਕਿ ਖੇਤੀ ਪ੍ਰਧਾਨ ਸੂਬੇ ਪੰਜਾਬ ਦੀ ਆਰਥਿਕਤਾ ਪਾਣੀਆਂ ਦੁਆਲੇ ਹੀ ਘੁੰਮਦੀ ਆ ਰਹੀ ਹੈ | ਸੰਤ ਸੀਚੇਵਾਲ ਵਲੋਂ ਪੁੱਛੇ ਸਵਾਲ ਦੇ ਜਵਾਬ ਵਿਚ ਕੇਂਦਰੀ ਜਲ ਸਰੋਤਾਂ ਬਾਰੇ ਰਾਜ ਮੰਤਰੀ ਰਾਜ ਭੂਸ਼ਨ ਚੌਧਰੀ ਵਲੋਂ ਦੱਸਿਆ ਗਿਆ ਕਿ ਕੇਂਦਰੀ ਭੂ-ਜਲ ਬੋਰਡ ਦੀ ਰਿਪੋਰਟ ਅਨੁਸਾਰ ਪੰਜਾਬ ਦੇ 57 ਫ਼ੀਸਦੀ ਨਿਗਰਾਨੀ ਖੂਹਾਂ 'ਚ ਪਾਣੀ ਦੇ ਪੱਧਰ ਵਿਚ ਵਾਧਾ ਦਰਜ ਕੀਤਾ ਗਿਆ ਹੈ ਜਦਕਿ 43 ਫ਼ੀਸਦੀ ਖੂਹਾਂ ਵਿਚ ਘਟਾਅ ਆਇਆ ਹੈ | ਇਹ ਅਧਿਐਨ ਸਾਲ 2015 ਤੋਂ 2025 ਤੱਕ ਕੀਤਾ ਗਿਆ ਸੀ | ਸੰਤ ਸੀਚੇਵਾਲ ਨੇ ਕਿਹਾ ਕਿ ਪੰਜਾਬ 'ਚ ਧਰਤੀ ਹੇਠਲੇ ਪਾਣੀ ਤੇ ਬਹੁਤ ਦਬਾਅ ਬਣਿਆ ਹੋਇਆ ਹੈ | ਝੋਨੇ ਹੇਠ ਰਕਬਾ ਘੱਟ ਨਹੀਂ ਰਿਹਾ | ਉਨ੍ਹਾਂ ਇਹ ਵੀ ਦੱਸਿਆ ਕਿ ਜਦੋਂ ਉਹ ਜਲ ਸਰੋਤਾਂ ਬਾਰੇ ਸਥਾਈ ਸੰਸਦੀ ਕਮੇਟੀ ਦੇ ਮੈਂਬਰ ਸਨ ਤਾਂ ਉਨ੍ਹਾਂ ਨੇ ਪੰਜਾਬ ਨੂੰ ਅਟਲ-ਭੂ-ਜਲ ਯੋਜਨਾ ਦੇ ਦਾਇਰੇ ਵਿਚ ਲਿਆਉਣ ਲਈ ਕਈ ਵਾਰ ਜ਼ੋਰ ਲਾਇਆ ਸੀ, ਪਰ ਕੇਂਦਰ ਸਰਕਾਰ ਨੇ ਪੰਜਾਬ ਨੂੰ ਇਸ ਯੋਜਨਾ ਤੋਂ ਬਾਹਰ ਹੀ ਰੱਖਿਆ | ਉਨ੍ਹਾਂ ਕਿਹਾ ਕਿ ਇਹ ਸੂਬੇ ਨਾਲ ਵੱਡੀ ਅਣਦੇਖੀ ਹੈ | ਕੇਂਦਰੀ ਰਾਜ ਮੰਤਰੀ ਨੇ ਆਪਣੇ ਜਵਾਬ 'ਚ ਮੰਨਿਆ ਕਿ ਦੇਸ਼ ਦੇ ਕਈ ਹਿੱਸਿਆਂ ਵਾਂਗ ਪੰਜਾਬ ਵਿਚ ਵੀ ਧਰਤੀ ਹੇਠਲੇ ਪਾਣੀ ਦੇ ਘਟਣ ਦੇ ਮੁੱਖ ਕਾਰਨਾਂ 'ਚ ਜੰਗਲਾਂ ਦੀ ਬੇਰਹਿਮ ਕਟਾਈ, ਭੂਗਰਭ ਜਲ ਦੀ ਬੇਹਿਸਾਬ ਖਪਤ ਅਤੇ ਸਾਲਾਨਾ ਰੀਚਾਰਜ ਸਮਰੱਥਾ ਨਾਲੋਂ ਕਈ ਗੁਣਾ ਵੱਧ ਪਾਣੀ ਕੱਢਣਾ ਸ਼ਾਮਿਲ ਹੈ | ਉਨ੍ਹਾਂ ਕਿਹਾ ਕਿ ਮੀਂਹ ਹੀ ਭੂਗਰਭ ਜਲ ਦੀ ਮੁੱਖ ਭਰਪਾਈ ਕਰਦਾ ਹੈ ਤੇ ਸਿੰਚਾਈ ਦੇ ਆਧੁਨਿਕ ਤਰੀਕਿਆਂ ਨਾਲ ਵੀ ਪਾਣੀ ਦੀ ਬੱਚਤ ਸੰਭਵ ਹੈ |


Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਵਿਖੇ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ ਅਗਲੀ ਖ਼ਬਰ 'ਆਪ' ਦੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਦਿੱਤਾ ਅਸਤੀਫ਼ਾ
Ad Position 24