11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਪੁਲਿਸ ਵਲੋਂ ਵਾਹਨਾਂ ਦੀ ਚੈਕਿੰਗ <br/>

Ad Position 21
No active advertisement
ਅਜੀਤ ਡੈਸਕ 28-03-2026
ਫਗਵਾੜਾ, 27 ਮਾਰਚ (ਹਰਜੋਤ ਸਿੰਘ ਚਾਨਾ)-ਪੁਲਿਸ ਵਲੋਂ ਅੱਜ ਬੰਗਾ ਰੋਡ ਬਸਰਾ ਪੈਲੇਸ ਚੌਕ ਵਿਖੇ ਐਸ. ਐਚ. ਓ. ਸਿਟੀ ਅਮਨਪ੍ਰੀਤ ਕੌਰ ਦੀ ਅਗਵਾਈ 'ਚ ਨਾਕਾਬੰਦੀ ਕਰਕੇ ਚੈਕਿੰਗ ਮੁਹਿੰਮ ਚਲਾਈ ਗਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਦੋ ਪਹੀਆ ਵਾਹਨਾਂ, ਜਿਨ੍ਹਾਂ ਦੀ ਨੰਬਰ ਪਲੇਟ ਗਾਇਬ ਹੈ ਜਾਂ ਉਤਾਰੀ ਹੋਈ ਹੈ, ਉਨ੍ਹਾਂ ਨੂੰ ਰੋਕ ਕੇ ਜਾਂਚ ਕੀਤੀ ਗਈ | ਇਸ ਦੇ ਨਾਲ ਹੀ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੱਟੇ ਗਏ | ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਸ਼ਹਿਰ 'ਚ ਘੁੰਮ ਰਹੇ ਸ਼ਰਾਰਤੀ ਤੱਤਾਂ 'ਤੇ ਵੀ ਨਕੇਲ ਪਾਈ ਜਾ ਰਹੀ ਹੈ | ਇਸੇ ਦੌਰਾਨ ਪੁਲਿਸ ਵਲੋਂ ਸ਼ਹਿਰ ਦੇ ਹੋਰ ਵੀ ਵੱਖ-ਵੱਖ ਥਾਵਾਂ 'ਤੇ ਚੈਕਿੰਗ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਔਰਤ ਗਿ੍ਫ਼ਤਾਰ ਅਗਲੀ ਖ਼ਬਰ ਯੂ. ਕੇ. 'ਚ ਇਕ ਸਾਲ ਦੀ ਪੜ੍ਹਾਈ ਮਗਰੋਂ ਵਰਕ ਪਰਮਿਟ ਪ੍ਰਾਪਤ ਕਰੋ-ਰਾਇਲ ਟਰੈਵਲ <br/>
Ad Position 24