ਫਗਵਾੜਾ 27 ਮਾਰਚ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਫਿਲੌਰ ਦੀ ਗੁਰਾਇਆ ਸਥਿਤ ਦਾਣਾ ਮੰਡੀ ਵਿਖੇ 'ਪੰਜਾਬ ਬਚਾਓ' ਰੈਲੀ 'ਚ ਫਗਵਾੜਾ ਤੋਂ ਪਾਰਟੀ ਦੇ ਸੀਨੀਅਰ ਆਗੂਆਂ ਦਾ ਵੱਡਾ ਜਥਾ ਲੈ ਕੇ ਪਹੁੰਚੇ ਹਲਕਾ ਸ਼ਹਿਰੀ ਦੇ ਇੰਚਾਰਜ ਰਣਜੀਤ ਸਿੰਘ ਖੁਰਾਣਾ ਕੋਰ ਕਮੇਟੀ ਮੈਂਬਰ ਤੇ ਸਾਬਕਾ ਡਿਪਟੀ ਮੇਅਰ ਫਗਵਾੜਾ ਦੀ ਰੈਲੀ ਦੀ ਸਟੇਜ 'ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਗਰਮਜੋਸ਼ੀ ਨਾਲ ਮੁਲਾਕਾਤ ਹੋਈ | ਖੁਰਾਣਾ ਨੇ ਦੱਸਿਆ ਕਿ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਫਿਲੌਰ ਹਲਕੇ 'ਚ ਬਲਦੇਵ ਸਿੰਘ ਖਹਿਰਾ ਹਲਕਾ ਇੰਚਾਰਜ ਫਿਲੌਰ ਦੀ ਅਗਵਾਈ ਹੇਠ ਹੋਈ 'ਪੰਜਾਬ ਬਚਾਓ' ਰੈਲੀ ਦੌਰਾਨ ਠਾਠਾਂ ਮਾਰਦੇ ਪਾਰਟੀ ਵਰਕਰਾਂ ਤੇ ਸਮਰਥਕਾਂ ਦੇ ਸਮੂਹ ਤੋਂ ਬਹੁਤ ਉਤਸ਼ਾਹਿਤ ਹੈ | ਉਨ੍ਹਾਂ ਕਿਹਾ ਕਿ ਵਰਕਰਾਂ ਤੇ ਸਮਰਥਕਾਂ ਦਾ ਉਤਸ਼ਾਹ ਇਸ ਗੱਲ ਦੀ ਤਸਦੀਕ ਕਰਦਾ ਹੈ ਕਿ ਅਗਲੀਆਂ ਵਿਧਾਨਸਭਾ ਚੋਣਾਂ ਤੋਂ ਬਾਅਦ ਪੰਜਾਬ ਵਿਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਦੀ ਸ਼ਾਨਦਾਰ ਵਾਪਸੀ ਹੋਣ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਸਟੇਜ 'ਤੇ ਬਿਕਰਮ ਸਿੰਘ ਮਜੀਠੀਆ ਨਾਲ ਫਗਵਾੜਾ ਦੀ ਸਿਆਸੀ ਹਲਚਲ ਬਾਰੇ ਵੀ ਡੂੰਘਾਈ ਨਾਲ ਵਿਚਾਰਾਂ ਹੋਈਆਂ | ਮਜੀਠੀਆ ਨੇ ਫਗਵਾੜਾ ਹਲਕੇ 'ਚ ਚੋਣਾਂ ਦੀਆਂ ਤਿਆਰੀਆਂ ਨੂੰ ਸਿਖ਼ਰਾਂ 'ਤੇ ਪਹੁੰਚਾਉਣ ਦੀ ਹਦਾਇਤ ਕੀਤੀ ਹੈ |