26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਨਕਾਬਪੋਸ਼ ਲੁਟੇਰੇ ਦਾਤਰ ਦੀ ਨੋਕ 'ਤੇ ਐਕਟਿਵਾ ਤੇ ਸੋਨੇ ਦੀਆਂ ਵਾਲੀਆਂ ਖੋਹ ਕੇ ਫ਼ਰਾਰ <br/>

Ad Position 21
No active advertisement
ਅਜੀਤ ਡੈਸਕ 29-03-2026
ਭੁਲੱਥ, 28 ਮਾਰਚ (ਮੇਹਰ ਚੰਦ ਸਿੱਧੂ)-ਦੋ ਨਕਾਬਪੋਸ਼ ਮੋਟਰਸਾਈਕਲ ਸਵਾਰ ਲੁਟੇਰੇ ਦਾਤਰ ਦੀ ਨੋਕ 'ਤੇ ਪਤੀ-ਪਤਨੀ ਤੋਂ ਐਕਟਿਵਾ ਸਕੂਟਰੀ ਤੇ ਔਰਤ ਦੇ ਕੰਨਾਂ 'ਚੋਂ ਸੋਨੇ ਦੀਆਂ ਵਾਲੀਆਂ ਖੋਹ ਕੇ ਫ਼ਰਾਰ ਹੋ ਗਏ | ਇਸ ਸੰਬੰਧੀ ਖੋਹ ਦਾ ਸ਼ਿਕਾਰ ਹੋਏ ਵਿਅਕਤੀ ਨਰਿੰਦਰ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਰਾਏਪੁਰ ਪੀਰ ਬਖਸ਼ਵਾਲਾ ਨੇ ਦੱਸਿਆ ਕਿ ਉਹ ਆਪਣੀ ਪਤਨੀ ਸਮੇਤ ਆਪਣੀ ਐਕਟਿਵਾ ਨੀਲੇ ਰੰਗ ਦੀ ਸਕੂਟਰੀ ਨੰਬਰ ਪੀ.ਬੀ. 57 ਸੀ 5922 ਤੇ ਸਵਾਰ ਹੋ ਕੇ ਬੇਗੋਵਾਲ ਵਾਲੀ ਸਾਈਡ ਨੂੰ ਜਾ ਰਹੇ ਸਨ | ਜਦੋਂ ਉਹ ਅਕਾਲ ਅਕੈਡਮੀ ਰਾਏਪੁਰ ਪੀਰ ਬਖਸ਼ ਵਾਲਾ ਦੇ ਨਜ਼ਦੀਕ ਪੁੱਜੇ ਤਾਂ ਉਨ੍ਹਾਂ ਦੇ ਪਿੱਛੇ ਪਿੰਡ ਰਾਏਪੁਰ ਪੀਰ ਬਖਸ਼ਵਾਲਾ ਸਾਈਡ ਤੋਂ ਦੋ ਮੋਟਰਸਾਈਕਲ ਸਵਾਰ ਵਿਅਕਤੀ ਤੇਜ਼ ਰਫ਼ਤਾਰ ਨਾਲ ਆਏ, ਜਿਨ੍ਹਾਂ ਦੇ ਮੂੰਹ ਬੱਧੇ ਹੋਏ ਸਨ, ਸਾਨੂੰ ਦਾਤਰ ਦਿਖਾ ਕੇ ਰੋਕ ਲਿਆ ਤੇ ਮੇਰੀ ਪਤਨੀ ਦੇ ਕੰਨਾਂ 'ਚੋਂ ਸੋਨੇ ਦੀਆਂ ਵਾਲੀਆਂ ਝਪਟ ਲਈਆਂ ਤੇ ਮੇਰੀ ਐਕਟਿਵਾ ਸਕੂਟਰੀ ਵੀ ਦਾਤਰ ਦਿਖਾ ਕੇ ਖੋਹ ਕੇ ਬੇਗੋਵਾਲ ਵਾਲੀ ਸਾਈਡ ਨੂੰ ਫ਼ਰਾਰ ਹੋ ਗਏ | ਉਨ੍ਹਾਂ ਦੱਸਿਆ ਕਿ ਇਸ ਘਟਨਾ ਸੰਬੰਧੀ ਉਨ੍ਹਾਂ ਥਾਣਾ ਭੁਲੱਥ ਨੂੰ ਸੂਚਿਤ ਕਰ ਦਿੱਤਾ ਹੈ | ਦਿਨ ਦਿਹਾੜੇ ਹੋ ਰਹੀਆਂ ਲੁੱਟਾਂ ਖੋਹਾਂ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੋਲ ਪਾਇਆ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਰਾਣਾ ਗੁਰਜੀਤ ਸਿੰਘ ਨੇ ਸਾਬਕਾ ਸਰਪੰਚ ਤੇ ਉਨ੍ਹਾਂ ਦੇ ਪੁੱਤਰ ਨੂੰ ਥਾਣੇ 'ਚ ਬੁਲਾਉਣ ਦਾ ਲਿਆ ਗੰਭੀਰ ਨੋਟਿਸ <br/> ਅਗਲੀ ਖ਼ਬਰ ਸੜਕ ਹਾਦਸੇ 'ਚ ਵਿਅਕਤੀ ਦੀ ਮੌਤ ਦੇ ਮਾਮਲੇ 'ਚ ਕਾਰ ਚਾਲਕ ਵਿਰੁੱਧ ਕੇਸ ਦਰਜ
Ad Position 24