28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸਾਬਕਾ ਖ਼ਜ਼ਾਨਾ ਮੰਤਰੀ ਲਾਲ ਸਿੰਘ ਦੇ ਦਿਹਾਂਤ 'ਤੇ ਦੁੱਖ ਪ੍ਰਗਟ

Ad Position 21
No active advertisement
ਅਜੀਤ ਡੈਸਕ 29-03-2026
ਸੁਲਤਾਨਪੁਰ ਲੋਧੀ, 28 ਮਾਰਚ (ਥਿੰਦ)-ਪੰਜਾਬ ਦੀ ਰਾਜਨੀਤੀ ਵਿਚ ਵਿਸ਼ੇਸ਼ ਸਥਾਨ ਰੱਖਣ ਵਾਲੇ ਸਾਬਕਾ ਖ਼ਜ਼ਾਨਾ ਮੰਤਰੀ ਲਾਲ ਸਿੰਘ ਦੇ ਦਿਹਾਂਤ ਉੱਪਰ ਹਲਕਾ ਸੁਲਤਾਨਪੁਰ ਲੋਧੀ ਦੇ ਪ੍ਰਮੁੱਖ ਆਗੂਆਂ, ਸਮਾਜ ਸੇਵੀ ਸੰਸਥਾਵਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਦੁੱਖ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਖ਼ਜ਼ਾਨਾ ਮੰਤਰੀ ਡਾ. ਉਪਿੰਦਰਜੀਤ ਕੌਰ ਨੇ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ ਨੇ ਪੰਜਾਬ ਦੀ ਸਿਆਸਤ 'ਚ ਵਡਮੁੱਲੀਆਂ ਸੇਵਾਵਾਂ ਦਿੰਦਿਆਂ ਹਮੇਸ਼ਾ ਇਮਾਨਦਾਰੀ ਨਾਲ ਕੰਮ ਕੀਤਾ ਹੈ | ਉਨ੍ਹਾਂ ਨੇ ਸੌੜੀ ਰਾਜਨੀਤੀ ਤੋਂ ਉੱਪਰ ਉੱਠ ਕੇ ਪੰਜਾਬ ਦੀ ਸਿਆਸਤ ਵਿਚ ਵਿਸ਼ੇਸ਼ ਥਾਂ ਬਣਾਈ ਸੀ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਉਸਾਰੂ ਭੂਮਿਕਾ ਨਿਭਾਈ | ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਇੰਜੀਨੀਅਰ ਸਵਰਨ ਸਿੰਘ, ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਸੁੱਖ, ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਨਾਨਕਪੁਰ, ਕੰਬੋਜ ਇੰਪਲਾਈਜ਼ ਵਿੰਗ ਦੇ ਰਾਸ਼ਟਰੀ ਪ੍ਰਧਾਨ ਹਰਜਿੰਦਰ ਸਿੰਘ ਹਾਂਡਾ, ਅਵਤਾਰ ਸਿੰਘ ਮੀਰੇ, ਸੰਯੁਕਤ ਕਿਸਾਨ ਮੋਰਚੇ ਦੇ ਕਨਵੀਨਰ ਐਡਵੋਕੇਟ ਰਜਿੰਦਰ ਸਿੰਘ ਰਾਣਾ, ਸਾਬਕਾ ਸਰਪੰਚ ਪ੍ਰੋ. ਬਲਜੀਤ ਸਿੰਘ ਟਿੱਬਾ, ਇੰਦਰਜੀਤ ਸਿੰਘ ਲਿਫਟਰ, ਸਾਹਿਤ ਸਭਾ ਦੇ ਸਰਪ੍ਰਸਤ ਨਰਿੰਦਰ ਸਿੰਘ ਸੋਨੀਆ, ਪ੍ਰਧਾਨ ਡਾ. ਸਵਰਨ ਸਿੰਘ, ਸਕੱਤਰ ਮੁਖਤਾਰ ਸਿੰਘ ਚੰਦੀ, ਪਿ੍ੰਸੀਪਲ ਲਖਵੀਰ ਸਿੰਘ ਸੈਦਪੁਰ ਸਟੇਟ ਐਵਾਰਡੀ, ਪ੍ਰੋ. ਬਲਬੀਰ ਸਿੰਘ ਮੋਮੀ ਠੱਟਾ ਨਵਾਂ, ਪਿ੍ੰਸੀਪਲ ਅਮਰੀਕ ਸਿੰਘ ਨੰਢਾ, ਲੈਕਚਰਾਰ ਕਸ਼ਮੀਰ ਸਿੰਘ ਹੈਬਤਪੁਰ, ਗਗਨ ਸੁੱਖ, ਸੁਖਵਿੰਦਰ ਸਿੰਘ ਸ਼ਹਿਰੀ, ਸੂਰਤ ਸਿੰਘ ਅਮਰਕੋਟ ਆਦਿ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਚੜ੍ਹਦੀ ਕਲਾ ਸੇਵਾ ਸੁਸਾਇਟੀ ਨਡਾਲਾ ਵਲੋਂ ਅੱਖਾਂ ਦਾ ਜਾਂਚ ਕੈਂਪ 31 ਨੂੰ <br/>
Ad Position 24