ਕਪੂਰਥਲਾ, 27 ਮਾਰਚ (ਵਿ.ਪ੍ਰ.)-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੇ ਪਿੰਡ ਬੁੱਧੋ ਪੁੰਦਰ ਵਿਖੇ ਫ਼ੌਜ ਦੇ ਅਸਲਾ ਭੰਡਾਰ ਦੇ 1200 ਗਜ ਦੇ ਘੇਰੇ ਅੰਦਰ ਫ਼ਸਲੀ ਰਹਿੰਦ ਖੰੂਹਦ ਨੂੰ ਅੱਗ ਲਗਾਉਣ ਤੇ ਕਿਸੇ ਵੀ ਕਿਸਮ ਦੀ ਉਸਾਰੀ ਕਰਨ 'ਤੇ ਰੋਕ ਲਗਾ ਦਿੱਤੀ ਹੈ | ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਆਮ ਲੋਕਾਂ ਦੇ ਜਾਨ ਮਾਲ ਦੀ ਰਾਖੀ ਤੇ ਅਸਲ੍ਹਾ ਭੰਡਾਰ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ ਜੋ 18 ਮਈ ਤੱਕ ਲਾਗੂ ਰਹਿਣਗੇ | ਉਨ੍ਹਾਂ ਕਿਹਾ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਨੂੰ ਇਨ੍ਹਾਂ ਹੁਕਮਾਂ ਨੂੰ ਇੰਨ ਬਿੰਨ ਲਾਗੂ ਕਰਵਾਉਣ ਦੇ ਆਦੇਸ਼ ਦਿੱਤੇ |