11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਗੈਸ ਸਿਲੰਡਰਾਂ ਦੀ ਸਪਲਾਈ 'ਚ ਸੁਧਾਰ ਨਾ ਹੋਇਆ ਤਾਂ ਸ਼ਿਵ ਸੈਨਾ ਰੋਸ ਵਿਖਾਵੇ ਕਰੇਗੀ-ਓਮਕਾਰ ਕਾਲੀਆ <br/>

Ad Position 21
No active advertisement
ਅਜੀਤ ਡੈਸਕ 28-03-2026
ਕਪੂਰਥਲਾ, 27 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਦੇ ਸੂਬਾਈ ਬੁਲਾਰੇ ਓਮਕਾਰ ਕਾਲੀਆ ਨੇ ਕਿਹਾ ਕਿ ਖਾੜੀ ਦੇਸ਼ਾਂ 'ਚ ਚੱਲ ਰਹੇ ਤਣਾਅ ਕਾਰਨ ਗੈਸ ਏਜੰਸੀਆਂ ਵਲੋਂ ਘਰੇਲੂ ਤੇ ਵਪਾਰਕ ਸਿਲੰਡਰਾਂ ਦੀਆਂ ਕੀਮਤਾਂ 'ਚ ਵਾਧਾ ਕਰਕੇ ਲੋਕਾਂ 'ਤੇ ਵੱਡਾ ਬੋਝ ਪਾਇਆ ਹੈ | ਉਨ੍ਹਾਂ ਕਿਹਾ ਕਿ ਗੈਸ ਏਜੰਸੀਆਂ ਦੇ ਮਾਲਕ ਵੀ ਹੁਣ ਮਨਮਾਨੇ ਢੰਗ ਨਾਲ ਲੋਕਾਂ ਨੂੰ ਗੈਸ ਦੀ ਸਪਲਾਈ ਦੇ ਰਹੇ ਹਨ | ਸ਼ਿਵ ਸੈਨਾ ਆਗੂ ਨੇ ਕਿਹਾ ਕਿ ਸਵੇਰੇ 7 ਵਜੇ ਗੈਸ ਏਜੰਸੀਆਂ ਦੇ ਦਫ਼ਤਰ ਮੂਹਰੇ ਲੋਕ ਖੜੇ੍ਹ ਹੋ ਜਾਂਦੇ ਹਨ ਤੇ ਘੰਟਿਆਂ ਬੱਧੀ ਗੈਸ ਦੇ ਸਿਲੰਡਰ ਲੈਣ ਲਈ ਉਡੀਕ ਕਰਦੇ ਰਹਿੰਦੇ ਹਨ | ਉਨ੍ਹਾਂ ਕਿਹਾ ਕਿ ਗੈਸ ਦੀ ਕਿੱਲਤ ਕਾਰਨ ਛੋਟੇ ਕਾਰੋਬਾਰੀਆਂ ਦੇ ਕੰਮਕਾਰ ਬੰਦ ਹੋ ਚੁੱਕੇ ਹਨ, ਜਿਸ ਕਾਰਨ ਉਹ ਸੜਕਾਂ 'ਤੇ ਆ ਗਏ ਹਨ | ਉਨ੍ਹਾਂ ਕਿਹਾ ਕਿ ਆਨਲਾਈਨ ਬੁਕਿੰਗ ਕਰਵਾਉਣ ਦੇ ਬਾਵਜੂਦ ਵੀ ਲੋਕਾਂ ਨੂੰ 40 ਦਿਨ ਤੱਕ ਵੀ ਸਿਲੰਡਰ ਨਹੀਂ ਮਿਲ ਰਿਹਾ | ਉਨ੍ਹਾਂ ਕਿਹਾ ਕਿ ਜੇਕਰ ਗੈਸ ਦੀ ਸਪਲਾਈ ਵਿਚ ਕੋਈ ਸੁਧਾਰ ਨਾ ਆਇਆ ਤਾਂ ਸ਼ਿਵ ਸੈਨਾ ਮੰਤਰੀਆਂ, ਵਿਧਾਇਕਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਘਰਾਂ ਮੂਹਰੇ ਰੋਸ ਵਿਖਾਵਾ ਕਰੇਗੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਦੇ ਵਿੱਤੀ ਸੰਕਟ ਪ੍ਰਤੀ ਸੰਜੀਦਾ ਹੋਵੇ ਸਰਕਾਰ- ਪ੍ਰੋ. ਬਡੂੰਗਰ ਅਗਲੀ ਖ਼ਬਰ ਇਨਵੈਸਟਮੈਂਟ ਕਰਨ ਦਾ ਝਾਂਸਾ ਦੇ ਕੇ ਠੱਗੇ 33 ਲੱਖ
Ad Position 24