09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

'ਆਪ' ਸਰਕਾਰ ਨੇ ਸੂਬੇ ਦੇ ਪ੍ਰਮੁੱਖ ਖੇਤਰਾਂ 'ਚ ਸਾਰਥਕ ਕੰਮ ਕਰਕੇ ਸੂਬੇ ਦੀ ਨੁਹਾਰ ਬਦਲੀ ਹੈ-ਸੱਜਣ ਸਿੰਘ ਚੀਮਾ <br/>

Ad Position 21
No active advertisement
ਅਜੀਤ ਡੈਸਕ 28-03-2026
ਤਲਵੰਡੀ ਚੌਧਰੀਆਂ, 27 ਮਾਰਚ (ਪਰਸਨ ਲਾਲ ਭੋਲਾ)-ਬਲਾਕ ਪ੍ਰਧਾਨ ਜਸਕੰਵਲ ਸਿੰਘ, ਬਲਜੀਤ ਸਿੰਘ ਬਾਜਵਾ ਬਲਾਕ ਕੋਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ ਤੇ ਬਲਾਕ ਕੋਆਰਡੀਨੇਟਰ ਮਾਸਟਰ ਬਲਵਿੰਦਰ ਸਿੰਘ ਬਲਾਕ ਕੋਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ ਦੀ ਸਾਂਝੀ ਅਗਵਾਈ 'ਚ ਸਬ ਤਹਿਸੀਲ ਸੁਲਤਾਨਪੁਰ ਲੋਧੀ ਦੇ ਵੱਡੇ ਪਿੰਡ ਤਲਵੰਡੀ ਚੌਧਰੀਆਂ ਵਿਖੇ ਭਗਵੰਤ ਮਾਨ ਸਰਕਾਰ ਦੇ ਚਾਰ ਸਾਲਾਂ ਦਾ ਰਿਪੋਰਟ ਕਾਰਡ ਪਿੰਡ-ਪਿੰਡ ਲੈ ਕੇ ਜਾਣ ਤਹਿਤ ਵਿਸ਼ੇਸ਼ ਭਰਵੀਂ ਮੀਟਿੰਗ ਕੀਤੀ ਗਈ | ਜਿਸ 'ਚ ਸੱਜਣ ਸਿੰਘ ਚੀਮਾ ਅਰਜੁਨਾ ਅਵਾਰਡੀ ਚੇਅਰਮੈਨ ਇੰਪਰੂਵਮੈਂਟ ਟਰੱਸਟ ਕਪੂਰਥਲਾ ਤੇ ਹਲਕਾ ਇੰਚਾਰਜ ਵਿਧਾਨ ਸਭਾ ਸੁਲਤਾਨਪੁਰ ਲੋਧੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਤੇ ਉਨ੍ਹਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਿਚ 'ਆਪ' ਸਰਕਾਰ ਨੇ ਸੂਬੇ ਦੇ ਪ੍ਰਮੁੱਖ ਖੇਤਰਾਂ 'ਚ ਸਾਰਥਕ ਕੰਮ ਕਰਕੇ ਸੂਬੇ ਦੀ ਨੁਹਾਰ ਬਦਲੀ ਹੈ | ਸੱਜਣ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ 90 ਫੀਸਦੀ ਘਰਾਂ ਨੂੰ ਹੁਣ ਜ਼ੀਰੋ ਬਿੱਲ ਆ ਰਿਹਾ ਹੈ ਬੇਰੁਜ਼ਗਾਰਾਂ ਨੂੰ ਸਰਕਾਰੀ ਨੌਕਰੀਆਂ ਅਤੇ 5.5 ਲੱਖ ਪ੍ਰਾਈਵੇਟ ਨੌਕਰੀਆਂ, ਨਸ਼ਾ ਤਸਕਰਾਂ ਵਿਰੁੱਧ ਇਤਿਹਾਸਿਕ ਕਾਰਵਾਈ ਰਾਹੀਂ 92 ਹਜ਼ਾਰ ਤੋਂ ਵੱਧ ਤਸਕਰ ਗਿ੍ਫ਼ਤਾਰ ਕੀਤੇ ਗਏ ਹਨ, 14700 ਤੋਂ ਵੱਧ ਗੈਂਗਸਟਰ ਗਿ੍ਫ਼ਤਾਰ ਕੀਤੇ ਗਏ ਹੁਣ ਪੰਜਾਬ ਦੀ ਹਰ ਔਰਤ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਅਤੇ ਐਸ. ਸੀ. ਵਰਗ ਦੀਆਂ ਔਰਤਾਂ ਨੂੰ 1500 ਪਤੀ ਮਹੀਨਾ ਦਿੱਤਾ ਜਾਵੇਗਾ |
ਇਸ ਤੋਂ ਇਲਾਵਾ ਹੋਰ ਵੀ ਕ੍ਰਾਂਤੀਕਾਰੀ ਕਾਰਜ ਕੀਤੇ ਗਏ ਹਨ | ਇਸ ਮੌਕੇ ਸੁਖਦੇਵ ਸਿੰਘ ਸਾਬਕਾ ਐਸਡੀਓ ਜ਼ਿਲ੍ਹਾ ਕੋਆਰਡੀਨੇਟਰ ਕਪੂਰਥਲਾ, ਬਲਾਕ ਪ੍ਰਧਾਨ ਜਸਕਮਲ ਸਿੰਘ, ਦਿਲਪ੍ਰੀਤ ਸਿੰਘ ਟੋਡਰਵਾਲ ਨੇ ਸੰਬੋਧਨ ਕੀਤਾ | ਸਰਪੰਚ ਬਲਵਿੰਦਰ ਸਿੰਘ ਲੱਡੂ, ਦਵਿੰਦਰ ਸਿੰਘ ਓਠੀ ਮੈਂਬਰ, ਪਲਵਿੰਦਰ ਸਿੰਘ ਭਿੰਦਾ ਨੰਬਰਦਾਰ ਤੇ ਬਲਾਕ ਸੰਮਤੀ ਮੈਂਬਰ, ਹਰਜੀਤ ਸਿੰਘ ਰਾਣਾ ਸੁਆਮੀ, ਮਨਜੀਤ ਸਿੰਘ ਲਾਲੀ ਸਾਬਕਾ ਮੈਂਬਰ, ਰਜਿੰਦਰ ਸਿੰਘ ਭਾਰਜ ਮੈਂਬਰ, ਸੁਖਦੇਵ ਸਿੰਘ ਥਾਣਾ, ਪ੍ਰਦੀਪ ਕੁਮਾਰ ਦੇ ਅੰਦਰ ਪ੍ਰਦੀਪ ਸਿੰਘ ਥਿੰਦ, ਜੀਤ ਸਿੰਘ,ਸਵਰਨ ਸਿੰਘ, ਜਰਨੈਲ ਸਿੰਘ ਚਲੱਦੀਏ, ਸੁਖਦੇਵ ਲਾਲ ਸ਼ਾਹ, ਮਲਕੀਤ ਸਿੰਘ ਛੰਨਾ ਸ਼ੇਰ ਸਿੰਘ, ਮੈਡਮ ਗੁਰਵਿੰਦਰ ਕੌਰ, ਹਰਬੰਸ ਸਿੰਘ ਟੇਲਰ, ਗਿਆਨ ਸਿੰਘ ਮਾਡਲ ਜਾ ਵਿਰਸਾ ਸਿੰਘ ਬਾਜਵਾ, ਜਸਵਿੰਦਰ ਸਿੰਘ ਚੰਦੀ, ਪਾਲਾ ਸਿੰਘ,ਸਨੀ ਤੋਂ ਇਲਾਵਾ ਵੱਡੀ ਗਿਣਤੀ ਵਿਚ 'ਆਪ' ਆਗੂਆਂ, ਵਰਕਰਾਂ, ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਨੇ ਸ਼ਿਰਕਤ ਕੀਤੀ |


ਸੱਜਣ ਸਿੰਘ ਚੀਮਾ ਅਰਜੁਨਾ ਐਵਾਰਡੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ | ਤਸਵੀਰ : ਪਰਸਨ ਲਾਲ ਭੋਲਾ


Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਰੈਲੀ 'ਚ ਜ਼ਿਲੇ੍ਹ ਭਰ 'ਚੋਂ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਵੱਡੇ ਕਾਫ਼ਲੇ ਨਾਲ ਕੀਤੀ ਸ਼ਮੂਲੀਅਤ <br/> ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਪੋਰਟਸ ਐਂਡ ਕਲਚਰਲ ਕਲੱਬ ਦੀ ਮੀਟਿੰਗ <br/>
Ad Position 24